18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਤੇੜਾ ਕਲਾਂ ’ਚ 20 ਦਿਨ ਪਹਿਲਾਂ ਮਰੇ ਵਿਅਕਤੀ ਦੀ ਕਬਰ ਪੁੱਟ ਕੇ ਲਾਸ਼ ਨੂੰ ਕੱਢਿਆ ਬਾਹਰ * ਮ੍ਰਿਤਕ ਦੀ ਮਾਂ ਤੇ ਭੈਣ ਨੇ ਕਤਲ ਹੋਣ ਦਾ ਸ਼ੱਕ ਜਤਾਇਆ

ਜਗਦੇਵ ਕਲਾਂ (ਅੰਮ੍ਰਿਤਸਰ), 17 ਅਗਸਤ (ਸ਼ਰਨਜੀਤ ਸਿੰਘ ਗਿੱਲ) - ਅਜਨਾਲਾ ਹਲਕੇ ਤਹਿਤ ਪੁਲਿਸ ਥਾਣਾ ਝੰਡੇਰ ਦੇ ਪਿੰਡ ਤੇੜਾ ਕਲਾਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਪੁਲਿਸ ਵਲੋਂ ਕਰੀਬ 20 ਦਿਨ ਪਹਿਲਾਂ ਪਿੰਡ ਤੇੜਾ ਕਲਾਂ ਦੇ ਵਸਨੀਕ ਸੋਨੀ ਮਸੀਹ ਦੀ ਭੇਦ-ਭਰੇ ਹਾਲਾਤਾਂ ’ਚ ਮੌਤ ਹੋਣ ਉਪਰੰਤ ਦਫਨਾਈ ਗਈ ਉਸ ਦੀ ਲਾਸ਼ ਨੂੰ ਬਾਹਰ ਕਢਵਾਇਆ ਗਿਆ । ਇਸ ਸਬੰਧੀ ਥਾਣਾ ਝੰਡੇਰ ਦੇ ਮੁਖੀ ਨਰੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਮਾਂ ਅਤੇ ਭੈਣ ਵਲੋਂ ਪੁਲਿਸ ਨੂੰ ਦਿੱਤੀ ਦਰਖਾਸਤ ’ਚ ਸੋਨੀ ਮਸੀਹ ਦੀ ਮੌਤ ਦੇ ਕਾਰਨਾਂ ਸਬੰਧੀ ਸ਼ੱਕ ਜਤਾਉਂਦਿਆਂ ਕਤਲ ਹੋਣ ਦਾ ਖਦਸ਼ਾ ਪ੍ਰਗਟ ਕੀਤਾ ਗਿਆ ਸੀ।

ਅਜੀਤ ਡੈਸਕ 18-08-2026
ਜਗਦੇਵ ਕਲਾਂ (ਅੰਮ੍ਰਿਤਸਰ), 17 ਅਗਸਤ (ਸ਼ਰਨਜੀਤ ਸਿੰਘ ਗਿੱਲ) - ਅਜਨਾਲਾ ਹਲਕੇ ਤਹਿਤ ਪੁਲਿਸ ਥਾਣਾ ਝੰਡੇਰ ਦੇ ਪਿੰਡ ਤੇੜਾ ਕਲਾਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਪੁਲਿਸ ਵਲੋਂ ਕਰੀਬ 20 ਦਿਨ ਪਹਿਲਾਂ ਪਿੰਡ ਤੇੜਾ ਕਲਾਂ ਦੇ ਵਸਨੀਕ ਸੋਨੀ ਮਸੀਹ ਦੀ ਭੇਦ-ਭਰੇ ਹਾਲਾਤਾਂ ’ਚ ਮੌਤ ਹੋਣ ਉਪਰੰਤ ਦਫਨਾਈ ਗਈ ਉਸ ਦੀ ਲਾਸ਼ ਨੂੰ ਬਾਹਰ ਕਢਵਾਇਆ ਗਿਆ । ਇਸ ਸਬੰਧੀ ਥਾਣਾ ਝੰਡੇਰ ਦੇ ਮੁਖੀ ਨਰੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਮਾਂ ਅਤੇ ਭੈਣ ਵਲੋਂ ਪੁਲਿਸ ਨੂੰ ਦਿੱਤੀ ਦਰਖਾਸਤ ’ਚ ਸੋਨੀ ਮਸੀਹ ਦੀ ਮੌਤ ਦੇ ਕਾਰਨਾਂ ਸਬੰਧੀ ਸ਼ੱਕ ਜਤਾਉਂਦਿਆਂ ਕਤਲ ਹੋਣ ਦਾ ਖਦਸ਼ਾ ਪ੍ਰਗਟ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਇਸ ਸਬੰਧੀ ਕਾਰਵਾਈ ਕੀਤੀ ਗਈ । ਉਹਨਾਂ ਨੇ ਦੱਸਿਆ ਕਿ ਪਰਿਵਾਰ ਮੁਤਾਬਕ ਬੀਤੀ 27 ਜੁਲਾਈ ਨੂੰ ਸੋਨੀ ਮਸੀਹ ਪੁੱਤਰ ਹਮੀਦ ਮਸੀਹ ਜੋ ਕਿ ਸ਼ਾਮ ਸਮੇਂ ਆਪਣੀ ਲੜਕੀ ਨੂੰ ਲੈਣ ਲਈ ਅਜਨਾਲਾ ਵੱਲ ਜਾ ਰਿਹਾ ਸੀ ਕਿ ਪਿੰਡ ਦੇ ਸਟੇਡੀਅਮ ਨੇੜੇ ਭੇਦਭਰੇ ਹਲਾਤ ਵਿੱਚ ਉਸਦੀ ਮੌਤ ਹੋ ਗਈ ਸੀ। ਜਿਸ ’ਤੇ ਪਰਿਵਾਰ ਵਲੋਂ ਇਸਾਈ ਰੀਤੀ ਰਿਵਾਜ਼ਾਂ ਮੁਤਾਬਕ ਉਸਦੀ ਲਾਸ਼ ਨੂੰ ਦਫ਼ਨਾ ਦਿੱਤਾ ਗਿਆ ਸੀ। ਪਰ ਉਸ ਦੀ ਭੈਣ ਕੋਮਲ ਜੋ ਕਿ ਪਿੰਡ ਪੱਖੋਕੇ ਡੇਰਾ ਬਾਬਾ ਨਾਨਕ ਵਿਖੇ ਵਿਆਹੀ ਹੋਈ ਹੈ। ਉਸ ਨੇ ਆਪਣੀ ਮਾਂ ਬਾਵੀ ਨੂੰ ਨਾਲ ਲੈ ਕੇ ਥਾਣਾ ਝੰਡੇਰ ਵਿਖੇ ਦਰਖਾਸਤ ਦਿੱਤੀ ਹੈ ਕਿ ਜਿਸ ਵਿੱਚ ਉਸਨੇ ਆਪਣੇ ਭਰਾ ਦੇ ਕਤਲ ਹੋਣ ਦਾ ਸ਼ੱਕ ਜਤਾਇਆ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਨਾਇਬ ਤਹਿਸੀਲਦਾਰ ਕਾਰਜ ਸਿੰਘ ਔਲਖ ਤੇ ਡਾਕਟਰ ਦੀ ਹਾਜ਼ਰੀ ਵਿੱਚ ਕਬਰ ਨੂੰ ਪੁਟਵਾ ਕੇ ਲਾਸ਼ ਨੂੰ ਬਾਹਰ ਕਢਵਾਇਆ ਤੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਉਪਰੰਤ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਬਣਦੀ ਕਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਧੌਲ ਕਲਾਂ ਦੇ ਸਾਲਾਨਾ ਜੋੜ ਮੇਲੇ ਮੌਕੇ ਮੁਫ਼ਤ ਮੈਡੀਕਲ ਕੈਂਪ ਅਗਲੀ ਖ਼ਬਰ ਰੌਇਆਲ ਕੈਂਬ੍ਰਿਜ ਸਕੂਲ ਵਿਚ ਮਨਾਇਆ ਸੁਤੰਤਰਤਾ ਦਿਵਸ ਦਾ ਜਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।