ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਗੁ: ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ
ਬਾਬਾ ਬਕਾਲਾ ਸਾਹਿਬ, 28 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਸ: ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਗਈ ਵਿਸ਼ਾਲ ਕਾਨਫਰੰਸ ਵਿਚ ਸ਼ਾਮਿਲ ਹੋਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਨੇ ਇਤਿਹਾਸਕ ਗੁ: ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕੜਾਹਿ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਕੁਝ ਸਮਾਂ ਗੁਰਬਾਣੀ ਸਰਵਣ ਕੀਤੀ।
ਬਾਬਾ ਬਕਾਲਾ ਸਾਹਿਬ, 28 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਸ: ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਗਈ ਵਿਸ਼ਾਲ ਕਾਨਫਰੰਸ ਵਿਚ ਸ਼ਾਮਿਲ ਹੋਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਨੇ ਇਤਿਹਾਸਕ ਗੁ: ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕੜਾਹਿ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਕੁਝ ਸਮਾਂ ਗੁਰਬਾਣੀ ਸਰਵਣ ਕੀਤੀ। ਇਸ ਮੌਕੇ ਜ: ਸਕੱਤਰ ਗੁਰਦਿਆਲ ਸਿੰਘ ਕੰਗ, ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਇਕਬਾਲ ਸਿੰਘ ਬੱਲ ਸੱਤੋਵਾਲ (ਦੋਵੇਂ ਮੈਂਬਰ ਬਲਾਕ ਸੰਮਤੀ), ਹਰਿੰਦਰ ਸਿੰਘ ਮੱਲ੍ਹਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਚੇਅਰਮੈਨ ਨਿਰਵੈਰ ਸਿੰਘ ਸਾਬੀ, ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ, ਜੈਵਿੰਦਰ ਸਿੰਘ ਸ਼ਹਿਰੀ ਪ੍ਰਧਾਨ, ਸਰਪੰਚ ਹੈਪੀ ਟੌਂਗ, ਜੈਮਲ ਸਿੰਘ ਸ਼ਾਹ, ਸਰਪੰਚ ਦਲਬੀਰ ਸਿੰਘ ਸਠਿਆਲਾ, ਸਰਪੰਚ ਇੰਦਰਜੀਤ ਸਿੰਘ ਸੇਰੋਂ, ਚੈਂਚਲ ਸਿੰਘ ਭੁੱਲਰ, ਮਨਜੀਤ ਸਿੰਘ ਠੁਕਰਾਲ, ਦਲੇਰ ਸਿੰਘ ਸਰਲੀ ਪ੍ਰਧਾਨ, ਗੁਰਮੇਜ ਸਿੰਘ ਚੀਮਾਂ ਵੜੈਚ, ਸਰਪੰਚ ਗੁਰਬਿੰਦਰ ਸਿੰਘ ਸਾਬੀ ਕੋਟ ਮਹਿਤਾਬ, ਹਰਜੀਤ ਸਿੰਘ ਅਨਾਇਤਪੁਰ, ਜਗਦੀਪ ਸਿੰਘ ਮਾਨ ਪੀ.ਏ. ਆਦਿ ਹੋਰ ਕਾਂਗਰਸੀ ਵਰਕਰ ਮੌਜੂਦ ਸਨ ।