ਕੋਟਲੀ ਢੋਲੇਸ਼ਾਹ ਵਿਖੇ ਸਮਾਰੋਹ ਦੌਰਾਨ ਗਿੱਲ ਨੇ ਹਲਕੇ ਨਾਲ ਸੰਬੰਧਿਤ ਵਿਕਸ ਦੇ ਮੁੱਦਿਆਂ ’ਤੇ ਕੀਤੀ ਚਰਚਾ
ਜੈਂਤੀਪੁਰ , 3 ਸਤੰਬਰ (ਭੁਪਿੰਦਰ ਸਿੰਘ ਗਿੱਲ )-ਆਮ ਆਦਮੀ ਪਾਰਟੀ ਦੇ ਸਰਪੰਚ ਧਰਮਿੰਦਰ ਸਿੰਘ ਮੋਨੂੰ ਵਲੋਂ ਕੋਟਲੀ ਢੋਲੇਸ਼ਾਹ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਪਹੁੰਚੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਨਮਾਨ ਯੋਜਨਾ ਪੰਜਾਬ ਸਰਕਾਰ ਦੀ ਮਹਿਲਾਵਾਂ ਪ੍ਰਤੀ ਸਤਿਕਾਰ ਅਤੇ ਉਨ੍ਹਾਂ ਦੀ ਭਲਾਈ ਯੋਜਨਾ ਸਾਡੇ ਹਰਮਨ ਪਿਆਰੇ ਮੁੱਖ ਮੰਤਰੀ ਦੇ ਹਿੱਸੇ ਆਈ ਆ।
ਅਜੀਤ ਡੈਸਕ
04-09-2026