ਚੈਨਪੁਰ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਹੰਗਾਮੀ ਮੀਟਿੰਗ
100 ਦੇ ਕਰੀਬ ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਵਾਰਿਸ ਪੰਜਾਬ ਦੇ ’ਚ ਸ਼ਾਮਿਲ
ਬਲਜਿੰਦਰ ਸਿੰਘ ਥਾਂਦੇ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਬਣਾਉਣ ਦਾ ਸੱਦਾ
ਰਾਮ ਤੀਰਥ, 6 ਸਤੰਬਰ (ਧਰਵਿੰਦਰ ਸਿੰਘ ਔਲਖ)-ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਇਕ ਹੰਗਾਮੀ ਮੀਟਿੰਗ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਚੈਨਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਕੋਰ ਕਮੇਟੀ ਪੰਜਾਬ ਦੇ ਮੈਂਬਰ ਜਥੇਦਾਰ ਜਸਕਰਨ ਸਿੰਘ ਲੋਪੋਕੇ ਦੀ ਪ੍ਰੇਰਨਾ ਸਦਕਾ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਕਰੀਬ 100 ਪਰਿਵਾਰਾਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।
ਰਾਮ ਤੀਰਥ, 6 ਸਤੰਬਰ (ਧਰਵਿੰਦਰ ਸਿੰਘ ਔਲਖ)-ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਇਕ ਹੰਗਾਮੀ ਮੀਟਿੰਗ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਚੈਨਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਕੋਰ ਕਮੇਟੀ ਪੰਜਾਬ ਦੇ ਮੈਂਬਰ ਜਥੇਦਾਰ ਜਸਕਰਨ ਸਿੰਘ ਲੋਪੋਕੇ ਦੀ ਪ੍ਰੇਰਨਾ ਸਦਕਾ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਕਰੀਬ 100 ਪਰਿਵਾਰਾਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਬਕਾ ਸਰਪੰਚ ਅਜੀਤ ਸਿੰਘ ਚੈਨਪੁਰ, ਸਾਬਕਾ ਸਰਪੰਚ ਨਿਰੰਜਨ ਸਿੰਘ, ਮੈਂਬਰ ਪੰਚਾਇਤ ਮਿਲਖਾ ਸਿੰਘ, ਸਾਬਕਾ ਪੰਚ ਸ਼ੇਰ ਸਿੰਘ, ਸਾਬਕਾ ਪੰਚ ਹਰਜੀਤ ਸਿੰਘ, ਜਗੀਰ ਸਿੰਘ ਸੰਧੂ, ਸਾਬਕਾ ਪੰਚ ਗੋਰਾ ਸਿੰਘ, ਕਾਰਜ ਸਿੰਘ ਸ਼ਾਹ, ਹੈੱਡ ਗ੍ਰੰਥੀ ਸਤਨਾਮ ਸਿੰਘ, ਹੈੱਡ ਗ੍ਰੰਥੀ ਲਖਬੀਰ ਸਿੰਘ, ਮੱਘਰ ਸਿੰਘ ਸੰਧੂ, ਸਤਨਾਮ ਸਿੰਘ, ਸਤਾਰਾ ਸਿੰਘ, ਹਰਪ੍ਰੀਤ ਸਿੰਘ ਸੰਧੂ ਅਤੇ ਡਾ. ਸੂਬਾ ਸਿੰਘ ਸਮੇਤ ਹੋਰਨਾਂ ਨੂੰ ਪਾਰਟੀ ਆਗੂ ਬਲਜਿੰਦਰ ਸਿੰਘ ਥਾਂਦੇ ਵੱਲੋਂ ਪਾਰਟੀ ਦੇ ਮਫ਼ਲਰ ਪਾ ਕੇ ਸਨਮਾਨਿਤ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਬਲਜਿੰਦਰ ਸਿੰਘ ਥਾਂਦੇ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਨੂੰ ਪਰਖ ਚੁੱਕੇ ਹਨ। ਇਸ ਮੌਕੇ ਜਥੇਦਾਰ ਜਸਕਰਨ ਸਿੰਘ ਲੋਪੋਕੇ ਅਤੇ ਜਗਬੀਰ ਸਿੰਘ ਲੋਪੋਕੇ ਨੇ ਕਿਹਾ ਕਿ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਲੋਕ ਵਾਰਿਸ ਪੰਜਾਬ ਦੇ ਨਾਲ ਜੁੜ ਰਹੇ ਹਨ। । ਇਸ ਮੌਕੇ ਸ਼ਿਵ ਕੁਮਾਰ ਚੋਗਾਵਾਂ, ਦਵਿੰਦਰ ਸਿੰਘ ਲੋਪੋਕੇ, ਡਾ. ਮਿਲਖਾ ਸਿੰਘ ਚੈਨਪੁਰ, ਕੁਲਬੀਰ ਸਿੰਘ ਖਿਆਲਾ, ਨਛੱਤਰ ਸਿੰਘ, ਜਗਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ।