30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਮੁੱਖ ਮੰਤਰੀ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ

ਜੰਡਿਆਲਾ ਗੁਰੂ, 29 ਅਗਸਤ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਮੁਲਾਜ਼ਮ-ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ’ਤੇ ਆਧਾਰਿਤ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੰਡਲ ਜੰਡਿਆਲਾ ਗੁਰੂ ਵਿਖੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੀ ਅਰਥੀ ਫੂਕ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ । ਪ੍ਰਦਰਸ਼ਨ ਦੀ ਪ੍ਰਧਾਨਗੀ ਮੰਡਲ ਪ੍ਰਧਾਨ ਸਾਥੀ ਬਿਕਰਮਜੀਤ ਸਿੰਘ ਨੇ ਕੀਤੀ ।

ਮੁੱਖ ਮੰਤਰੀ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁਲਾਜ਼ਮਾਂ ਤੇ ਪੈਨਸ਼ਨਰ। (ਤਸਵੀਰ : ਅੰਮ੍ਰਿਤ ਪਾਲ ਸਿੰਘ) 30-08-2026
ਜੰਡਿਆਲਾ ਗੁਰੂ, 29 ਅਗਸਤ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਮੁਲਾਜ਼ਮ-ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ’ਤੇ ਆਧਾਰਿਤ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੰਡਲ ਜੰਡਿਆਲਾ ਗੁਰੂ ਵਿਖੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੀ ਅਰਥੀ ਫੂਕ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ । ਪ੍ਰਦਰਸ਼ਨ ਦੀ ਪ੍ਰਧਾਨਗੀ ਮੰਡਲ ਪ੍ਰਧਾਨ ਸਾਥੀ ਬਿਕਰਮਜੀਤ ਸਿੰਘ ਨੇ ਕੀਤੀ । ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਸਰਕਾਰ ਵਲੋਂ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, 17-07-2020 ਦਾ ਨੋਟੀਫਿਕੇਸ਼ਨ ਰੱਦ ਕਰਕੇ ਪੰਜਾਬ ਸਕੇਲ ਅਨੁਸਾਰ 35,400 ਰੁਪਏ ਦਾ ਮੁੱਢਲਾ ਤਨਖ਼ਾਹ ਸਕੇਲ ਦਿੱਤਾ ਜਾਵੇ ਅਤੇ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਇਸ ਸਬੰਧੀ ਮੁੱਖ ਮੰਤਰੀ ਵਲੋਂ ਕੀਤੇ ਗਏ ਟਵੀਟ ਤੋਂ ਬਾਅਦ ਮੁਲਾਜ਼ਮ ਜਥੇਬੰਦੀਆਂ ’ਚ ਰੋਸ ਹੋਰ ਵਧ ਗਿਆ। ਸਾਂਝੀ ਤਾਲਮੇਲ ਕਮੇਟੀ ਵਲੋਂ ਇਸ ਦੇ ਵਿਰੋਧ ਵਿਚ 28 ਅਤੇ 29 ਅਗਸਤ ਨੂੰ ਜ਼ਿਲ੍ਹਾ, ਤਹਿਸੀਲ ਪੱਧਰ ਅਤੇ ਦਫ਼ਤਰਾਂ ਦੇ ਮੁੱਖ ਗੇਟਾਂ ’ਤੇ ਮੁੱਖ ਮੰਤਰੀ ਦੀਆਂ ਅਰਥੀਆਂ ਫੂਕਣ ਅਤੇ ਟਵੀਟ ਦੀਆਂ ਕਾਪੀਆਂ ਸਾੜਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਇਸੇ ਤਹਿਤ ਅੱਜ ਜੰਡਿਆਲਾ ਗੁਰੂ ਵਿਖੇ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਐਲਾਨ ਕੀਤਾ ਕਿ ਸਾਂਝੀ ਤਾਲਮੇਲ ਕਮੇਟੀ ਦੀ 30 ਅਗਸਤ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਮੀਟਿੰਗ ਵਿੱਚ ਸਰਕਾਰ ਵਿਰੁੱਧ ਅਗਲੇ ਤਿੱਖੇ ਸੰਘਰਸ਼ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਮੌਕੇ ਅਮਨਦੀਪ ਸਿੰਘ ਜਾਣੀਆ, ਸਬ-ਡਵੀਜ਼ਨ ਪ੍ਰਧਾਨ, ਜੋਗਿੰਦਰ ਸਿੰਘ ਸੋਢੀ, ਗੁਰਿੰਦਰ ਸਿੰਘ ਸਰਕਲ ਪ੍ਰਧਾਨ, ਹਰਜਿੰਦਰ ਸਿੰਘ ਸਕੱਤਰ, ਰਵਿੰਦਰ ਸਿੰਘ ਸਕੱਤਰ, ਸੁਖਦੇਵ ਸਿੰਘ, ਅਵਤਾਰ ਸਿੰਘ, ਗੁਰਜਿੰਦਰ ਸਿੰਘ, ਹਰਮਨਦੀਪ ਸਿੰਘ, ਵਿਕਰਮਜੀਤ ਸਿੰਘ, ਅਨਿਲ ਕੁਮਾਰ, ਗਗਨਦੀਪ ਸਿੰਘ ਸਪੋਟ ਬਿਲਿੰਗ ਪੰਜਾਬ ਪ੍ਰਧਾਨ, ਨੀਰਜ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਹਾਜ਼ਰ ਸਨ।
ਪਿਛਲੀ ਖ਼ਬਰ ਈ. ਟੀ. ਓ. ਨੇ ਸਫਾਈ ਅਭਿਆਨ ’ਚ ਹਿੱਸਾ ਲੈ ਕੇ ਆਪ ਕੀਤੀ ਬਾਜ਼ਾਰਾਂ ਦੀ ਸਫਾਈ ਕਿਹਾ, ਸ਼ਹਿਰ ਨੂੰ ਸਾਫ ਸੁਥਰਾ ਰੱਖਣਾ ਸਾਡ... ਅਗਲੀ ਖ਼ਬਰ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਧਾਰਮਿਕ ਦੀਵਾਨਾਂ ਦੀ ਸਮਾਪਤੀ ਅੱਜ ਹੋਵੇਗਾ ਮਹਾਨ ਅੰਮ੍ਰਿਤ ਸੰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।