ਅਸ਼ਵਨੀ ਸ਼ਰਮਾ ਨੇ ਵਾਰਡ ਨੰਬਰ-29 ਵਿਚ ਵਰਕਰਾਂ ਤੇ ਸਮਰਥਕਾਂ ਨਾਲ ਸੁਣੀ ‘ਮਨ ਕੀ ਬਾਤ’
ਪਠਾਨਕੋਟ, 30 ਅਗਸਤ (ਸੁਮਿਤ)-ਵਿਧਾਇਕ ਅਸ਼ਵਨੀ ਸ਼ਰਮਾ ਅੱਜ ਵਾਰਡ ਨੰਬਰ-29 ਪਠਾਨਕੋਟ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਭਾਜਪਾ ਵਰਕਰਾਂ ਤੇ ਸਮਰਥਕਾਂ ਨਾਲ ਮਿਲ ਕੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਸਿੱਧ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਸੁਣਿਆ । ਇਸ ਮੌਕੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਪ੍ਰਧਾਨ ਮੰਤਰੀ ਵਲੋਂ ਦੇਸ਼ ਵਾਸੀਆਂ ਨਾਲ ਸਾਂਝੇ ਕੀਤੇ ਵਿਚਾਰਾਂ ਅਤੇ ਸੰਦੇਸ਼ਾਂ ਨੂੰ ਵਰਕਰਾਂ ਤੇ ਸਮਰਥਕਾਂ ਨਾਲ ਸਾਂਝਾ ਕੀਤਾ ।
ਅਜੀਤ ਡੈਸਕ
31-08-2026