ਆਰਥਿਕ ਤੇ ਮਾਨਸਿਕ ਪ੍ਰੇਸ਼ਾਨੀ ਦੀ ਭਰਪਾਈ ਲਈ ਕਾਨੂੰਨੀ ਚਾਰਾਜੋਈ ਕਰਾਂਗਾ-ਮਿੱਕੀ ਗੁਮਟਾਲਾ
ਇਸ ਮੌਕੇ ਹਾਈਕੋਰਟ ਦਾ ਧੰਨਵਾਦ ਕਰਦਿਆਂ ਅੰਮ੍ਰਿਤਸਰ ਮਾਡਲ ਕੋਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ ਮਿੱਕੀ ਗੁਮਟਾਲਾ ਨੇ ਕਿਹਾ ਕਿ ਟੈਂਡਰ ਪ੍ਰਕਿਰਿਆ ਕਾਰਨ ਉਨ੍ਹਾਂ ਨੂੰ ਹੋਈ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀ ਦੀ ਭਰਪਾਈ ਲਈ ਉਹ ਕਾਨੂੰਨੀ ਚਾਰਾਜੋਈ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਹ ਖਪਤਕਾਰ ਅਦਾਲਤ ਵਿਚ ਜਾਣ ਦੇ ਨਾਲ-ਨਾਲ ਵਿਜੀਲੈਂਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਨਿਯਮਾਂ ਨੂੰ ਛਿੱਕੇ ਟੰਗ ਕੇ ਟੈਂਡਰ ਅਲਾਟ ਕਰਨ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰਨਗੇ।
ਅਜੀਤ ਡੈਸਕ
19-08-2026