13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲਾ ਕਰਾਇਆ

ਮਜੀਠਾ,12 ਸਤੰਬਰ (ਮਨਿੰਦਰ ਸਿੰਘ ਸੋਖੀ)- ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਕੂਲ ਦੇ ਹਾਊਸ ਵਾਈਜ਼ ਪ੍ਰਸ਼ਨੋਤਰੀ ਮੁਕਾਬਲਾ ਕਰਾਇਆ ਗਿਆ। ਸਕੂਲ ਅਧਿਆਪਕ ਰਾਮ ਸਰੂਪ ਵਲੋਂ ਮਿਲੀ ਜਾਣਕਾਰੀ ਅਨਸਾਰ ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਸਿੱਖਿਆਵਾਂ, ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨਾ ਸੀ।

ਲੋਕ ਗਾਇਕ ਦੀਪ ਢਿੱਲੋਂ ਤੇ ਜੈਸਮੀਨ ਜੱਸੀ ਨੂੰ ਚੇਅਰਮੈਨ ਪ੍ਰਿਥਵੀਪਾਲ ਸਿੰਘ ਵਾਹਲਾ ਸਰਪੰਚ ਅਮਰਜੀਤ ਸਿੰਘ ਤੇ ਪ੍ਰਬੰਧਕ ਕਮੇਟੀ ਸਨਮਾਨਿਤ ਕਰਦੇ ਹੋਏ। ਤਸਵੀਰ : ਜਸਵੰਤ ਸਿੰਘ ਵਾਹਲਾ 13-09-2026
ਮਜੀਠਾ,12 ਸਤੰਬਰ (ਮਨਿੰਦਰ ਸਿੰਘ ਸੋਖੀ)- ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਕੂਲ ਦੇ ਹਾਊਸ ਵਾਈਜ਼ ਪ੍ਰਸ਼ਨੋਤਰੀ ਮੁਕਾਬਲਾ ਕਰਾਇਆ ਗਿਆ। ਸਕੂਲ ਅਧਿਆਪਕ ਰਾਮ ਸਰੂਪ ਵਲੋਂ ਮਿਲੀ ਜਾਣਕਾਰੀ ਅਨਸਾਰ ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਸਿੱਖਿਆਵਾਂ, ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨਾ ਸੀ। ਸਕੂਲ ਮੈਨੇਜ਼ਮੈਂਟ ਕਮੇਟੀ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ ਵਲੋਂ ਇਹ ਮੁਕਾਬਲਾ ਕਰਾਇਆ ਗਿਆ ਅਤੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਧਾਰਮਿਕ ਗਿਆਨ, ਨੈਤਿਕ ਕਦਰਾਂ ਕੀਮਤਾ, ਅਤੇ ਆਪਣੇ ਅਮੀਰ ਵਿਰਸੇ ਸਭਿਆਚਾਰ ਵਿਰਾਸਤ ਪ੍ਰਤੀ ਸਤਿਕਾਰ ਦੀ ਭਾਵਨਾਂ ਪੈਦਾ ਕਰਦੇ ਹਨ। ਇਸ ਦੇ ਨਾਲ ਹੀ ਇਹ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਸਿੱਖਿਆਵਾਂ ਨਾਲ ਜੋੜਨ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਪ੍ਰਸ਼ਨੋਤਰੀ ਮੁਕਾਬਲੇ ਵਿਚ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਵੱਖ-ਵੱਖ ਸਵਾਲ ਪੁੱਛੇ ਗਏ। ਜਿਨ੍ਹਾਂ ਦੇ ਵਿਦਿਆਰਥੀਆਂ ਨੇ ਬੜੀ ਪ੍ਰਪੱਕਤਾ ਅਤੇ ਆਤਮ ਵਿਸ਼ਵਾਸ਼ ਨਾਲ ਜਵਾਬ ਦਿੱਤੇ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣੀ ਧਾਰਮਿਕ ਜਾਣਕਾਰੀ, ਪ੍ਰਤਿਭਾ, ਅਤੇ ਸਿੱਖ ਇਤਿਹਾਸ ਬਾਰੇ ਆਪਣੀ ਸੂਝ ਬੂਝ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਮਾਗਮ ਵਿਚ ਸਾਬਕਾ ਕੌਂਸਲਰ ਅਤੇ ਕਾਂਗਰਸ ਦੇ ਮਜੀਠਾ ਸ਼ਹਿਰੀ ਬਲਾਕ ਪ੍ਰਧਾਨ ਨਵਦੀਪ ਸਿੰਘ ਸੋਨਾ ਅਤੇ ਉਨ੍ਹਾਂ ਦੇ ਨਾਲ ਮਨਜੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਜਿਨ੍ਹਾਂ ਨੇ ਜੇਤੂ ਵਿਦਿਆਰਥੀਆਂ ਅਤੇ ਹਾਊਸ ਮਾਸਟਰਾਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਡਾ: ਮੰਗਲ ਸਿੰਘ ਕਿਸ਼ਨਪੁਰੀ, ਕਮੇਟੀ ਚੇਅਰਮੈਨ ਜ਼ਸਪਿੰਦਰ ਸਿੰਘ ਕਾਹਲੋਂ, ਮੁੱਖ ਪ੍ਰਬੰਧਕ ਹਰਜਿੰਦਰਪਾਲ ਕੌਰ, ਡਾਇਰੈਕਟਰ ਡਾ: ਅਮਨਦੀਪ ਕੌਰ, ਪ੍ਰਿੰ: ਮੀਨਾਕ਼ਸ਼ੀ ਤ੍ਰੇਹਨ, ਵਾਈਸ ਪ੍ਰਿੰ: ਸ਼ਿਖਾ ਸਮੇਤ ਸਕੂਲ ਦੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਤਰਨਾ ਦਲ ਨੇ ਧਾਰਮਿਕ ਦੀਵਾਨ ਸਜਾਏ, 25 ਦੇ ਕਰੀਬ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ ਅਗਲੀ ਖ਼ਬਰ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੂੰ ਡਾ. ਸਵਾਮੀ ਭੂਪੇਂਦਰ ਗਿਰੀ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।