ਨਗਰ ਨਿਗਮ ਸਾਂਝੀ ਸੰਘਰਸ਼ ਕਮੇਟੀ ਵਲੋਂ ਨਿਗਮ ਕਮਿਸ਼ਨਰ ਨੂੰ 27 ਅਗਸਤ ਦੀ ਸਮੂਹਿਕ ਛੁੱਟੀ ’ਤੇ ਜਾਣ ਸੰਬੰਧੀ ਦਿੱਤਾ ਨੋਟਿਸ
ਅੰਮ੍ਰਿਤਸਰ, 21 ਅਗਸਤ (ਜਸਵੰਤ ਸਿੰਘ ਜੱਸ)- ਨਗਰ ਨਿਗਮ ਦੀਆਂ ਸਾਂਝੇ ਫਰੰਟ ਦੀਆਂ ਯੂਨੀਅਨਾਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੂੰ 27 ਅਗਸਤ ਦੀ ਸਮੂਹਿਕ ਛੁੱਟੀ ’ਤੇ ਜਾਣ ਸੰਬੰਧੀ ਨੋਟਿਸ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਦਫਤਰਾਂ ਵਿਚ ਮੁਲਾਜ਼ਮਾਂ ਦੇ 27 ਅਗਸਤ ਨੂੰ ਸਮੂਹਿਕ ਛੁੱਟੀ ’ਤੇ ਜਾਣ ਦਾ ਐਲਾਨ ਕੀਤਾ ਹੋਇਆ ਹੈ।
ਅਜੀਤ ਡੈਸਕ
22-08-2026