14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਵਿਧਾਇਕ ਧਾਲੀਵਾਲ ਨੇ 6.50 ਕਰੋੜ ਦੀ ਲਾਗਤ ਨਾਲ ਬਣ ਰਹੀ ਸੜਕ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ ਅਜਨਾਲਾ ਹਲਕੇ ਦੀਆਂ ਕਰੀਬ 80 ਫ਼ੀਸਦੀ ਸੜਕਾਂ ਦਾ ਕੰਮ ਮੁਕੰਮਲ : ਵਿਧਾਇਕ ਧਾਲੀਵਾਲ

ਅਜਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਸਰਹੱਦੀ ਪਿੰਡ ਜਗਦੇਵ ਖ਼ੁਰਦ ਤੋਂ ਬਿਕਰਾਊਰ ਤੱਕ ਕਰੀਬ 6. 50 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਸੜਕ ਦੇ ਨਵੀਨੀਕਰਨ ਕਾਰਜਾਂ ਦਾ ਜਾਇਜ਼ਾ ਲਿਆ ਗਿਆ।

ਅਜੀਤ ਡੈਸਕ 14-09-2026
ਅਜਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਸਰਹੱਦੀ ਪਿੰਡ ਜਗਦੇਵ ਖ਼ੁਰਦ ਤੋਂ ਬਿਕਰਾਊਰ ਤੱਕ ਕਰੀਬ 6.50 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਸੜਕ ਦੇ ਨਵੀਨੀਕਰਨ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਸਰਹੱਦੀ ਪਿੰਡ ਜਾਫਰਕੋਟ ਨਜ਼ਦੀਕ ਉਨ੍ਹਾਂ ਵਲੋਂ ਸੜਕ ਦੇ ਨਿਰਮਾਣ ਕਾਰਜ ਦੀ ਪ੍ਰਗਤੀ ਅਤੇ ਗੁਣਵੱਤਾ ਸੰਬੰਧੀ ਅਧਿਕਾਰੀਆਂ ਅਤੇ ਠੇਕੇਦਾਰ ਤੋਂ ਜਾਣਕਾਰੀ ਹਾਸਲ ਕੀਤੀ ਗਈ। ਗੱਲਬਾਤ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਜਗਦੇਵ ਖ਼ੁਰਦ ਤੋਂ ਬਿਕਰਾਊਰ ਤੱਕ ਬਣ ਰਹੀ ਇਹ ਸੜਕ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ। ਇਸ ਸੜਕ ਰਾਹੀਂ ਇਲਾਕੇ ਦੇ ਲੋਕਾਂ ਨੂੰ ਬਿਕਰਾਊਰ ਵਿਖੇ ਬਣ ਰਹੇ ਕਾਲਜ ਸਮੇਤ ਹੋਰ ਮਹੱਤਵਪੂਰਨ ਸਥਾਨਾਂ ਅਤੇ ਸਰਹੱਦੀ ਪਿੰਡਾਂ ਤੱਕ ਆਉਣ-ਜਾਣ ਵਿਚ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਕਰੀਬ ਸਾਢੇ 6 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਕੰਮ ਨੂੰ ਮਿਆਰੀ ਢੰਗ ਨਾਲ ਮੁਕੰਮਲ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅਜਨਾਲਾ ਹਲਕੇ ਦੇ ਵਸਨੀਕਾਂ ਨੂੰ ਸੜਕਾਂ ਦੇ ਨਵੀਨੀਕਰਨ ਕਾਰਜਾਂ ਲਈ ਵਧਾਈ ਦਿੰਦਿਆਂ ਕਿਹਾ ਕਿ ਵਧੀਆ ਸੜਕੀ ਢਾਂਚਾ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਬੇਹੱਦ ਜ਼ਰੂਰੀ ਹੈ। ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ‘ਆਪ’ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ਼, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਪ੍ਰਧਾਨ ਸਾਹਿਬ ਸਿੰਘ ਫ਼ੌਜੀ ਰਾਏਪੁਰ, ਪ੍ਰਧਾਨ ਰਘੂ ਸਾਰੰਗਦੇਵ, ਸਰਪੰਚ ਗੁਰਪ੍ਰੀਤ ਸਿੰਘ ਗੋਪੀ, ਸਰਪੰਚ ਪਰਮਜੀਤ ਸਿੰਘ ਰਾਏਪੁਰ, ਠੇਕੇਦਾਰ ਸੁਖਬੀਰ ਸਿੰਘ , ਸਰਪੰਚ ਬਲਦੇਵ ਸਿੰਘ ਸਾਰੰਗਦੇਵ ਅਤੇ ਬਲਕਾਰ ਸਿੰਘ ਰਾਏਪੁਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਈ ਰੋਲ ਆਬਜ਼ਰਵਰ ਮਨਜੀਤ ਸਿੰਘ ਬਰਾੜ ਵਲੋਂ ਅਜਨਾਲਾ ਵਿਖੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ... ਅਗਲੀ ਖ਼ਬਰ ਗੁਰਦੁਆਰਾ ਮਾਈਆਂ ਮਜੀਠਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।