17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸ੍ਰੀ ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ’ਚ ਸਮਾਗਮ

ਬਾਬਾ ਬਕਾਲਾ ਸਾਹਿਬ, 16 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਦਸਮੇਸ਼ ਵਿੱਦਿਅਕ ਸੰਸਥਾ ਬਾਬਾ ਬਕਾਲਾ ਸਾਹਿਬ ਅਤੇ ਦਸ਼ਮੇਸ਼ ਵਿੱਦਿਅਕ ਸੰਸਥਾ ਮਹਿਤਾ ਚੌਂਕ ਦੇ ਪ੍ਰਮੁੱਖ ਅਦਾਰੇ ਸ੍ਰੀ ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਵਿਚ 80ਵੇਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਅਤੇ ਦੇਸ਼-ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ । ਸਮਾਰੋਹ ਦੀ ਸ਼ੁਰੂਆਤ ਗੁਰਬਾਣੀ ਦੇ ਪਾਠ ਨਾਲ ਹੋਈ ।

ਅਜੀਤ ਡੈਸਕ 17-08-2026
ਬਾਬਾ ਬਕਾਲਾ ਸਾਹਿਬ, 16 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਦਸਮੇਸ਼ ਵਿੱਦਿਅਕ ਸੰਸਥਾ ਬਾਬਾ ਬਕਾਲਾ ਸਾਹਿਬ ਅਤੇ ਦਸ਼ਮੇਸ਼ ਵਿੱਦਿਅਕ ਸੰਸਥਾ ਮਹਿਤਾ ਚੌਂਕ ਦੇ ਪ੍ਰਮੁੱਖ ਅਦਾਰੇ ਸ੍ਰੀ ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਵਿਚ 80ਵੇਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਅਤੇ ਦੇਸ਼-ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ । ਸਮਾਰੋਹ ਦੀ ਸ਼ੁਰੂਆਤ ਗੁਰਬਾਣੀ ਦੇ ਪਾਠ ਨਾਲ ਹੋਈ । ਉਪਰੰਤ ਵਿਦਿਆਰਥੀਆਂ ਨੇ ਰਾਸ਼ਟਰੀ ਗੀਤ ਅਤੇ ਦੇਸ਼-ਭਗਤੀ ਦੇ ਗੀਤ ਪੇਸ਼ ਕੀਤੇ । ਵਿਦਿਆਰਥੀਆਂ ਵਲੋਂ ਕਵਿਤਾਵਾਂ, ਭਾਸ਼ਣ, ਗਿੱਧਾ, ਭੰਗੜਾ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ । ਸਕੂਲ ਮੈਨੇਜਮੈਂਟ ਦੇ ਪ੍ਰਧਾਨ ਕੁਲਬੀਰ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਸ਼ਦੀਪ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਨੂੰ ਅੱਜ ਦੇ ਦਿਨ ਦੀਆਂ ਸ਼ੁੱਭ-ਇੱਛਾਵਾਂ ਦਿੱਤੀਆਂ ਅਤੇ ਅਜ਼ਾਦੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ । ਸਕੂਲ ਦੇ ਪ੍ਰਿੰ: ਮਨਜੀਤ ਕੌਰ, ਕੋ-ਆਰਡੀਨੇਟਰ ਸੰਦੀਪ ਕੌਰ, ਰਜਵੰਤ ਕੌਰ, ਰਾਜਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਦੇਸ਼-ਪ੍ਰੇਮ ਦੀ ਭਾਵਨਾ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ ।
ਪਿਛਲੀ ਖ਼ਬਰ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਸਕੂਲ ’ਚ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਰਾਜਾਸਾਂਸੀ ਵਿਖੇ ਮਨਾਇਆ 80ਵਾਂ ਸੁਤੰਤਰਤਾ ਦਿਵਸ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।