ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ
ਚੋਗਾਵਾਂ, 6 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਮਰ ਸ਼ਹੀਦ ‘ਧੰਨ ਧੰਨ ਬਾਬਾ ਜੀਵਨ ਸਿੰਘ ਜੀ’ ਦਾ ਪਵਿੱਤਰ ਜਨਮ ਦਿਹਾੜਾ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਪਿੰਡ ਲੋਪੋਕੇ ਵਿਖੇ ਬੜੀ ਹੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਮਹਾਨ ਧਾਰਮਿਕ ਸਮਾਗਮ ਸਮੂਹ ਪਿੰਡ ਵਾਸੀਆਂ ਦੇ ਅਥਾਹ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਮੈਂਬਰਾਂ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ।
ਅਜੀਤ ਡੈਸਕ
07-09-2026