18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

20 ਦੀ ਰੈਲੀ ਵਿਰੋਧੀਆਂ ਨੂੰ ਸੋਚਣ ਲਈ ਮਜਬੂਰ ਕਰੇਗੀ- ਕੰਚਨਪ੍ਰੀਤ ਕੌਰ

ਝਬਾਲ, 17 ਸਤੰਬਰ (ਸੁਖਦੇਵ ਸਿੰਘ)- ਪੰਜਾਬ ਨੂੰ ਮੁੜ ਖੁਸ਼ਹਾਲੀ ਦੇ ਰਾਹ ’ਤੇ ਲਿਆਉਣ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਵਿੱਢੀ ਗਈ ‘ਪੰਜਾਬ ਬਚਾਓ’ ਮੁਹਿੰਮ ਤਹਿਤ ਬਾਬਾ ਬੁੱਢਾ ਕਾਲਜ਼ ਬੀੜ ਸਾਹਿਬ ਵਿਖੇ 20 ਸਤੰਬਰ ਨੂੰ ਕੀਤੀ ਜਾ ਰਹੀ ਵਿਸ਼ਾਲ ਰੈਲੀ ਜਿੱਥੇ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਮੁੱਢ ਬੰਨ੍ਹੇਗੀ, ਉਥੇ ਵਿਰੋਧੀਆਂ ਨੂੰ ਸੋਚਣ ਲਈ ਮਜ਼ਬੂਰ ਕਰੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਇੰਚਾਰਜ ਕੰਚਨਪ੍ਰੀਤ ਕੌਰ ਨੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਦਿਆਂ ਕੀਤਾ।

ਅਜੀਤ ਡੈਸਕ 18-09-2026
ਝਬਾਲ, 17 ਸਤੰਬਰ (ਸੁਖਦੇਵ ਸਿੰਘ)- ਪੰਜਾਬ ਨੂੰ ਮੁੜ ਖੁਸ਼ਹਾਲੀ ਦੇ ਰਾਹ ’ਤੇ ਲਿਆਉਣ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਵਿੱਢੀ ਗਈ ‘ਪੰਜਾਬ ਬਚਾਓ’ ਮੁਹਿੰਮ ਤਹਿਤ ਬਾਬਾ ਬੁੱਢਾ ਕਾਲਜ਼ ਬੀੜ ਸਾਹਿਬ ਵਿਖੇ 20 ਸਤੰਬਰ ਨੂੰ ਕੀਤੀ ਜਾ ਰਹੀ ਵਿਸ਼ਾਲ ਰੈਲੀ ਜਿੱਥੇ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਮੁੱਢ ਬੰਨ੍ਹੇਗੀ, ਉਥੇ ਵਿਰੋਧੀਆਂ ਨੂੰ ਸੋਚਣ ਲਈ ਮਜ਼ਬੂਰ ਕਰੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਇੰਚਾਰਜ ਕੰਚਨਪ੍ਰੀਤ ਕੌਰ ਨੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਦਲ ਦੇ ਸੀਨੀਅਰ ਲੀਡਰ ਉਚੇਚੇ ਤੌਰ ’ਤੇ ਪਹੁੰਚ ਕੇ ਸੰਗਤਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਰੈਲੀ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ’ਤੇ ਚੱਲ ਰਹੀਆਂ ਹਨ ਅਤੇ ਹਲਕੇ ਦੇ ਹਰ ਪਿੰਡ-ਸ਼ਹਿਰ ਵਿਚ ਜਾ ਕੇ ਵਰਕਰਾਂ ਅਤੇ ਲੋਕਾਂ ਨੂੰ ਰੈਲੀ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਪੰਜਾਬ ਦਾ ਹਰ ਵਰਗ ਇਸ ਸਰਕਾਰ ਤੋਂ ਦੁਖੀ ਹੈ। ਉਨ੍ਹਾਂ ਸਮੂਹ ਅਕਾਲੀ ਵਰਕਰਾਂ ਅਤੇ ਹਲਕਾ ਨਿਵਾਸੀਆਂ ਨੂੰ 20 ਸਤੰਬਰ ਨੂੰ ਵੱਡੀ ਗਿਣਤੀ ਵਿਚ ਰੈਲੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਦਾ 28 ਨੂੰ ਫਗਵਾੜਾ ਪਹੁੰਚਣ ’ਤੇ ਹੋਵੇਗਾ ਨਿੱਘਾ ਸਵਾਗਤ-ਅਰੁਣ ਖੋਸਲਾ ਅਗਲੀ ਖ਼ਬਰ ਮੈਂਬਰ ਪਾਰਲੀਮੈਂਟ ਔਜਲਾ ਦੀ ਅਗਵਾਈ ਹੇਠ ਪਿੰਡ ਸੁਧਾਰ ਤੋਂ ਕਈ ਪਰਿਵਾਰ ਕਾਂਗਰਸ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।