31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਖੇ ਕਿਸਾਨ ਮੇਲਾ 9 ਸਤੰਬਰ ਨੂੰ

ਮਜੀਠਾ, 30 ਅਗਸਤ (ਜਗਤਾਰ ਸਿੰਘ ਸਹਿਮੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਨਾਗ ਕਲਾਂ ਵਿਖੇ ‘ਵਿਗਿਆਨਕ ਢੰਗ ਅਪਣਾਓ, ਖੇਤੀ ਆਮਦਨ ਵਧਾਓ’ ਉਦੇਸ਼ ਤਹਿਤ ਆਉਣ ਵਾਲੀ 9 ਸਤੰਬਰ 2026, ਦਿਨ ਬੁੱਧਵਾਰ ਨੂੰ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ, ਨਾਗਕਲਾਂ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ.

ਡਾ. ਬਿਕਰਮਜੀਤ ਸਿੰਘ ਕੇਵਲ ਤਸਵੀਰਾਂ/ਬਾਬਾ ਬਕਾਲਾ ਖ਼ਬਰ ਨਾਲ ਸੰਬੰਧਤ ਤਸਵੀਰਾਂ 31-08-2026
ਮਜੀਠਾ, 30 ਅਗਸਤ (ਜਗਤਾਰ ਸਿੰਘ ਸਹਿਮੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਨਾਗ ਕਲਾਂ ਵਿਖੇ ‘ਵਿਗਿਆਨਕ ਢੰਗ ਅਪਣਾਓ, ਖੇਤੀ ਆਮਦਨ ਵਧਾਓ’ ਉਦੇਸ਼ ਤਹਿਤ ਆਉਣ ਵਾਲੀ 9 ਸਤੰਬਰ 2026, ਦਿਨ ਬੁੱਧਵਾਰ ਨੂੰ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ, ਨਾਗਕਲਾਂ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਮੇਲੇ ਦੀ ਪ੍ਰਧਾਨਗੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਉਪ-ਕੁਲਪਤੀ ਕਰਨਗੇ। ਉਨ੍ਹਾਂ ਕਿਹਾ ਕਿ ਮੇਲੇ ਦਾ ਮੁੱਖ ਮਕਸਦ ਕਿਸਾਨਾਂ ਨੂੰ ਖੇਤੀ ਨਾਲ ਜੁੜੀਆਂ ਨਵੀਨਤਮ ਤਕਨੀਕਾਂ, ਸਰਕਾਰੀ ਸਕੀਮਾਂ ਅਤੇ ਵਿਗਿਆਨਕ ਜਾਣਕਾਰੀ ਇਕ ਹੀ ਛੱਤ ਹੇਠ ਮੁਹੱਈਆ ਕਰਵਾਉਣਾ ਹੈ। ਡਾ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਮੇਲੇ ਵਿਚ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਬਾਗਬਾਨੀ ਅਤੇ ਖੇਤੀ ਮਸ਼ੀਨਰੀ ਸਮੇਤ ਵੱਖ-ਵੱਖ ਵਿਭਾਗਾਂ ਵਲੋਂ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਇਨ੍ਹਾਂ ਵਿਭਾਗਾਂ ਦੇ ਮਾਹਿਰ ਕਿਸਾਨਾਂ ਨੂੰ ਆਪਣੀਆਂ ਨਵੀਆਂ ਸਕੀਮਾਂ, ਸਬਸਿਡੀਆਂ ਅਤੇ ਲਾਭਕਾਰੀ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣਗੇ। ਇਸ ਮੌਕੇ ਪੀ. ਏ. ਯੂ., ਲੁਧਿਆਣਾ ਦੇ ਵੱਖ-ਵੱਖ ਵਿਭਾਗ ਵੀ ਆਪਣੀਆਂ ਪ੍ਰਦਰਸ਼ਨੀਆਂ ਲਗਾਉਣਗੇ ਅਤੇ ਕਿਸਾਨਾਂ ਦੀਆਂ ਫਸਲਾਂ ਨਾਲ ਸੰਬੰਧਤ ਮੁਸ਼ਕਿਲਾਂ ’ਤੇ ਵਿਚਾਰ ਵਟਾਂਦਰਾ ਕਰਨਗੇ। ਆਉਣ ਵਾਲੀਆਂ ਹਾੜੀ ਦੀਆਂ ਫਸਲਾਂ ਦੇ ਸੁਧਰੇ ਬੀਜ ਵੀ ਕਿਸਾਨਾਂ ਲਈ ਉਪਲਬਧ ਹੋਣਗੇ।
ਪਿਛਲੀ ਖ਼ਬਰ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਗਿੱਲ ਨੇ ਸੁਣੀ ਮਨ ਕੀ ਬਾਤ * ਕਿਹਾ, ਦੇਸ਼ ਦੀ ਤਰੱਕੀ ਲਈ... ਅਗਲੀ ਖ਼ਬਰ ਸੋਹੀਆਂ ਕਲਾਂ ਵਿਖੇ ਅੰਤਰਰਾਸ਼ਟਰੀ ਸੱਭਿਆਚਾਰਕ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।