04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਗੁਰਦੁਆਰਾ ਕਲਗ਼ੀਧਰ ਸਾਹਿਬ ਅਜਨਾਲਾ ਵਿਖੇ 11 ਸਕੂਲਾਂ ਦੇ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਸਕੱਤਰ ਸੁਖਬੀਰ ਸਿੰਘ, ਭਾਈ ਕਰਮਬੀਰ ਸਿੰਘ, ਜ਼ੋਰਾਵਰ ਸਿੰਘ ਅਤੇ ਬਲਕਾਰ ਸਿੰਘ ਤੇ ਹੋਰਨਾਂ ਸ਼ਖ਼ਸੀਅਤਾਂ ਵਲੋਂ ਬੱਚਿਆਂ ਨੂੰ ਕੀਤਾ ਸਨਮਾਨਿਤ

ਅਜਨਾਲਾ, 3 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ’ ਤਹਿਤ ਗੁਰਦੁਆਰਾ ਕਲਗ਼ੀਧਰ ਸਾਹਿਬ ਅਜਨਾਲਾ ਵਿਖੇ ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਧਾਰਮਿਕ ਮੁਕਾਬਲੇ ਕਰਵਾਏ ਗਏ। ਇੰਨ੍ਹਾਂ ਮੁਕਾਬਲਿਆਂ ਵਿਚ ਅਜਨਾਲਾ ਖੇਤਰ ਦੇ 11 ਸਕੂਲਾਂ ਦੇ ਕਰੀਬ 100 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 04-09-2026
ਅਜਨਾਲਾ, 3 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ’ ਤਹਿਤ ਗੁਰਦੁਆਰਾ ਕਲਗ਼ੀਧਰ ਸਾਹਿਬ ਅਜਨਾਲਾ ਵਿਖੇ ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਧਾਰਮਿਕ ਮੁਕਾਬਲੇ ਕਰਵਾਏ ਗਏ। ਇੰਨ੍ਹਾਂ ਮੁਕਾਬਲਿਆਂ ਵਿਚ ਅਜਨਾਲਾ ਖੇਤਰ ਦੇ 11 ਸਕੂਲਾਂ ਦੇ ਕਰੀਬ 100 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਵਿਦਿਆਰਥੀਆਂ ਦੇ ਕਵਿਤਾ, ਕਵੀਸ਼ਰੀ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਦੀ ਜੱਜਮੈਂਟ ਦੀ ਜ਼ਿੰਮੇਵਾਰੀ ਪ੍ਰਚਾਰਕ ਭਾਈ ਹਿੰਮਤਬੀਰ ਸਿੰਘ ਵੀਲਾ ਅਤੇ ਪ੍ਰਚਾਰਕ ਭਾਈ ਹਰਪਾਲ ਸਿੰਘ ਭੋਲੇਕੇ ਵਲੋਂ ਨਿਭਾਈ। ਮੁਕਾਬਲਿਆਂ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਰਹਿਣ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸੁਖਬੀਰ ਸਿੰਘ, ਸਾਬਕਾ ਸਕੱਤਰ ਭਾਈ ਕਰਮਬੀਰ ਸਿੰਘ ਕਿਆਮਪੁਰ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ, ਇੰਚਾਰਜ ਬਹਾਲ ਸਿੰਘ, ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਵਲੋਂ ਸਨਮਾਨ ਚਿੰਨ੍ਹ, ਮੈਡਲ ਅਤੇ ਧਾਰਮਿਕ ਸਾਹਿਤ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਬਿੱਟੂ, ਸਾਬਕਾ ਕੌਂਸਲਰ ਗੁਰਦੇਵ ਸਿੰਘ ਨਿੱਝਰ, ਪ੍ਰਚਾਰਕ ਭਾਈ ਸੁਖਰਾਜ ਸਿੰਘ, ਢਾਡੀ ਭਾਈ ਦਲਜੀਤ ਸਿੰਘ ਵਿਛੋਆ, ਕਵੀਸ਼ਰ ਭਾਈ ਮਲਕੀਤ ਸਿੰਘ ਸੇਖਭੱਟੀ, ਗੁਰਦੇਵ ਸਿੰਘ, ਗ੍ਰੰਥੀ ਸੇਵਾ ਸਿੰਘ, ਰਣਯੋਧ ਸਿੰਘ, ਅਵਤਾਰ ਸਿੰਘ, ਗੁਰਪਾਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਸਕੂਲ ਗੁਰੂ ਕਾ ਬਾਗ ਵਿਖੇ ਕਾਰ ਸੇਵਾ ਦੁਆਰਾ ਤਿਆਰ ਰਸਤਾ ਸਕੂਲ ਨੂੰ ਸਮਰਪਿਤ ਬਾਬਾ ਸਤਨਾਮ... ਅਗਲੀ ਖ਼ਬਰ ਤਖ਼ਤ ਸ੍ਰੀ ਨੰਦਪੁਰ ਵਿਖੇ ਹੋਣ ਵਾਲੇ ਸਮਾਗਮਾਂ ’ਚ ਸੰਗਤਾਂ ਦਾ ਜਥਾ 5 ਨੂੰ ਹੋਵੇਗਾ ਰਵਾਨਾ- - ਬਾਬਾ ਮੇਜਰ ਸਿੰਘ ਸੋਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।