28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਗੁਰਦੁਆਰਾ ਬਾਬਾ ਮਹਿਰ ਬੁਖ਼ਾਰੀ ਵਿਖੇ ਸਾਲਾਨਾ ਜੋੜ ਸਮਾਗਮ 31 ਤੋਂ- ਬਾਬਾ ਜੋਗਾ ਸਿੰਘ

ਅਜਨਾਲਾ, 27 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਗੁਰਦੁਆਰਾ ਬਾਬਾ ਮਹਿਰ ਬੁਖ਼ਾਰੀ ਜੀ ਨੇੜੇ ਤਹਿਸੀਲ ਕੰਪਲੈਕਸ ਅਜਨਾਲਾ ਵਿਖੇ ਸਾਲਾਨਾ ਜੋੜ ਸਮਾਗਮ 31 ਅਗਸਤ ਤੋਂ ਕਰਵਾਇਆ ਜਾਵੇਗਾ । ਇਹ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਜੋਗਾ ਸਿੰਘ ਪੰਜਗਰਾਈਂ ਨਿੱਝਰਾਂ ਨੇ ਦੱਸਿਆ ਕਿ ਸਮਾਗਮ ਦੇ ਪਹਿਲੇ ਦਿਨ 31 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਕੀਰਤਨ ਦਰਬਾਰ ਕਰਵਾਇਆ ਜਾਵੇਗਾ।

ਅਜੀਤ ਡੈਸਕ 28-08-2026
ਅਜਨਾਲਾ, 27 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਗੁਰਦੁਆਰਾ ਬਾਬਾ ਮਹਿਰ ਬੁਖ਼ਾਰੀ ਜੀ ਨੇੜੇ ਤਹਿਸੀਲ ਕੰਪਲੈਕਸ ਅਜਨਾਲਾ ਵਿਖੇ ਸਾਲਾਨਾ ਜੋੜ ਸਮਾਗਮ 31 ਅਗਸਤ ਤੋਂ ਕਰਵਾਇਆ ਜਾਵੇਗਾ । ਇਹ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਜੋਗਾ ਸਿੰਘ ਪੰਜਗਰਾਈਂ ਨਿੱਝਰਾਂ ਨੇ ਦੱਸਿਆ ਕਿ ਸਮਾਗਮ ਦੇ ਪਹਿਲੇ ਦਿਨ 31 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਇਸ ਦੌਰਾਨ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਕਥਾਵਾਚਕ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲੇ ਅਤੇ ਬਾਬਾ ਰਵਿੰਦਰ ਸਿੰਘ ਬਾਬਾ ਜੋਨੀ ਸੰਗਤਾਂ ਨਾਲ ਇਲਾਹੀ ਬਾਣੀ ਅਤੇ ਕਥਾ-ਵਿਚਾਰਾਂ ਦੀ ਸਾਂਝ ਪਾਉਣਗੇ। 1 ਸਤੰਬਰ ਨੂੰ ਦੂਜੇ ਦਿਨ ਪੰਥ ਪ੍ਰਸਿੱਧ ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀਆ, ਢਾਡੀ ਗਿਆਨੀ ਸਤਨਾਮ ਸਿੰਘ ਲਾਲੂ ਘੁੰਮਣ ਅਤੇ ਕਥਾਵਾਚਕ ਗਿਆਨੀ ਜੰਗ ਸਿੰਘ ਵਲੋਂ ਸੂਰਬੀਰ ਯੋਧਿਆਂ ਦੀਆਂ ਵਾਰਾਂ ਅਤੇ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ । ਬਾਬਾ ਜੋਗਾ ਸਿੰਘ ਨੇ ਦੱਸਿਆ ਕਿ 2 ਸਤੰਬਰ ਨੂੰ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਆਨੰਦ ਕਾਰਜ ਕਰਵਾਏ ਜਾਣਗੇ ਅਤੇ ਇਸੇ ਦਿਨ ਸ਼ਾਮ ਨੂੰ ਕੌਮਾਂਤਰੀ ਪੱਧਰ ਦੀਆਂ ਟੀਮਾਂ ਦੇ ਕਬੱਡੀ ਮੁਕਾਬਲੇ ਵੀ ਕਰਵਾਏ ਜਾਣਗੇ, ਜੋ ਵਿਸ਼ੇਸ਼ ਖਿੱਚ ਦਾ ਕੇਂਦਰ ਬਣਨਗੇ। ਇਸ ਮੌਕੇ ਬਾਬਾ ਜੋਧਬੀਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਅਜਨਾਲਾ, ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਦੀਪ ਸਿੰਘ ਨਿੱਝਰ, ਮੀਤ ਪ੍ਰਧਾਨ ਸ਼ਮਸ਼ੇਰ ਸਿੰਘ ਨਿੱਝਰ, ਜਗਜੀਤ ਸਿੰਘ ਪੰਜਗਰਾਈਆਂ, ਧਰਮਿੰਦਰ ਸਿੰਘ ਮੈਂਬਰ, ਜਸਵਿੰਦਰ ਸਿੰਘ ਮੈਂਬਰ, ਸਤਨਾਮ ਸਿੰਘ ਨਿੱਝਰ ਮੈਂਬਰ, ਚਰਨਜੀਤ ਸਿੰਘ, ਰਵੇਲ ਸਿੰਘ ਮੈਂਬਰ, ਚਰਨਜੀਤ ਸਿੰਘ ਵਿੱਕੀ, ਚਰਨਜੀਤ ਸਿੰਘ ਭਿੰਡਰ, ਜੁਗਰਾਜ ਸਿੰਘ ਨਿੱਝਰ, ਜਸਪਾਲ ਸਿੰਘ ਨਿੱਝਰ, ਨਿਸ਼ਾਨ ਸਿੰਘ ਨੰਗਲ, ਜੋਬਨਬੀਰ ਸਿੰਘ ਧਾਲੀਵਾਲ, ਗ੍ਰੰਥੀ ਸਿੰਘ ਰਵੇਲ ਸਿੰਘ ਅਤੇ ਰਵਿੰਦਰ ਸਿੰਘ ਸੈਂਸਰਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਪੰਜਾਬ ਦੇ ਪਿੰਡਾਂ ’ਚ ਨਿੱਤ ਦਿਨ ਹੋ ਰਹੀਆਂ ਨਸ਼ੇ ਕਾਰਨ ਮੌਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।