11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਮੀਰਾਂਕੋਟ ਨੂੰ ਅਟਾਰੀ ਹਲਕੇ ਦਾ ਕੋਆਰਡੀਨੇਟਰ ਨਿਯੁਕਤ ਕਰਨ ’ਤੇ ਖ਼ੁਸ਼ੀ ਦਾ ਇਜ਼ਹਾਰ

ਅੰਮ੍ਰਿਤਸਰ, 9 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਸਾਬਕਾ ਵਿਧਾਇਕ ਅਜੈਪਾਲ ਸਿੰਘ ਮੀਰਾਂਕੋਟ ਨੂੰ ਅਟਾਰੀ ਹਲਕੇ ਦਾ ਕੋਆਰਡੀਨੇਟਰ ਨਿਯੁਕਤ ਕਰਨ ’ਤੇ ਪਾਰਟੀ ਦੇ ਸਥਾਨਕ ਆਗੂਆਂ ਤੇ ਵਰਕਰਾਂ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਪਾਰਟੀ ਦੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਦਲਜਿੰਦਰਬੀਰ ਸਿੰਘ ਵਿਰਕ, ਕੌਮੀ ਜਥੇਬੰਦਕ ਸਕੱਤਰ ਹਰਜੀਤ ਸਿੰਘ ਪੁਰੇਵਾਲ, ਅੰਮ੍ਰਿਤਸਰ (ਸ਼ਹਿਰੀ) ਦੇ ਲੇਬਰ ਵਿੰਗ ਦੇ ਪ੍ਰਧਾਨ ਯੋਗੇਸ਼ ਕੁਮਾਰ ਟੀਨੂੰ, ਯੂਥ ਵਿੰਗ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ ਸ਼ਹਿਰੀ ਦੇ ਮੀਤ ਪ੍ਰਧਾਨ ਜਸਬੀਰ ਸਿੰਘ ਖ਼ਾਲਸਾ, ਜਨਰਲ ਸਕੱਤਰ ਗੁਰਦੇਵ ਸਿੰਘ ਵੱਲਾ ਤੇ ਪ੍ਰਦੀਪ ਕੁਮਾਰ ਆਦਿ ਨੇ ਸ.

ਅਜੀਤ ਡੈਸਕ 10-09-2026
ਅੰਮ੍ਰਿਤਸਰ, 9 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਸਾਬਕਾ ਵਿਧਾਇਕ ਅਜੈਪਾਲ ਸਿੰਘ ਮੀਰਾਂਕੋਟ ਨੂੰ ਅਟਾਰੀ ਹਲਕੇ ਦਾ ਕੋਆਰਡੀਨੇਟਰ ਨਿਯੁਕਤ ਕਰਨ ’ਤੇ ਪਾਰਟੀ ਦੇ ਸਥਾਨਕ ਆਗੂਆਂ ਤੇ ਵਰਕਰਾਂ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਪਾਰਟੀ ਦੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਦਲਜਿੰਦਰਬੀਰ ਸਿੰਘ ਵਿਰਕ, ਕੌਮੀ ਜਥੇਬੰਦਕ ਸਕੱਤਰ ਹਰਜੀਤ ਸਿੰਘ ਪੁਰੇਵਾਲ, ਅੰਮ੍ਰਿਤਸਰ (ਸ਼ਹਿਰੀ) ਦੇ ਲੇਬਰ ਵਿੰਗ ਦੇ ਪ੍ਰਧਾਨ ਯੋਗੇਸ਼ ਕੁਮਾਰ ਟੀਨੂੰ, ਯੂਥ ਵਿੰਗ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ ਸ਼ਹਿਰੀ ਦੇ ਮੀਤ ਪ੍ਰਧਾਨ ਜਸਬੀਰ ਸਿੰਘ ਖ਼ਾਲਸਾ, ਜਨਰਲ ਸਕੱਤਰ ਗੁਰਦੇਵ ਸਿੰਘ ਵੱਲਾ ਤੇ ਪ੍ਰਦੀਪ ਕੁਮਾਰ ਆਦਿ ਨੇ ਸ. ਮੀਰਾਂਕੋਟ ਦਾ ਅੱਜ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਹੁੰਚਣ ’ਤੇ ਜ਼ੋਰਦਾਰ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਉ ਤੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸ: ਮੀਰਾਂਕੋਟ ਨੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਅਟਾਰੀ ਹਲਕੇ ਦੀ ਕੋਆਰਡੀਨੇਟਰ ਵਲੋਂ ਜ਼ਿੰਮੇਵਾਰੀ ਮਿਲਣ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਵਾਂ ਇਤਿਹਾਸ ਸਿਰਜੇਗਾ।
ਪਿਛਲੀ ਖ਼ਬਰ ਐਡਵੋਕੇਟ ਸੁਖਚੈਨ ਸਿੰਘ ਰੰਧਾਵਾ ਅਤੇ ਐਡਵੋਕੇਟ ਸ਼ਿਵ ਗੋਪਾਲ ਸ਼ਰਮਾ ਭਾਜਪਾ ਤੇ ਆਪ ਨੂੰ ਅਲਵਿਦਾ ਆਖ ਕੇ ਅਕਾਲੀ ਦਲ (ਵਾਰਿਸ... ਅਗਲੀ ਖ਼ਬਰ ਅੰਮ੍ਰਿਤਸਰ ਦੇ ਪੁਰਾਣੇ ਸ਼ਹਿਰ ਅੰਦਰ ਅਸੁਰੱਖਿਅਤ ਸੈਂਕੜੇ ਘਰਾਂ ’ਚ ਰਹਿੰਦੇ ਹਨ ਲੋਕ ਬਹੁਤ ਸਾਰੀਆਂ ਜਾਇਦਾਦਾਂ ਦਾ ਝਗੜਾ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।