26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੀਆਂ ਫੁੱਟਬਾਲ ਟੀਮਾਂ ਸੀ.ਬੀ.ਐੱਸ.ਈ. ਦੇ ਕਲਸਟਰ ਪੱਧਰੀ ਮੁਕਾਬਲਿਆਂ ’ਚ ਅੱਵਲ

ਅਜਨਾਲਾ, 25 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਜਨਾਲਾ ਦੇ ਖਿਡਾਰੀਆਂ ਨੇ ਸੀ. ਬੀ.

ਅਜੀਤ ਡੈਸਕ 26-08-2026
ਅਜਨਾਲਾ, 25 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਜਨਾਲਾ ਦੇ ਖਿਡਾਰੀਆਂ ਨੇ ਸੀ.ਬੀ.ਐੱਸ.ਈ ਕਲਸਟਰ 18 ਫ਼ਤਿਹਗੜ੍ਹ ਸਾਹਿਬ ਦੇ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਵਿਖੇ ਹੋਏ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ । ਇਨ੍ਹਾਂ ਮੁਕਾਬਲਿਆਂ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਜਨਾਲਾ ਦੀਆਂ ਅੰਡਰ 14, 17 ਅਤੇ 19 ਲੜਕਿਆਂ ਦੀਆਂ ਫੁੱਟਬਾਲ ਟੀਮਾਂ ਅਤੇ ਅੰਡਰ 19 ਲੜਕਿਆਂ ਦੀ ਵਾਲੀਬਾਲ ਟੀਮ ਨੇ ਭਾਗ ਲਿਆ । ਅੰਡਰ 14 ਫੁੱਟਬਾਲ ਦੇ 36 ਟੀਮਾਂ ਵਿਚਕਾਰ ਹੋਏ ਮੁਕਾਬਲਿਆਂ ਵਿਚ ਸਕੂਲ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ 17 ਫੁੱਟਬਾਲ ਦੇ 72 ਟੀਮਾਂ ਵਿਚਕਾਰ ਹੋਏ ਮੁਕਾਬਲਿਆਂ ਵਿਚ ਵੀ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਜਨਾਲਾ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਅੰਡਰ-19 ਵਾਲੀਬਾਲ ਦੀਆਂ 36 ਟੀਮਾਂ ’ਚੋਂ ਸਕੂਲ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਕੁਆਰਟਰ ਫਾਈਨਲ ’ਚ ਜਗ੍ਹਾ ਬਣਾਈ । ਉਪਰੋਕਤ ਮੁਕਾਬਲਿਆਂ ’ਚ ਸ਼ਾਨਦਾਰ ਜਿੱਤ ਹਾਸਿਲ ਕਰਕੇ ਸਕੂਲ ਪਰਤੀਆਂ ਸਾਰੀਆਂ ਟੀਮਾਂ ਦਾ ਅੱਜ ਸਕੂਲ ਪੁੱਜਣ ‘ਤੇ ਚੀਫ਼ ਖ਼ਾਲਸਾ ਦੀਵਾਨ ਦੇ ਡਿਪਟੀ ਡਾਇਰੈਕਟਰ ਸਪੋਰਟਸ ਅਤੇ ਸਪੋਰਟਸ ਕਮੇਟੀ ਦੇ ਮੈਂਬਰ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ, ਪ੍ਰਿੰਸੀਪਲ ਸ੍ਰੀਮਤੀ ਮੁਕਤਾ ਤ੍ਰੇਹਨ ਅਤੇ ਬੱਚਿਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਸਪੋਰਟ ਕਮੇਟੀ ਦੇ ਮੈਨੇਜਰ ਮੋਹਨਜੀਤ ਸਿੰਘ ਭੱਲਾ ਨੇ ਕਿਹਾ ਕਿ ਖਿਡਾਰੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਸਖ਼ਤ ਮਿਹਨਤ, ਕੋਚਾਂ ਦੀ ਲਗਨ ਅਤੇ ਸਕੂਲ ਵੱਲੋਂ ਖੇਡਾਂ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਤਵੱਜੋਂ ਦਾ ਨਤੀਜਾ ਹੈ । ਇਸ ਮੌਕੇ ਮੈਂਬਰ ਇੰਚਾਰਜ ਐਡਵੋਕੇਟ ਇੰਦਰਜੀਤ ਸਿੰਘ ਅੜੀ, ਗੁਰਭੇਜ ਸਿੰਘ, ਨਵਤੇਜ ਸਿੰਘ ਨਾਰੰਗ, ਡਿਪਟੀ ਡਾਇਰੈਕਟਰ ਸਪੋਰਟਸ ਦਪਿੰਦਰ ਸਿੰਘ ਬਾਵਾ, ਸਪੋਰਟਸ ਕਮੇਟੀ ਦੇ ਮੈਨੇਜਰ ਮੋਹਨਜੀਤ ਸਿੰਘ ਭੱਲਾ, ਆਦਰਸ਼ਪਿੰਦਰ ਸਿੰਘ ਮਾਨ, ਕੋਚ ਰਜੀਵ ਕੁਮਾਰ, ਕੋਚ ਰਜਿੰਦਰ ਸਿੰਘ, ਫਿਟਨਸ ਟਰੇਨਰ ਦਿਲਪ੍ਰੀਤ ਸਿੰਘ, ਫਿਟਨਸ ਟਰੇਨਰ ਬਲਜੀਤ ਸਿੰਘ, ਜੁਗਰਾਜ ਸਿੰਘ ਰਿਆੜ, ਅਮਨਦੀਪ ਨੇਗੀ, ਅਵਤਾਰ ਸਿੰਘ, ਸਿਮਰਤਪਾਲ ਸਿੰਘ, ਕੰਵਲਜੀਤ ਕੌਰ, ਮਨਦੀਪ ਕੌਰ ਰਿਆੜ, ਮਨਪ੍ਰੀਤ ਕੌਰ ਅਤੇ ਰਮਨਦੀਪ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੱਧਿਰ ਵਿਦਿਆਲਾ ਵਿਖੇ ਜਨਮ ਦਿਨ ਮਨਾਇਆ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਫੇਰੀ ਨੇ ਹਲਕਾ ਬਾਬਾ ਬਕਾਲਾ ਸਾਹਿਬ ’ਚ ਲਿਆਂਦੀ ਹਨੇਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।