14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗੁਰਦੁਆਰਾ ਸਿੰਘ ਸਭਾ ਲਹਿੰਦੀ ਪੱਤੀ ਹਰੀਆਂ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਮਜੀਠਾ. 13 ਸਤੰਬਰ (ਮਨਿੰਦਰ ਸਿੰਘ ਸੋਖੀ)-ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸਭਾ ਲਹਿੰਦੀ ਪੱਤੀ ਹਰੀਆਂ ਵਿਖੇ ਸ੍ਰੀ ਸਾਹਿਜ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ।

ਅਜੀਤ ਡੈਸਕ 14-09-2026
ਮਜੀਠਾ. 13 ਸਤੰਬਰ (ਮਨਿੰਦਰ ਸਿੰਘ ਸੋਖੀ)-ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸਭਾ ਲਹਿੰਦੀ ਪੱਤੀ ਹਰੀਆਂ ਵਿਖੇ ਸ੍ਰੀ ਸਾਹਿਜ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਗ੍ਰੰਥੀ ਭਾਈ ਰਣਜੀਤ ਸਿੰਘ ਪੰਨੂੰ ਵਲੋਂ ਭਾਰੀ ਦੀਵਾਨ ਸਜਾਏ ਗਏ। ਜਿਸ ਵਿਚ ਗੁਰਦੁਆਰਾ ਸਾਹਿਬ ਜੀ ਦੇ ਗ੍ਰੰਥੀ ਸਿੰਘ ਵਲੋਂ ਗੁਰਬਾਣੀ ਅਨੁਸਾਰ ਕਥਾ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਭਾਈ ਰਣਜੀਤ ਸਿੰਘ ਦੇ ਕਵੀਸ਼ਰੀ ਜਥੇ ਵਲੋਂ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਨ ਦਾ ਯਤਨ ਕੀਤਾ। ਪ੍ਰਬੰਧਕਾਂ ਵਲੋਂ ਆਏ ਜਥਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇੰਸਪੈਕਟਰ ਰਸ਼ਪਾਲ ਸਿੰਘ, ਗੁਰਵੇਲ ਸਿੰਘ ਦੋਧੀ, ਮੱਖਣ ਸਿੰਘ ਹਰੀਆਂ, ਦਿਲਬਾਗ ਸਿੰਘ, ਪ੍ਰਧਾਨ ਨਿਰਮਲ ਸਿੰਘ, ਰਵੀਕਰਨ ਸਿੰਘ ਰਿੰਕੂ, ਕਪੂਰ ਸਿੰਘ, ਮੇਜਰ ਸਿੰਘ, ਲਖਵਿੰਦਰ ਸਿੰਘ, ਹਰਦੇਵ ਸਿੰਘ ਫੌਜੀ, ਰਸ਼ਪਾਲ ਸਿੰਘ ਬਿੱਟੂ , ਮਨਪ੍ਰੀਤ ਸਿੰਘ, ਚਮਕੌਰ ਸਿੰਘ , ਸੁਖਦੇਵ ਸਿੰਘ, ਕੁਲਦੀਪ ਸਿੰਘ, ਧਰਮਿੰਦਰ ਸਿੰਘ, ਗੁਰਮੇਜ ਸਿੰਘ, ਨਰਿੰਦਰ ਸਿੰਘ, ਹਰਜਿੰਦਰ ਸਿੰਘ, ਪਲਵਿੰਦਰ ਸਿੰਘ, ਲਵਨੀਰ ਸਿੰਘ ਧਾਲੀਵਾਲ, ਬਲਜੀਤ ਸਿੰਘ, ਰਮਨਦੀਪ ਸਿੰਘ, ਗੁਰਦੀਸ਼ ਸਿੰਘ, ਲਾਲ ਸਿੰਘ, ਤੋਂ ਵਿਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਮਾਈਆਂ ਮਜੀਠਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਧਾਰਮਿਕ ਸਮਾਗਮ ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਤਰਸਿੱਕਾ ਵਲੋਂ ਸਨਮਾਨ ਸਮਾਰੋਹ ਤੇ ਕਵੀ ਦਰਬਾਰ 20 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।