07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪਿੰਡ ਸੱਤੋਵਾਲ ਦੇ ਸਰਪੰਚ ਅਤੇ ਮੈਂਬਰ ਬਲਾਕ ਸੰਮਤੀ ਇਕਬਾਲ ਸਿੰਘ ਬੱਲ ਤੇ ਲੜਕੇ ਉੱਪਰ ਪੁਲਿਸ ਵਲੋਂ ਕੇਸ ਦਰਜ ਨਾਜਾਇਜ਼ ਪਰਚਾ ਰੱਦ ਨਾ ਹੋਇਆ ਤਾਂ ਡੀ.ਐਸ.ਪੀ. ਦਫਤਰ ਦਾ ਘਿਰਾਓ ਅਤੇ ਚੱਕਾ ਜਾਮ ਕਰਾਂਗੇ - ਸਾਬਕਾ ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 6 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ, ਪਿੰਡ ਸੱਤੋਵਾਲ ਦੇ ਸਰਪੰਚ ਅਤੇ ਮੈਂਬਰ ਬਲਾਕ ਸੰਮਤੀ ਇਕਬਾਲ ਸਿੰਘ ਬੱਲ ਸੱਤੋਵਾਲ ਅਤੇ ਉਨ੍ਹਾਂ ਦੇ ਲੜਕੇ ਉੱਪਰ ਪੁਲਿਸ ਵਲੋਂ ਜਾਤੀ ਸੂਚਕ ਬੋਲਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤੇ ਜਾਣ ਨੂੰ ਲੈ ਕੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਇਸਨੂੰ ਮੌਜੂਦਾ ਸਰਕਾਰ ਦੀ ਸ਼ਰੇਆਮ ਧੱਕੇਸ਼ਾਹੀ ਦੱਸਦਿਆਂ ਕਿਹਾ ਹੈ ਕਿ ਅਸੀਂ ਕਾਂਗਰਸੀ ਆਗੂ ਉਪਰ ਝੂਠ ਅਤੇ ਬੇਬੁਨਿਆਦ ਕੇਸ ਕਦੇ ਵੀ ਸਹਿਣ ਨਹੀਂ ਕਰਾਂਗੇ । ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਹੈ ਕਿ ਥਾਣਾ ਬਿਆਸ ਵਿਖੇ ਸਾਡੀ ਪਾਰਟੀ ਦੇ ਸਰਪੰਚ ਅਤੇ ਸੀਨੀਅਰ ਕਾਂਗਰਸੀ ਆਗੂ ਇਕਬਾਲ ਸਿੰਘ ਬੱਲ ਸੱਤੋਵਾਲ ਅਤੇ ਉਸਦੇ ਲੜਕੇ ਉੱਪਰ ਨਾਜਾਇਜ਼ ਹੀ ਜਾਤੀ ਸੂਚਕ ਬੋਲਣ ਦਾ ਪਰਚਾ ਦਰਜ ਕਰ ਦਿੱਤਾ ਹੈ, ਪੁਲਿਸ ਦੀ ਇਹ ਕਾਰਵਾਈ ਨਾ-ਸਹਿਣਯੋਗ ਹੈ, ਉਨ੍ਹਾਂ ਕਿਹਾ ਕਿ ਇਕਬਾਲ ਸਿੰਘ ਬੱਲ ਪਿੰਡ ਦਾ ਮੌਜੂਦਾ ਸਰਪੰਚ ਹੈ ਅਤੇ ਬਿਜਲੀ ਵਿਭਾਗ ਤੋਂ ਉੱਚ ਅਹੁਦੇ ਤੋਂ ਸੇਵਾ ਮੁਕਤ ਹੋਇਆ ਹੈ, ਉਹ ਕਿਸੇ ਨੂੰ ਅਜਿਹੀ ਭਾਸ਼ਾ ਨਹੀਂ ਵਰਤ ਸਕਦਾ, ਉਸਨੂੰ ਵਿਰੋਧੀਆਂ ਨੇ ਜਾਣ ਬੁੱਝ ਕੇ ਝੂਠੇ ਕੇਸ ’ਚ ਫਸਾਇਆ ਹੈ ।

ਅਜੀਤ ਡੈਸਕ 07-09-2026
ਬਾਬਾ ਬਕਾਲਾ ਸਾਹਿਬ, 6 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ, ਪਿੰਡ ਸੱਤੋਵਾਲ ਦੇ ਸਰਪੰਚ ਅਤੇ ਮੈਂਬਰ ਬਲਾਕ ਸੰਮਤੀ ਇਕਬਾਲ ਸਿੰਘ ਬੱਲ ਸੱਤੋਵਾਲ ਅਤੇ ਉਨ੍ਹਾਂ ਦੇ ਲੜਕੇ ਉੱਪਰ ਪੁਲਿਸ ਵਲੋਂ ਜਾਤੀ ਸੂਚਕ ਬੋਲਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤੇ ਜਾਣ ਨੂੰ ਲੈ ਕੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਇਸਨੂੰ ਮੌਜੂਦਾ ਸਰਕਾਰ ਦੀ ਸ਼ਰੇਆਮ ਧੱਕੇਸ਼ਾਹੀ ਦੱਸਦਿਆਂ ਕਿਹਾ ਹੈ ਕਿ ਅਸੀਂ ਕਾਂਗਰਸੀ ਆਗੂ ਉਪਰ ਝੂਠ ਅਤੇ ਬੇਬੁਨਿਆਦ ਕੇਸ ਕਦੇ ਵੀ ਸਹਿਣ ਨਹੀਂ ਕਰਾਂਗੇ । ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਹੈ ਕਿ ਥਾਣਾ ਬਿਆਸ ਵਿਖੇ ਸਾਡੀ ਪਾਰਟੀ ਦੇ ਸਰਪੰਚ ਅਤੇ ਸੀਨੀਅਰ ਕਾਂਗਰਸੀ ਆਗੂ ਇਕਬਾਲ ਸਿੰਘ ਬੱਲ ਸੱਤੋਵਾਲ ਅਤੇ ਉਸਦੇ ਲੜਕੇ ਉੱਪਰ ਨਾਜਾਇਜ਼ ਹੀ ਜਾਤੀ ਸੂਚਕ ਬੋਲਣ ਦਾ ਪਰਚਾ ਦਰਜ ਕਰ ਦਿੱਤਾ ਹੈ, ਪੁਲਿਸ ਦੀ ਇਹ ਕਾਰਵਾਈ ਨਾ-ਸਹਿਣਯੋਗ ਹੈ, ਉਨ੍ਹਾਂ ਕਿਹਾ ਕਿ ਇਕਬਾਲ ਸਿੰਘ ਬੱਲ ਪਿੰਡ ਦਾ ਮੌਜੂਦਾ ਸਰਪੰਚ ਹੈ ਅਤੇ ਬਿਜਲੀ ਵਿਭਾਗ ਤੋਂ ਉੱਚ ਅਹੁਦੇ ਤੋਂ ਸੇਵਾ ਮੁਕਤ ਹੋਇਆ ਹੈ, ਉਹ ਕਿਸੇ ਨੂੰ ਅਜਿਹੀ ਭਾਸ਼ਾ ਨਹੀਂ ਵਰਤ ਸਕਦਾ, ਉਸਨੂੰ ਵਿਰੋਧੀਆਂ ਨੇ ਜਾਣ ਬੁੱਝ ਕੇ ਝੂਠੇ ਕੇਸ ’ਚ ਫਸਾਇਆ ਹੈ । ਉਨ੍ਹਾਂ ਕਿਹਾ ਕਿ ਸਾਰੀ ਕਾਂਗਰਸ ਪਾਰਟੀ ਸ: ਬੱਲ ਦੀ ਪਿੱਠ ’ਤੇ ਚੱਟਾਨ ਵਾਂਗ ਖੜ੍ਹੀ ਹੈ, ਅਗਰ ਜਲਦੀ ਹੀ ਇਹ ਨਾਜਾਇਜ਼ ਪਰਚਾ ਰੱਦ ਨਾ ਕੀਤਾ ਗਿਆ ਤਾਂ ਡੀ.ਐਸ.ਪੀ. ਬਾਬਾ ਬਕਾਲਾ ਸਾਹਿਬ ਦੇ ਦਫਤਰ ਮੂਹਰੇ ਧਰਨਾ ਲਗਾਉਣ ਤੋਂ ਇਲਾਵਾ ਚੱਕਾ ਵੀ ਜਾਮ ਕੀਤਾ ਜਾਵੇਗਾ । ਇਸ ਮੌਕੇ ਗੁਰਦਿਆਲ ਸਿੰਘ ਕੰਗ ਬੁਟਾਰੀ, ਸਰਪੰਚ ਦਲਜੀਤ ਸਿੰਘ ਭੱਪੀ, ਹਰਿੰਦਰਪਾਲ ਸਿੰਘ ਮੱਲ੍ਹਾ, ਪ੍ਰਧਾਨ ਦਲੇਰ ਸਿੰਘ ਸਰਲੀ, ਸਰਪੰਚ ਪ੍ਰਭ ਥੋਥੀਆਂ, ਹਰਪਾਲ ਸਿੰਘ ਜਲਾਲਾਂਬਾਦ, ਸਰਪੰਚ ਦਲਬੀਰ ਸਿੰਘ ਸਠਿਆਲਾ, ਕੋਮਲ ਬੱਲ ਸਠਿਆਲਾ, ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ, ਕੁਲਵੰਤ ਸਿੰਘ ਸਿੱਧੂ ਬੇਦਾਦਪੁਰ, ਗੁਰਮੇਜ ਸਿੰਘ ਚੀਮਾਂ ਵੜੈਚ, ਪ੍ਰਧਾਨ ਰੌਬਿਨ ਮਾਨ, ਲਖਵਿੰਦਰ ਸਿੰਘ ਭਿੰਡਰ, ਜਗਦੀਪ ਸਿੰਘ ਮਾਨ, ਸਰਪੰਚ ਨੌਬੀ ਨਰੋਤਮਪੁਰ, ਸਰਪੰਚ ਹੈਪੀ ਟੌਂਗ, ਜੈਵਿੰਦਰ ਸਿੰਘ ਭੁੱਲਰ ਸ਼ਹਿਰੀ ਪ੍ਰਧਾਨ, ਚੈਂਚਲ ਸਿੰਘ ਭੁੱਲਰ, ਮਨਜੀਤ ਸਿੰਘ ਠੁਕਰਾਲ, ਜੈਮਲ ਸਿੰਘ ਸ਼ਾਹ ਆਦਿ ਹਾਜਰ ਸਨ ।
ਪਿਛਲੀ ਖ਼ਬਰ ਐੱਸ.ਐੱਮ.ਐੱਸ. ਗਲੋਬਲ ਸਕੂਲ, ਬੁਤਾਲਾ ਦੇ ਵਿਦਿਆਰਥੀਆਂ ਨੇ 70ਵੀਆਂ ਜ਼ੋਨ ਪੱਧਰੀ ਸਕੂਲ ਖੇਡਾਂ ਵਿਚ ਮਾਰੀਆਂ ਮੱਲਾਂ ਅਗਲੀ ਖ਼ਬਰ ਮੂੰਹ ਵਿਚ ਹੋਣ ਵਾਲੇ ਛਾਲਿਆਂ (ਅਲਸਰ) ਪ੍ਰਤੀ ਸੁਚੇਤ ਰਹਿਣ ਦੀ ਲੋੜ — ਡਾ. ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।