ਸਤਿਆ ਭਾਰਤੀ ਸਕੂਲ ਝਾੜੂ ਨੰਗਲ ’ ਚ ਸਮਾਗਮ
ਟਾਂਗਰਾ, 16 ਅਗਸਤ (ਹਰਜਿੰਦਰ ਸਿੰਘ ਕਲੇਰ)- ਸਬ-ਸੈਂਟਰ ਧੂਲਕਾ ਅਧੀਨ ਸਤਿਆ ਭਾਰਤੀ ਸਕੂਲ ਝਾੜੂ ਨੰਗਲ ਵਿਖੇ ਦੇਸ਼ ਦਾ ਆਜ਼ਾਦੀ ਦਿਵਸ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਸਟਾਫ਼, ਪਿੰਡ ਦੇ ਪਤਵੰਤੇ ਅਤੇ ਬੱਚਿਆਂ ਵੱਲੋਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕੀਤਾ ਗਿਆ।
ਅਜੀਤ ਡੈਸਕ
17-08-2026