13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਰਣੀਕੇ ਵਲੋਂ ਹਲਕੇ ’ਚ ਕੀਤੀ ਜਾ ਰਹੀ ਮਿਹਨਤ ਸਦਕਾ ਅਕਾਲੀ ਦਲ ਦੀ ਚੜ੍ਹਤ ਬਰਕਰਾਰ – ਸ਼ਰਨਬੀਰ ਸੋਹੀ

ਜੇਠੂਵਾਲ, 12 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਐੱਸ. ਸੀ.

ਅਜੀਤ ਡੈਸਕ 13-09-2026
ਜੇਠੂਵਾਲ, 12 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ ਵਲੋਂ ਹਲਕਾ ਅਟਾਰੀ ’ਚ ਅਕਾਲੀ ਦਲ ਲਈ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਦੀ ਬਦੌਲਤ ਹਲਕੇ ’ਚ ਅਕਾਲੀ ਦਲ ਦੀ ਪੂਰੀ ਤਰ੍ਹਾਂ ਚੜਤ ਬਰਕਰਾਰ ਹੈ ਅਤੇ ਲੋਕਾਂ ਨੇ ਵਿਰੋਧੀਆਂ ਨੂੰ ਇਹ ਦੱਸ ਦਿੱਤਾ ਹੈ ਕਿ ਲੋਕ ਅਕਾਲੀ ਦਲ ਨਾਲ ਚੱਟਾਨ ਵਾਂਗ ਖੜੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਸਰਕਲ ਪੰਡੋਰੀ ਦੇ ਪ੍ਰਧਾਨ ਸ਼ਰਨਬੀਰ ਸਿੰਘ ਸੋਹੀ ਨੇ ਗੱਲਬਾਤ ਦੌਰਾਨ ਕੀਤਾ । ਸ਼ਰਨਬੀਰ ਸੋਹੀ ਨੇ ਵਰਕਰਾਂ ਨੂੰ ਕਿਹਾ ਕਿ ਉਹ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਹੁਣ ਤੋਂ ਹੀ ਪਿੰਡ ਪੱਧਰ ’ਤੇ ਪਾਰਟੀ ਲਈ ਸਰਗਰਮੀਆਂ ਤੇਜ਼ ਕਰ ਦੇਣ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਲੋਕ ਤੰਗ ਆ ਚੁੱਕੇ ਹਨ । ਉਨ੍ਹਾਂ ਕਿਹਾ ਕਿ ਰਣੀਕੇ ਵਲੋਂ ਜੋ ਕੰਮ ਅਕਾਲੀ ਸਰਕਾਰ ਸਮੇਂ ਹਲਕਾ ਅਟਾਰੀ ਦੇ ਪਿੰਡਾਂ ਵਿਚ ਕਰਵਾਏ ਹਨ ਲੋਕ ਅੱਜ ਵੀ ਉਸ ਨੂੰ ਯਾਦ ਕਰ ਰਹੇ ਹਨ। ਇਸ ਮੌਕੇ ਧਰਮਬੀਰ ਸਿੰਘ ਸੋਹੀ, ਬਲਜਿੰਦਰ ਸਿੰਘ ਬੁੱਟਰ ਜੇਠੂਵਾਲ, ਗੁਰਜਿੰਦਰ ਸਿੰਘ ਹਯਰਾ ਜੇਠੂਵਾਲ, ਅਮਨਦੀਪ ਸਿੰਘ ਸੰਧੂ, ਨੰਬਰਦਾਰ ਭੁਪਿੰਦਰ ਸਿੰਘ, ਸ਼ੇਰਾ ਸੋਹੀ, ਜਸਵੰਤ ਸਿੰਘ , ਨੰਬਰਦਾਰ ਮੰਗਤ ਸਿੰਘ, ਆਤਮਾ ਸਿੰਘ ਸਮੇਤ ਹੋਰ ਅਕਾਲੀ ਵਰਕਰ ਸ਼ਾਮਿਲ ਸਨ।
ਪਿਛਲੀ ਖ਼ਬਰ ਏ.ਡੀ.ਜੀ.ਪੀ. ਫਾਰੂਖ਼ੀ ਦੀ ਅਗਵਾਈ ਹੇਠ ਚਲਾਇਆ ਪੁਲਿਸ ਨੇ ਕਾਸੋ ਆਪ੍ਰੇਸ਼ਨ ਮਕਬੂਲਪੁਰਾ ਖੇਤਰ ’ਚ ਘੇਰਾਬੰਦੀ ਕਰ ਕੇ ਪੁਲਿਸ ਨ... ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਰਾਸ਼ਟਰੀ ਲੋਕ ਅਦਾਲਤ ’ਚ 304 ਕੇਸਾਂ ਦਾ ਮੌਕੇ ’ਤੇ ਨਿਪਟਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।