ਆਮ ਆਦਮੀ ਪਾਰਟੀ ਦੇ ਉੱਪ ਪ੍ਰਧਾਨ ਬਣਨ ਪਿੱਛੋਂ ਜਗਰੂਪ ਸਿੰਘ ਸੇਖਵਾਂ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਹੋਏ ਨਤਮਸਤਕ
ਬਾਬਾ ਬਕਾਲਾ ਸਾਹਿਬ, 4 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ: ਜਗਰੂਪ ਸਿੰਘ ਸੇਖਵਾਂ ਸਪੁੱਤਰ ਸਾ: ਮੰਤਰੀ ਸੇਵਾ ਸਿੰਘ ਸੇਖਵਾਂ, ਆਮ ਆਦਮੀ ਪਾਰਟੀ ਦੀ ਹਾਈਕਮਾਨ ਵਲੋਂ ਉੱਪ ਪ੍ਰਧਾਨ ਪੰਜਾਬ ਨਿਯੁਕਤ ਹੋਣ ਪਿੱਛੋਂ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ । ਇਸ ਮੌਕੇ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸ: ਸੁਰਜੀਤ ਸਿੰਘ ਕੰਗ ਦੀ ਅਗਵਾਈ ਹੇਠ ਆਪ ਵਰਕਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਸਨਮਾਨਿਤ ਕੀਤਾ ।
ਅਜੀਤ ਡੈਸਕ
05-09-2026