ਅਮਰਪਾਲ ਸਿੰਘ ਪਾਲੀ ਤੇ ਸੰਦੀਪ ਸਿੰਘ ਉਦੋਕੇ ਵਲੋਂ ਮੈਨੇਜਰ ਜਗਰੂਪ ਸਿੰਘ ਗਿੱਲ ਮਜੀਠਾ ਦਾ ਸਨਮਾਨ
ਟਾਹਲੀ ਸਾਹਿਬ/ ਜੇਠੂਵਾਲ, 10 ਸਤੰਬਰ (ਵਿਨੋਦ ਭੀਲੋਵਾਲ, ਮਿੱਤਰਪਾਲ ਸਿੰਘ ਰੰਧਾਵਾ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਗੀਆਣਾ ਸਾਹਿਬ ਵਿਖੇ ਬਾਬਾ ਚੁਗੱਤ ਸਿੰਘ ਤੇ ਬਾਬਾ ਜੋਗਿੰਦਰ ਸਿੰਘ ਦੀ ਬਰਸੀ ਨੂੰ ਸਮਰਪਿਤ ਹੋਏ ਸਮਾਗਮ ਵਿਚ ਗੁਰਦੁਆਰਾ ਜਨਮ ਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਦੇ ਮੈਨੇਜਰ ਜਗਰੂਪ ਸਿੰਘ ਗਿੱਲ ਮਜੀਠਾ ਵਲੋਂ ਨਤਮਸਤਕ ਹੋਣ ਉਪਰੰਤ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦੇ ਜਨਰਲ ਸਕੱਤਰ ਅਮਰਪਾਲ ਸਿੰਘ ਪਾਲੀ ਉਦੋਕੇ ਅਤੇ ਅਕਾਲੀ ਆਗੂ ਸਾਬਕਾ ਸਰਪੰਚ ਸੰਦੀਪ ਸਿੰਘ ਵਲੋਂ ਮੈਨਜਰ ਜਗਰੂਪ ਸਿੰਘ ਗਿੱਲ ਮਜੀਠਾ ਦਾ ਵਿਸ਼ੇਸ਼ ਤੌਰ ’ਤੇ ਗੁਰੂ ਨਾਨਕ ਦੇਵ ਦੀ ਫੋਟੋ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ । ਮੈਨੇਜਰ ਗਿੱਲ ਨੇ ਕਿਹਾ ਕਿ ਹਲਕਾ ਮਜੀਠਾ ਦੀਆਂ ਸਮੂਹ ਸੰਗਤਾਂ ਵਲੋਂ ਗੁਰਦੁਆਰਾ ਜਨਮ ਅਸਥਾਨ ਕੱਥੂਨੰਗਲ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਚਲਾਏ ਜਾ ਰਹੇ ਪ੍ਰਬੰਧਾਂ ਲਈ ਹਰ ਪੱਖੋਂ ਦਿੱਤੇ ਜਾ ਰਹੇ ਸਹਿਯੋਗ ਅਤੇ ਤਨ ਮਨ ਨਾਲ ਸੇਵਾ ਨਿਭਾਅ ਰਹੀਆਂ ਹਨ ।
ਟਾਹਲੀ ਸਾਹਿਬ/ ਜੇਠੂਵਾਲ, 10 ਸਤੰਬਰ (ਵਿਨੋਦ ਭੀਲੋਵਾਲ, ਮਿੱਤਰਪਾਲ ਸਿੰਘ ਰੰਧਾਵਾ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਗੀਆਣਾ ਸਾਹਿਬ ਵਿਖੇ ਬਾਬਾ ਚੁਗੱਤ ਸਿੰਘ ਤੇ ਬਾਬਾ ਜੋਗਿੰਦਰ ਸਿੰਘ ਦੀ ਬਰਸੀ ਨੂੰ ਸਮਰਪਿਤ ਹੋਏ ਸਮਾਗਮ ਵਿਚ ਗੁਰਦੁਆਰਾ ਜਨਮ ਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਦੇ ਮੈਨੇਜਰ ਜਗਰੂਪ ਸਿੰਘ ਗਿੱਲ ਮਜੀਠਾ ਵਲੋਂ ਨਤਮਸਤਕ ਹੋਣ ਉਪਰੰਤ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦੇ ਜਨਰਲ ਸਕੱਤਰ ਅਮਰਪਾਲ ਸਿੰਘ ਪਾਲੀ ਉਦੋਕੇ ਅਤੇ ਅਕਾਲੀ ਆਗੂ ਸਾਬਕਾ ਸਰਪੰਚ ਸੰਦੀਪ ਸਿੰਘ ਵਲੋਂ ਮੈਨਜਰ ਜਗਰੂਪ ਸਿੰਘ ਗਿੱਲ ਮਜੀਠਾ ਦਾ ਵਿਸ਼ੇਸ਼ ਤੌਰ ’ਤੇ ਗੁਰੂ ਨਾਨਕ ਦੇਵ ਦੀ ਫੋਟੋ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ । ਮੈਨੇਜਰ ਗਿੱਲ ਨੇ ਕਿਹਾ ਕਿ ਹਲਕਾ ਮਜੀਠਾ ਦੀਆਂ ਸਮੂਹ ਸੰਗਤਾਂ ਵਲੋਂ ਗੁਰਦੁਆਰਾ ਜਨਮ ਅਸਥਾਨ ਕੱਥੂਨੰਗਲ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਚਲਾਏ ਜਾ ਰਹੇ ਪ੍ਰਬੰਧਾਂ ਲਈ ਹਰ ਪੱਖੋਂ ਦਿੱਤੇ ਜਾ ਰਹੇ ਸਹਿਯੋਗ ਅਤੇ ਤਨ ਮਨ ਨਾਲ ਸੇਵਾ ਨਿਭਾਅ ਰਹੀਆਂ ਹਨ । ਇਸ ਮੌਕੇ ਪਤਾ ਪ੍ਰਧਾਨ ਸੁਖਵਿੰਦਰ ਸਿੰਘ , ਗੁਰਵਿੰਦਰ ਸਿੰਘ ਗਿੰਦਾ, ਦਿਲਬਾਗ ਸਿੰਘ, ਕਵਲਜੀਤ ਸਿੰਘ ਕੋਮਲ, ਗੁਰਮੁਖ ਸਿੰਘ, ਸਾਬਕਾ ਸਰਪੰਚ ਹਰਦੀਪ ਸਿੰਘ, ਸੁਰਜੀਤ ਸਿੰਘ, ਸਰਪੰਚ ਸੁਖਵਿੰਦਰ ਸਿੰਘ ਉਦੋਕੇ ਬਚਿੱਤਰ ਸਿੰਘ, ਬਾਬਾ ਰਣਜੀਤ ਸਿੰਘ, ਗੁਰਇਕਬਾਲ ਸਿੰਘ, ਡਾ ਜਗਦੀਪ ਸਿੰਘ, ਸਰਵਨ ਸਿੰਘ ਰਾਮਦੀਵਾਲੀ ,ਦਲਜਿੰਦਰ ਸਿੰਘ, ਸੰਤੋਖ ਸਿੰਘ ਢੱਡੇ, ਰਾਜਬੀਰ ਸਿੰਘ, ਸ਼ਮਸ਼ੇਰ ਸਿੰਘ ਸਮੇਤ ਹੋਰ ਅਕਾਲੀ ਵਰਕਰ ਸ਼ਾਮਿਲ ਸਨ।