25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਹਲਕਾ ਜੰਡਿਆਲਾ ਗੁਰੂ ਵਿਚ ਵਿਕਾਸ ਕਾਰਜਾਂ ਨੂੰ ਮਿਲੀ ਤੇਜ਼ ਰਫ਼ਤਾਰ - ਸੋਢੀ ਭੁੱਲਰ

ਟਾਂਗਰਾ, 24 ਅਗਸਤ (ਹਰਜਿੰਦਰ ਸਿੰਘ ਕਲੇਰ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਚ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.

ਅਜੀਤ ਡੈਸਕ 25-08-2026
ਟਾਂਗਰਾ, 24 ਅਗਸਤ (ਹਰਜਿੰਦਰ ਸਿੰਘ ਕਲੇਰ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਚ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਜਿਸ ਨਾਲ ਹਲਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਵਿਚ ਸੁਧਾਰ ਦੀ ਆਸ ਬੱਝੀ ਹੈ । ਇਹ ਪ੍ਰਗਟਾਵਾ ਬਲਾਕ ਸੰਮਤੀ ਜੰਡਿਆਲਾ ਗੁਰੂ ਦੇ ਚੇਅਰਮੈਨ ਅਮਰੀਕ ਸਿੰਘ ਸੋਢੀ ਭੁੱਲਰ ਨੇ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵਿਕਾਸ ਨੂੰ ਰਾਜਨੀਤੀ ਤੋਂ ਉੱਪਰ ਰੱਖਦਿਆਂ ਲੋਕ ਹਿੱਤ ਵਿਚ ਕੰਮ ਕੀਤਾ ਜਾ ਰਿਹਾ ਹੈ । ਚੇਅਰਮੈਨ ਸੋਢੀ ਨੇ ਕਿਹਾ ਕਿ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਵਿਚ ਸੜਕਾਂ, ਗਲੀਆਂ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਚਮਿਆਰੀ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ ਅਗਲੀ ਖ਼ਬਰ ਮੁੱਖ ਮੰਤਰੀ ਦੇ ਮਜੀਠਾ ਹਲਕੇ ’ਚ ਪਹੁੰਚਣ ’ਤੇ ਐਸ.ਸੀ. ਵਿੰਗ ਕਰੇਗਾ ਭਰਵਾਂ ਸਵਾਗਤ- ਲੁੱਧੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।