30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਧਾਰਮਿਕ ਦੀਵਾਨਾਂ ਦੀ ਸਮਾਪਤੀ ਅੱਜ ਹੋਵੇਗਾ ਮਹਾਨ ਅੰਮ੍ਰਿਤ ਸੰਚਾਰ

ਬਾਬਾ ਬਕਾਲਾ ਸਾਹਿਬ, 29 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਯਾਦ ’ਚ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਮੌਕੇ ਅੱਜ ਤੀਸਰੇ ਦਿਨ ਵੀ ਹਜ਼ਾਰਾਂ ਹੀ ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤੇ । ਇਸ ਦੌਰਾਨ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨਾਂ ਵਿਚ ਉਘੇ ਪੰਥਕ ਕਵੀਸ਼ਰ ਗਿਆਨੀ ਗੁਰਮੁੱਖ ਸਿੰਘ ਐਮ.

ਅਜੀਤ ਡੈਸਕ 30-08-2026
ਬਾਬਾ ਬਕਾਲਾ ਸਾਹਿਬ, 29 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਯਾਦ ’ਚ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਮੌਕੇ ਅੱਜ ਤੀਸਰੇ ਦਿਨ ਵੀ ਹਜ਼ਾਰਾਂ ਹੀ ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤੇ । ਇਸ ਦੌਰਾਨ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨਾਂ ਵਿਚ ਉਘੇ ਪੰਥਕ ਕਵੀਸ਼ਰ ਗਿਆਨੀ ਗੁਰਮੁੱਖ ਸਿੰਘ ਐਮ.ਏ., ਦਲਜੀਤ ਸਿੰਘ ਸੇਖਵਾਂ, ਰਣਜੀਤ ਸਿੰਘ ਚੀਮਾ, ਕਵੀਸ਼ਰ ਭਾਈ ਸੁਲੱਖਣ ਸਿੰਘ ਰਿਆੜ, ਗੁਰਦਿਆਲ ਸਿੰਘ ਢਿੱਲਵਾਂ, ਸੁਖਜਿੰਦਰ ਸਿੰਘ ਸਠਿਆਲਾ, ਡਾ: ਕ੍ਰਿਪਾਲ ਸਿੰਘ ਗਗੜੇਵਾਲ (ਸਾਰੇ ਕਵੀਸ਼ਰੀ ਜਥੇ) ਸਿੰਘ ਸਾਹਿਬ ਭਾਈ ਗੁਰਲਾਲ ਸਿੰਘ ਕਥਾ ਵਾਚਕ ਆਦਿ ਦੇ ਰਾਗੀ-ਢਾਡੀ ਕਵੀਸ਼ਰੀ ਜਥਿਆਂ ਨੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਅੱਜ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨਾਂ ਦੀ ਸਮਾਪਤੀ ਕੀਤੀ ਗਈ ਅਤੇ ਸਲਾਨਾ ਜੋੜ ਮੇਲੇ ਵਿਚ ਗੁਰੂ ਘਰ ਪ੍ਰਤੀ ਸੇਵਾਵਾਂ ਨਿਭਾਉਣ ਵਾਲੀਆਂ ਵੱਖ ਵੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ, ਜਥੇਦਾਰ ਅਮਰਜੀਤ ਸਿੰਘ ਭਲਾਈਪੁਰ, (ਸਾਰੇ ਮੈਂਬਰ ਸ਼੍ਰੋਮਣੀ ਕਮੇਟੀ), ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਹੈੱਡਗ੍ਰੰਥੀ ਗਿਆਨੀ ਹਰਦੇਵ ਸਿੰਘ, ਭਾਈ ਮਨਜੀਤ ਸਿੰਘ ਕਥਾ ਵਾਚਕ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਸਕੱਤਰ ਸਤਨਾਮ ਸਿੰਘ ਰਿਆੜ, ਜਗਦੀਪ ਸਿੰਘ ਬੁਟੱਰ, ਗੁਰਨਾਮ ਸਿੰਘ, ਬਾਬਾ ਬਿਬੇਕ ਸਿੰਘ ਜੰਡਿਆਲਾ ਗੁਰੂ, ਦਿਲਬਾਗ ਸਿੰਘ ਸ਼ੇਖ ਤਰਨ ਤਾਰਨ, ਭਾਈ ਹਰਪ੍ਰੀਤ ਸਿੰਘ ਪ੍ਰਚਾਰਕ, ਭਾਈ ਜੱਜ ਸਿੰਘ ਮਿਸ਼ਨਰੀ, ਭਾਈ ਹਰਭੁਪਿੰਦਰ ਸਿੰਘ ਮੱਲ੍ਹੀ, ਬਲਜਿੰਦਰ ਸਿੰਘ ਥਿੰਦ, ਪਲਵਿੰਦਰ ਸਿੰਘ ਪੱਪਾ, ਤੇਜਿੰਦਰ ਸਿੰਘ ਬੱਲ ਸਠਿਆਲਾ, ਜਗਤਾਰ ਸਿੰਘ ਬਹਾਦਰਪੁਰ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਹਰਪ੍ਰੀਤ ਸਿੰਘ ਆਨੰਦ, ਜਸਬੀਰ ਸਿੰਘ ਖੱਬੇ ਰਾਜਪੂਤਾਂ, ਖਜ਼ਾਨਚੀ ਸੁਖਵਿੰਦਰ ਸਿੰਘ ਹੈਰੀ, ਗੁਰਮਿੰਦਰ ਸਿੰਘ ਡੱਲਾ, ਨਿਰਮਲ ਸਿੰਘ, ਹਰਦੀਪ ਸਿੰਘ, ਲਵਪ੍ਰੀਤ ਸਿੰਘ, ਜ: ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਕੰਗ ਸਰਾਂ, ਬਲਜਿੰਦਰ ਸਿੰਘ, ਸਮੇਤ ਹੋਰ ਸਖਸ਼ੀਅਤਾਂ ਹਾਜ਼ਰ ਸਨ । ਸਾਲਾਨਾ ਜੋੜ ਮੇਲੇ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੀ ਭਾਰੀ ਆਵਾਜਾਈ ਨੂੰ ਮੁੱਖ ਰੱਖਦਿਆਂ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ । ਇਸ ਮੌਕੇ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਮੁਖੀ, ਸੰਤ ਮਹਾਂਪੁਰਖ, ਅੰਤ੍ਰਿਗ ਮੈਂਬਰ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ਼ਿਰਕਤ ਕੀਤੀ । ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ ਨੇ ਦੱਸਿਆ ਕਿ ਭਲਕੇ 30 ਅਗਸਤ ਨੂੰ ਮੇਲੇ ਦੀ ਸਮਾਪਤੀ ਮੌਕੇ ਮਹਾਨ ਅੰਮ੍ਰਿਤ ਸੰਚਾਰ ਹੋਵੇਗਾ ।
ਪਿਛਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਮੁੱਖ ਮੰਤਰੀ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਅਜਨਾਲਾ ’ਚ ਕੂੜੇ ਦਾ ਡੰਪ ਬਣੀ ਥਾਂ ’ਤੇ ਚੱਲੀ ਵਿਧਾਇਕ ਧਾਲੀਵਾਲ ਦੀ ਕਹੀ * ਹੁਣ ਆਲੀਸ਼ਾਨ ਪਾਰਕਿੰਗ ਬਣਾਉਣ ਦੀ ਤਜਵੀਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।