14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਵਿਧਾਇਕ ਦਲਬੀਰ ਸਿੰਘ ਟੌਂਗ ਨੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਬਾਬਾ ਬਕਾਲਾ ਸਾਹਿਬ, 13 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਅੱਜ ਇੱਥੇ ਇਤਿਹਾਸਕ ਨਗਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ’ ਸੀਨੀਅਰ ਆਗੂ ਜੈਮਲ ਸਿੰਘ ਭੁੱਲਰ (ਕੌਂਸਲਰ) ਦੀ ਅਗਵਾਈ ਵਿਚ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਇਸ ਮੌਕੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਬਜ਼ੁਰਗਾਂ ਨੂੰ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਮਾਤਾ ਨੈਣਾਂ ਦੇਵੀ ਅਤੇ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ ।

ਅਜੀਤ ਡੈਸਕ 14-09-2026
ਬਾਬਾ ਬਕਾਲਾ ਸਾਹਿਬ, 13 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਅੱਜ ਇੱਥੇ ਇਤਿਹਾਸਕ ਨਗਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ’ ਸੀਨੀਅਰ ਆਗੂ ਜੈਮਲ ਸਿੰਘ ਭੁੱਲਰ (ਕੌਂਸਲਰ) ਦੀ ਅਗਵਾਈ ਵਿਚ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਇਸ ਮੌਕੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਬਜ਼ੁਰਗਾਂ ਨੂੰ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਮਾਤਾ ਨੈਣਾਂ ਦੇਵੀ ਅਤੇ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ । ਇਸ ਮੌਕੇ ਨਗਰ ਬਾਬਾ ਬਕਾਲਾ ਸਾਹਿਬ ਦੀਆਂ ਸ਼ਖਸ਼ੀਅਤਾਂ ਨੇ ਵਿਧਾਇਕ ਟੌਂਗ ਸਮੇਤ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਆਗੂ ਸੰਜੀਵ ਭੰਡਾਰੀ, ਵਾਇਸ ਚੇਅਰਮੈਨ ਯੋਗਰਾਜ ਸਿੰਘ ਟੌਂਗ, ਕੌਂਸਲਰ ਜੈਮਲ ਸਿੰਘ ਭੁੱਲਰ, ਬਲਦੇਵ ਸਿੰਘ ਬਿੱਲਾ, ਪਰਮਜੀਤ ਸਿੰਘ, ਸਰਮੁਖ ਸਿੰਘ ਬਿੱਟੂ ਫ਼ੌਜੀ, ਸਤਨਾਮ ਸਿੰਘ, ਕਵਲਜੀਤ ਸਿੰਘ, ਸਤਨਾਮ ਸਿੰਘ ਸੰਧੂ, ਮੁਖਤਾਰ ਸਿੰਘ ਲਾਡੀ, ਅਵਤਾਰ ਸਿੰਘ, ਬਲਦੇਵ ਸਿੰਘ, ਗੁਰਮੀਤ ਸਿੰਘ ਧਾਮੀ, ਭੁਪਿੰਦਰ ਸਿੰਘ ਧਾਮੀ, ਬਿਕਰਮਜੀਤ ਸਿੰਘ ਬਿੱਕਾ, ਸਰਬਜੀਤ ਸਿੰਘ ਜੋਧਪੁਰੀ, ਰੁਪਿੰਦਰ ਕੌਰ, ਬਲਵਿੰਦਰ ਕੌਰ, ਅਮੀਰ ਕੌਰ,ਸੁਖਵਿੰਦਰ ਕੌਰ, ਪਰਮਜੀਤ ਕੌਰ, ਜੋਗਿੰਦਰ ਕੌਰ ਗਿੱਲ ਆਦਿ ਸਮੇਤ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸਿਆਸੀ ਜਵਾਬਦੇਹੀ ਤੋਂ ਪੰਜਾਬ ਸਰਕਾਰ ਬਚ ਨਹੀਂ ਸਕਦੀ–ਭਾਈ ਅਮਨਦੀਪ, ਕੋਟਲਾ ਭਰਾ ਅਗਲੀ ਖ਼ਬਰ ਮਨੀਸ਼ ਸਿਸੋਦੀਆ ਅੱਜ ਰਾਜਾਸਾਂਸੀ ਦੇ ਬੂਥ ਇੰਚਾਰਜਾਂ ਨਾਲ ਕਰਨਗੇ ਹਲਕਾ ਪੱਧਰੀ ਮੀਟਿੰਗ-ਡਾ. ਸੋਨੀਆ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।