02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪੰਜਾਬ ਨੂੰ ਨਸ਼ੇ ਦੀ ਦਲਦਲ ਵਿਚੋਂ ਬਾਹਰ ਕੱਢਣਾ ਸਭ ਦੀ ਸਾਂਝੀ ਜ਼ਿੰਮੇਵਾਰੀ-ਭਾਈ ਤਾਲਬਪੁਰਾ

ਗੱਗੋਮਾਹਲ, 1 ਸਤੰਬਰ (ਬਲਵਿੰਦਰ ਸਿੰਘ ਸੰਧੂ) - ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲ-ਦਲ ਵਿਚੋਂ ਮੁਕਤ ਕਰਾਉਣ, ਸੂਬੇ ਨੂੰ ਆਰਥਿਕ ਗੁਲਾਮੀ ਤੋਂ ਬਾਹਰ ਕੱਢਣਾ ਪਿੰਡਾਂ ਦੇ ਵਿਕਾਸ ਲਈ ਗ੍ਰਾਮ ਸਭਾਵਾਂ ਨੂੰ ਮਜਬੂਤ ਕਰਨ ਦੀ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਰੀਡੋਰ ਡੇਰਾ ਬਾਬਾ ਨਾਨਕ ਕਮੇਟੀ ਦੇ ਪ੍ਰਮੁੱਖ ਆਗੂ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਨੇ ਪੱਤਰਕਾਰਾਂ ਨਾਲ ਕੀਤਾ।

ਅਜੀਤ ਡੈਸਕ 02-09-2026
ਗੱਗੋਮਾਹਲ, 1 ਸਤੰਬਰ (ਬਲਵਿੰਦਰ ਸਿੰਘ ਸੰਧੂ) - ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲ-ਦਲ ਵਿਚੋਂ ਮੁਕਤ ਕਰਾਉਣ, ਸੂਬੇ ਨੂੰ ਆਰਥਿਕ ਗੁਲਾਮੀ ਤੋਂ ਬਾਹਰ ਕੱਢਣਾ ਪਿੰਡਾਂ ਦੇ ਵਿਕਾਸ ਲਈ ਗ੍ਰਾਮ ਸਭਾਵਾਂ ਨੂੰ ਮਜਬੂਤ ਕਰਨ ਦੀ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਰੀਡੋਰ ਡੇਰਾ ਬਾਬਾ ਨਾਨਕ ਕਮੇਟੀ ਦੇ ਪ੍ਰਮੁੱਖ ਆਗੂ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਨੇ ਪੱਤਰਕਾਰਾਂ ਨਾਲ ਕੀਤਾ। ਤਾਲਬਪੁਰਾ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਕਾਰਨ ਪੰਜਾਬ ਦੀ ਨੌਜਵਾਨੀ ਸਮਾਜਿਕ ਤੌਰ ’ਤੇ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਇਸ ਸੰਬੰਧੀ ਡਾ. ਦਰਸ਼ਨ ਸਿੰਘ ਗੁਜਰਪੁਰਾ, ਡਾ. ਸੁਖਪ੍ਰੀਤ ਸਿੰਘ ਭਲਾ ਪਿੰਡ ਤੇ ਰਜਵੰਤ ਸਿੰਘ ਮਹਿਲਾਵਾਲਾ ਅਧਾਰਤ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਇਸ ਮੁਹਿੰਮ ਲਈ ਸੁਝਾਅ ਤੇ ਯੋਜਨਾ ਤਿਆਰ ਕਰੇਗੀ। ਨਸ਼ਿਆਂ ਖਿਲਾਫ਼ ਲੜਾਈ ਕਿਸੇ ਇਕ ਵਿਆਕਤੀ, ਸੰਸਥਾ ਜਾਂ ਸਰਕਾਰ ਦੀ ਨਹੀਂ ਬਲਕਿ ਪੂਰੇ ਸਮਾਜ ਦੀ ਸਾਂਝੀ ਜਿੰਮੇਵਾਰੀ ਹੈ। ਇਸ ਮੌਕੇ ਗੁਰਬੀਰ ਸਿੰਘ ਦੁਦਰਾਏ, ਮਨਜੋਤ ਸਿੰਘ ਪੁਰੇਵਾਲ, ਸਰਤਾਜਪ੍ਰੀਤ ਸਿੰਘ ਭੰਗੂ, ਨਰਿੰਦਰ ਸਿੰਘ ਨਾਸਰ, ਕੁਲਵਿੰਦਰ ਸਿੰਘ ਕੋਟਰਿਜਾਦਾ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਕੱਥੂਨੰਗਲ ਦੀ ਹਰਲੀਨ ਕੌਰ ਨੇ ਰੌਸ਼ਨ ਕੀਤਾ ਪਿੰਡ ਦਾ ਨਾਂਅ - ਸੱਚਰ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਖਾਲਸਾ ਕਾਲਜ ਸਤਲਾਣੀ ਸਾਹਿਬ ਵਿਖੇ ਕੀਤੀ ਅਰਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।