ਈਸਾਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਓਠੀਆਂ, 12 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਪਿੰਡ ਈਸਾਪੁਰ ਦੇ ਇਤਿਹਾਸਕ ਗੁਰਦੁਆਰਾ ਬਾਬਾ ਵਧਾਵਾ ਸਿੰਘ ਅਤੇ ਬਾਬਾ ਕਰਤਾਰ ਸਿੰਘ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਪੰਥ ਦੇ ਮਹਾਨ ਰਾਗੀ, ਢਾਡੀ,ਕਵੀਸ਼ਰ, ਕਥਾ ਵਾਚਕਾਂ ਅਤੇ ਕਾਰ ਸੇਵਾ ਵਾਲਿਆਂ ਸੰਤ ਮਹਾਂਪੁਰਸ਼ਾਂ ਨੇ ਸੰਗਤਾਂ ਨੂੰ ਗੁਰਬਾਣੀ ਦਾ ਰਸਭਿੰਨਾ ਕੀਰਤਨ ਸੁਣਾ ਕੇ ਨਿਹਾਲ ਕੀਤਾ ।
ਅਜੀਤ ਡੈਸਕ
13-09-2026