24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਕਾਨਫਰੰਸ ਨੂੰ ਲੈ ਕੇ ਸਾਬਕਾ ਵਿਧਾਇਕ ਭਲਾਈਪੁਰ ਵਲੋਂ ਪਿੰਡਾਂ ਦੇ ਤੂਫਾਨੀ ਦੌਰੇ

ਰਈਆ, 23 ਅਗਸਤ (ਸ਼ਰਨਬੀਰ ਸਿੰਘ ਕੰਗ)- 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ’ਤੇ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਦੇ ਸੰਬੰਧ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਤੂਫਾਨੀ ਦੌਰੇ ਕਰਕੇ ਲੋਕਾਂ ਨੂੰ ਵੱਧ ਤੋਂ ਵੱਧ ਕਾਨਫਰੰਸ ਵਿਚ ਪਹੁੰਚਣ ਲਈ ਪ੍ਰੇਰਿਤ ਕੀਤਾ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਲਾਈਪੁਰ ਨੇ ਕਿਹਾ ਕਿ ਇਹ ਕਾਨਫਰੰਸ 2027 ਦੀਆਂ ਵਿਧਾਨਸਭਾ ਚੋਣਾਂ ਦਾ ਇਤਿਹਾਸ ਲਿਖੇਗੀ।

ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਨਾਲ ਹਨ ਰੋਬਨ ਮਾਨ, ਪ੍ਰਦੀਪ ਸਿੰਘ ਭਲਾਈਪੁਰ, ਗੁਰਮੇਜ ਸਿੰਘ ਚੀਮਾ ਅਤੇ ਹੋਰ। ਤਸਵੀਰ : ਸ਼ਰਨਬੀਰ ਸਿੰਘ ਕੰਗ 24-08-2026
ਰਈਆ, 23 ਅਗਸਤ (ਸ਼ਰਨਬੀਰ ਸਿੰਘ ਕੰਗ)- 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ’ਤੇ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਦੇ ਸੰਬੰਧ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਤੂਫਾਨੀ ਦੌਰੇ ਕਰਕੇ ਲੋਕਾਂ ਨੂੰ ਵੱਧ ਤੋਂ ਵੱਧ ਕਾਨਫਰੰਸ ਵਿਚ ਪਹੁੰਚਣ ਲਈ ਪ੍ਰੇਰਿਤ ਕੀਤਾ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਲਾਈਪੁਰ ਨੇ ਕਿਹਾ ਕਿ ਇਹ ਕਾਨਫਰੰਸ 2027 ਦੀਆਂ ਵਿਧਾਨਸਭਾ ਚੋਣਾਂ ਦਾ ਇਤਿਹਾਸ ਲਿਖੇਗੀ। ਉਨ੍ਹਾਂ ਕਿਹਾ ਕਿ ਲੋਕ ਪੰਜਾਬ ਅੰਦਰ ਬਦਲਾਵ ਚਾਹੁੰਦੇ ਹਨ ਤੇ ਜਲਦੀ ਹੀ ਇਹ ਬਦਲਾਵ ਹੋਣ ਵਾਲਾ ਹੈ । ਇਸ ਮੌਕੇ ਭਲਾਈਪੁਰ ਨੇ ਲੋਕਾਂ ਨੂੰ ਵੱਧ ਤੋਂ ਵੱਧ ਕਾਨਫਰੰਸ ਵਿਚ ਪਹੁੰਚਣ ਲਈ ਅਪੀਲ ਕੀਤੀ। ਇਸ ਮੌਕੇ ਸਾਬਕਾ ਪ੍ਰਧਾਨ ਰੋਬਨ ਮਾਨ, ਯੂਥ ਕਾਂਗਰਸ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਪ੍ਰਦੀਪ ਸਿੰਘ ਭਲਾਈਪੁਰ, ਗੁਰਮੇਜ ਸਿੰਘ ਚੀਮਾ, ਦਲੇਰ ਸਿੰਘ ਸਰਲੀ ਪ੍ਰਧਾਨ ਬਲਾਕ ਜਲਾਲਾਬਾਦ, ਹਰਪ੍ਰੀਤ ਸਿੰਘ ਟੌਂਗ, ਹਰਿੰਦਰ ਸਿੰਘ ਮੱਲਾ ਮੈਂਬਰ ਜ਼ਿਲ੍ਹਾ ਪਰਿਸ਼ਦ, ਜੈਮਲ ਸਿੰਘ ਸ਼ਾਹ, ਬਲਦੇਵ ਸਿੰਘ ਏਕਲਗੱਡਾ ਜਨਰਲ ਸਕੱਤਰ, ਨਰਿੰਦਰ ਸਿੰਘ ਢਿੱਲੋ ਦੌਲੋ ਨੰਗਲ, ਲਵਜੀਤ ਸਿੰਘ ਖੋਜਕੀਪੁਰ, ਬਾਬਾ ਜੋਗਾ ਸਿੰਘ, ਬਲਵਿੰਦਰ ਸਿੰਘ ਫੌਜੀ, ਅਮਰੀਕ ਸਿੰਘ ਸਾਬਕਾ ਸਰਪੰਚ, ਨੰਬਰਦਾਰ ਸੁਖਵਿੰਦਰ ਸਿੰਘ, ਪ੍ਰਤਾਪ ਸਿੰਘ, ਹਰਭੇਜ ਸਿੰਘ, ਸੁਖਦੇਵ ਸਿੰਘ, ਗਰੀਬ ਸਿੰਘ, ਫਕੀਰ ਹੁਸੈਨ, ਕਸ਼ਮੀਰ ਸਿੰਘ, ਧਰਮਿੰਦਰ ਸਿੰਘ, ਅਵਤਾਰ ਸਿੰਘ, ਪੀਏ ਜਗਦੀਪ ਸਿੰਘ ਮਾਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਵਾਜਾਈ ਤੇ ਨਸ਼ਿਆਂ ਦੀ ਰੋਕਥਾਮ ਸੰਬੰਧੀ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਹਰਪਾਲ ਸਿੰਘ ਚੌਹਾਨ ਮਾਰਕੀਟ ਕਮੇਟੀ ਗਹਿਰੀ ਮੰਡੀ ਦੇ ਚੇਅਰਮੈਨ ਨਿਯੁਕਤ ਈ. ਟੀ. ਓ. ਨੇ ਹਰਪਾਲ ਸਿੰਘ ਚੌਹਾਨ ਨੂੰ ਸਿਰੋਪਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।