ਮਜੀਠੀਆ ਨੇ ਅਕਾਲੀ ਵਰਕਰਾਂ ਨਾਲ ਕੀਤੀ ਚੋਣਾਂ ਸੰਬੰਧੀ ਵਿਚਾਰ ਚਰਚਾ
ਮਜੀਠਾ, 3 ਸਤੰਬਰ (ਮਨਿੰਦਰ ਸਿੰਘ ਸੋਖੀ)- ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਆਪ ਸਰਕਾਰ ਦੇ ਕਾਰਜਕਾਲ ਵਿਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਵਧਿਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬੀਤੀ ਦੇਰ ਸ਼ਾਮ ਸ਼ਹਿਰ ਮਜੀਠਾ ਵਿਖੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਭਿੰਡੂ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਮਿਲਣੀ ਦੌਰਾਨ ਗਲਬਾਤ ਕਰਦਿਆਂ ਕੀਤਾ ।
ਅਜੀਤ ਡੈਸਕ
04-09-2026