ਸੰਤ ਬਾਬਾ ਪ੍ਰੀਤਮ ਸਿੰਘ ਤਰਸਿੱਕਾ ਦੀ ਸਾਲਾਨਾ ਬਰਸੀ 20 ਨੂੰ
ਤਰਸਿੱਕਾ, 12 ਸਤੰਬਰ (ਅਤਰ ਸਿੰਘ ਤਰਸਿੱਕਾ)-ਸੱਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਦੀ ਛੇਵੀਂ ਸਾਲਾਨਾ ਬਰਸੀ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ (ਅੰਮ੍ਰਿਤਸਰ) ਵਿਖੇ 20 ਸਤੰਬਰ ਦਿਨ ਐਤਵਾਰ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ । ਬਾਬਾ ਗੁਰਦੇਵ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਅਨੁਸਾਰ 18 ਸਤੰਬਰ ਨੂੰ ਭਾਈ ਗੁਰਨਾਮ ਸਿੰਘ ਮਾਲੋਵਾਲ ਤੇ ਗਿਆਨੀ ਹਰਪ੍ਰੀਤ ਸਿੰਘ ਪ੍ਰਚਾਰਕ , 19 ਸਤੰਬਰ ਨੂੰ ਹਰਭਾਲ ਸਿੰਘ ਖੁਜਾਲੇ ਵਾਲੇ ਤੇ ਗਿਆਨੀ ਗੁਰਮੁਖ ਸਿੰਘ ਖਜਾਲੇ ਵਾਲੇ ਤੇ 20 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਕੀਰਤਨ ਤੇ ਕਥਾ ਦਾ ਪ੍ਰਵਾਹ ਚੱਲੇਗਾ ।
ਸਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਤਰਸਿੱਕਾ।
13-09-2026