‘ਆਪ’ ਦੀ 26 ਨੂੰ ਚਵਿੰਡਾ ਦੇਵੀ ਵਿਖੇ ਹੋਣ ਵਾਲੀ ਰੈਲੀ ਨੂੰ ਵਰਕਰ ਸਫਲ ਬਣਾਉਣ- ਤਲਬੀਰ ਗਿੱਲ ਲੁੱਧੜ ’ਚ ਰੈਲੀ ਸੰਬੰਧੀ ਵਰਕਰਾਂ ਨਾਲ ਕੀਤੀਆਂ ਵਿਚਾਰਾਂ
ਜੇਠੂਵਾਲ, 24 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)- ਆਮ ਆਦਮੀ ਪਾਰਟੀ ਦੀ ਹਲਕਾ ਮਜੀਠਾ ਦੇ ਕਸਬਾ ਚਵਿੰਡਾ ਦੇਵੀ ਵਿਖੇ 26 ਅਗਸਤ ਨੂੰ ਲੋਕ ਮਿਲਣੀ ਦੌਰਾਨ ਹੋਣ ਵਾਲੀ ਵਿਸ਼ਾਲ ਰੈਲੀ ’ਚ ਹਲਕੇ ਦੇ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਇਹ ਗਵਾਹੀ ਭਰੇਗਾ ਕਿ ਲੋਕ ‘ਆਪ’ ਨਾਲ ਚਟਾਨ ਵਾਂਗ ਖੜੇ ਹਨ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ‘ ਆਪ’ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਪਿੰਡ ਲੁੱਧੜ ਵਿਖੇ ਸਰਪੰਚ ਰਾਜ ਕੁਮਾਰ ਦੇ ਗ੍ਰਹਿ ਵਿਖੇ 26 ਦੀ ਰੈਲੀ ਸੰਬੰਧੀ ਵਰਕਰਾਂ ਨਾਲ ਵਿਚਾਰ ਵਟਾਂਦਰਾ ਕਰਨ ਮੌਕੇ ਕੀਤਾ ।
‘ਆਪ’ ਦੀ 26 ਨੂੰ ਚਵਿੰਡਾ ਦੇਵੀ ਵਿਖੇ ਹੋਣ ਵਾਲੀ ਰੈਲੀ ਨੂੰ ਵਰਕਰ ਸਫਲ ਬਣਾਉਣ- ਤਲਬੀਰ ਗਿੱਲ
25-08-2026