19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੰਜਾਬ ਨੰਬਰਦਾਰ ਐਸੋਸੀਏਸ਼ਨ ਵਲੋਂ ਅਜਨਾਲਾ ਵਿਖੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਅਜਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਅੱਜ ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਬ) ਵਲੋਂ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਦੀ ਅਗਵਾਈ ਹੇਠ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਂਦ ਵਿਚ ਆਏ ਨੂੰ ਲਗਭਗ ਸਾਢੇ ਚਾਰ ਸਾਲ ਦਾ ਸਮਾਂ ਪੂਰਾ ਹੋ ਚੁੱਕਾ ਹੈ ਪਰ ਹੁਣ ਤੱਕ ਇਸ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ।

ਮਜੀਠਾ ਦੀ ਦਾਣਾ ਮੰਡੀ ਵਿਚ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਗਏ ਸੱਭਿਆਚਾਰਕ ਸਮਾਗਮ ਵਿਚ ਹਿੱਸਾ ਲੈਣ ’ਤੇ ਗੁਰੂ ਖਾਲਸਾ ਹਾਈ ਸਕੂਲ ਸ਼ਾਮਨਗਰ ਦੇ ਸਟਾਫ ਤੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਐੱਸ. ਡੀ. ਐੱਮ. ਰਜਨੀਸ਼ ਅਰੋੜਾ, ਨਾਲ ਤਹਿਸੀਲਦਾਰ ਅਜੇ ਕੁਮਾਰ, ਦਰਸ਼ਨ ਸਿੰਘ, ਐੱਸ. ਐੱਮ. ਓ. ਡਾ. ਸਤਨਾਮ ਸਿੰਘ ਤੇ ਹੋਰ। ਤਸਵੀਰ : ਜਗਤਾਰ ਸਿੰਘ ਸਹਿਮੀ 19-08-2026
ਅਜਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਅੱਜ ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਬ) ਵਲੋਂ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਦੀ ਅਗਵਾਈ ਹੇਠ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਂਦ ਵਿਚ ਆਏ ਨੂੰ ਲਗਭਗ ਸਾਢੇ ਚਾਰ ਸਾਲ ਦਾ ਸਮਾਂ ਪੂਰਾ ਹੋ ਚੁੱਕਾ ਹੈ ਪਰ ਹੁਣ ਤੱਕ ਇਸ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਨੰਬਰਦਾਰਾਂ ਨੂੰ ਮਾਮੂਲੀ 1500 ਰੁਪਏ ਮਾਣ ਭੱਤਾ ਮਿਲ ਰਿਹਾ ਹੈ ਜੋ ਕਿ ਬਹੁਤ ਘੱਟ ਹੈ। ਪ੍ਰਧਾਨ ਗ੍ਰੰਥਗੜ੍ਹ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਪੰਜਾਬ ਦੇ ਨੰਬਰਦਾਰਾਂ ਨੂੰ ਵੀ ਸਰਪੰਚਾਂ ਦੇ ਬਰਾਬਰ 10 ਹਜ਼ਾਰ ਰੁਪਏ ਮਾਣ ਭੱਤਾ ਦਿੱਤਾ ਜਾਵੇ, ਨੰਬਰਦਾਰਾਂ ਨੂੰ ਮੋਬਾਈਲ ਫ਼ੋਨ ਮੁਹੱਈਆ ਕਰਵਾਏ ਜਾਣ ਅਤੇ ਨੰਬਰਦਾਰੀ ਪਿਤਾ ਪੁਰਖੀ ਕਰਨ ਤੋਂ ਇਲਾਵਾ ਹੋਰਨਾਂ ਸਾਰੀਆਂ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ। ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਗ੍ਰੰਥਗੜ੍ਹ ਸਮੇਤ ਸਮੂਹ ਪੈਨਸ਼ਨਰਾਂ ਨੇ ਸਰਕਾਰ ਨੂੰ ਸਖ਼ਤ ਸ਼ਬਦਾਂ ਵਿਚ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਪੰਜਾਬ ਭਰ ਦੇ 35 ਹਜ਼ਾਰ ਨੰਬਰਦਾਰ ਇਕੱਠੇ ਹੋ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਦਾ ਜ਼ਬਰਦਸਤ ਵਿਰੋਧ ਕਰਨਗੇ। ਇਸ ਮੌਕੇ ਸੂਬਾ ਜੁਆਇੰਟ ਸਕੱਤਰ ਨੰਬਰਦਾਰ ਸਤਪਾਲ ਸਲਵਾਨ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਤੋਲੇਨੰਗਲ, ਕਾਰਜਕਾਰੀ ਤਹਿਸੀਲ ਪ੍ਰਧਾਨ ਰਾਜਪਾਲ ਸਿੰਘ ਧਾਲੀਵਾਲ ਕਲੇਰ, ਜਨਰਲ ਸਕੱਤਰ ਰਾਣਾ ਪ੍ਰਤਾਪ ਸਿੰਘ ਦਿਆਲਪੁਰਾ, ਅੰਮ੍ਰਿਤਪਾਲ ਸਿੰਘ ਤਹਿਸੀਲ ਪ੍ਰਧਾਨ ਲੋਪੋਕੇ, ਲਖਬੀਰ ਸਿੰਘ ਸਾਹੋਵਾਲ, ਰੂੜ੍ਹ ਸਿੰਘ ਚੱਕ ਕਮਾਲ ਖਾਂ, ਰਜਿੰਦਰ ਸਿੰਘ ਰਾਏਪੁਰ ਕਲਾਂ, ਬਲਬੀਰ ਸਿੰਘ ਬੱਲਬਾਵਾ, ਜਗਦੀਸ਼ ਸਿੰਘ ਗਾਲਬ, ਸੁਖਜਿੰਦਰ ਸਿੰਘ ਲੱਖੂਵਾਲ, ਹਰਜੀਤ ਸਿੰਘ ਨਾਸਰ, ਗਿੱਲ ਸਿੰਘ ਚੱਕ ਡੋਗਰਾ, ਤਰਲੋਕ ਸਿੰਘ ਇਬਰਾਹਿਮਪੁਰ, ਕੁਲਬੀਰ ਸਿੰਘ ਮੰਦਰਾਂਵਾਲਾ, ਪਰਮਪਾਲ ਸਿੰਘ ਜੱਸੜ, ਦਲਬੀਰ ਸਿੰਘ ਅੱਬੂਸੈਦ, ਮੱਸਾ ਸਿੰਘ, ਦਵਿੰਦਰ ਸਿੰਘ ਗੱਗੋਮਾਹਲ, ਅਜੀਤ ਸਿੰਘ, ਲਾਲ ਸਿੰਘ ਡੱਲਾ ਰਾਜਪੂਤਾਂ, ਗੁਰਜੀਤ ਸਿੰਘ ਹਰਸ਼ਾ ਛੀਨਾਂ, ਬਲਬੀਰ ਸਿੰਘ ਲਸ਼ਕਰੀ ਨੰਗਲ, ਸਰਤਾਜ ਸਿੰਘ ਲਸ਼ਕਰੀ ਨੰਗਲ, ਜਸਬੀਰ ਸਿੰਘ ਬੁਰਜ, ਗੁਰਸੇਵਕ ਸਿੰਘ, ਸੁਖਦੇਵ ਸਿੰਘ ਕੱਕੜ, ਕੁਲਦੀਪ ਸਿੰਘ ਭੁੱਲਰ ਅਤੇ ਬਲਕਾਰ ਸਿੰਘ ਕੁਹਾਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ਪੰਥ ਬਚਾਓ, ਪੰਜਾਬ ਬਚਾਓ’ ਪੰਥਕ ਕਾਨਫਰੰਸ ‘ਅਕਾਲੀ ਦਲ (ਵਾਰਿਸ ਪੰਜਾਬ ਦੇ) ਸਰਕਾਰ ਦੀ ਰੱਖੇਗੀ ਨੀਂਹ -ਕੋਟਲਾ ਭਰਾ ਅਗਲੀ ਖ਼ਬਰ ਆਲ ਕੇਡਰ ਪੈਨਸ਼ਨਰ ਯੂਨੀਅਨ ਵਲੋਂ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।