19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੱਲੂਵਾਲ ’ਚ ਸਮਾਗਮ 20 ਨੂੰ- ਬਾਬਾ ਦਲਜੀਤ ਸਿੰਘ

ਜੇਠੂਵਾਲ, 17 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)- ਗੁਰਦੁਆਰਾ ਬਾਬਾ ਜੀਵਨ ਸਿੰਘ ਮੱਲੂਵਾਲ ਵਿਖੇ ਰੰਗਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਜੀ ਦੇ ਮਨਾਏ ਜਾ ਰਹੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 20 ਸਤੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਸਾਰੀਆਂ ਤਿਆਰੀਆਂ ਗੁਰਦੁਆਰਾ ਕਮੇਟੀ ਵਲੋਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰੇ ਦੇ ਮੁੱਖ ਗ੍ਰੰਥੀ ਬਾਬਾ ਦਲਜੀਤ ਸਿੰਘ ਨੇ ਦਿੰਦਿਆਂ ਕਿਹਾ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਹੋਣ ਵਾਲੇ ਧਾਰਮਿਕ ਸਮਾਗਮ ਵਿਚ ਕੀਰਤਨੀ ਜਥਾ ਭਾਈ ਭੁਪਿੰਦਰ ਸਿੰਘ, ਕਥਾ ਵਾਚਕ ਭਾਈ ਸ਼ਮਸ਼ੇਰ ਸਿੰਘ ਜੇਠੂਵਾਲ, ਢਾਡੀ ਜਥਾ ਭਾਈ ਮਲਕੀਤ ਸਿੰਘ ਬੱਗਾ, ਗਿਆਨੀ ਅਰਸ਼ਦੀਪ ਸਿੰਘ ਦਸ਼ਮੇਸ਼ ਤਰਨਾ ਦਲ ਸਮੇਤ ਹੋਰ ਜਥੇ ਗੁਰ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

ਅਜੀਤ ਡੈਸਕ 18-09-2026
ਜੇਠੂਵਾਲ, 17 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)- ਗੁਰਦੁਆਰਾ ਬਾਬਾ ਜੀਵਨ ਸਿੰਘ ਮੱਲੂਵਾਲ ਵਿਖੇ ਰੰਗਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਜੀ ਦੇ ਮਨਾਏ ਜਾ ਰਹੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 20 ਸਤੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਸਾਰੀਆਂ ਤਿਆਰੀਆਂ ਗੁਰਦੁਆਰਾ ਕਮੇਟੀ ਵਲੋਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰੇ ਦੇ ਮੁੱਖ ਗ੍ਰੰਥੀ ਬਾਬਾ ਦਲਜੀਤ ਸਿੰਘ ਨੇ ਦਿੰਦਿਆਂ ਕਿਹਾ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਹੋਣ ਵਾਲੇ ਧਾਰਮਿਕ ਸਮਾਗਮ ਵਿਚ ਕੀਰਤਨੀ ਜਥਾ ਭਾਈ ਭੁਪਿੰਦਰ ਸਿੰਘ, ਕਥਾ ਵਾਚਕ ਭਾਈ ਸ਼ਮਸ਼ੇਰ ਸਿੰਘ ਜੇਠੂਵਾਲ, ਢਾਡੀ ਜਥਾ ਭਾਈ ਮਲਕੀਤ ਸਿੰਘ ਬੱਗਾ, ਗਿਆਨੀ ਅਰਸ਼ਦੀਪ ਸਿੰਘ ਦਸ਼ਮੇਸ਼ ਤਰਨਾ ਦਲ ਸਮੇਤ ਹੋਰ ਜਥੇ ਗੁਰ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਨ੍ਹਾਂ ਸਮਾਗਮਾਂ ਵਿਚ ਪੁੱਜ ਰਹੇ ਸੰਤ ਮਹਾਂਪੁਰਖਾਂ ਵਿਚ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸ਼ਮੇਸ਼ ਤਰਨਾ ਦਲ, ਗਿਆਨੀ ਤੇਜਬੀਰ ਸਿੰਘ, ਭਾਈ ਪਰਮਜੀਤ ਸਿੰਘ ਅਕਾਲੀ, ਬਾਬਾ ਜੁਝਾਰ ਸਿੰਘ, ਬਾਬਾ ਸਤਨਾਮ ਸਿੰਘ ਬਾਗੀ, ਬਾਬਾ ਪਵਨਦੀਪ ਸਿੰਘ, ਬਾਬਾ ਹਰਪਾਲ ਸਿੰਘ, ਬਾਬਾ ਸ਼ਹਿਬਾਜ ਸਿੰਘ, ਬਾਬਾ ਬੀਰ ਸਿੰਘ, ਬਾਬਾ ਰਾਜਦੀਪ, ਬਾਬਾ ਸਰਬਜੀਤ ਸਿੰਘ, ਬਾਬਾ ਪ੍ਰਭ ਸਿੰਘ, ਬਾਬਾ ਜੱਗਾ ਸਿੰਘ, ਬਾਬਾ ਦਿਲਦਾਰ ਸਿੰਘ, ਬਾਬਾ ਮਨਿੰਦਰ ਸਿੰਘ, ਬਾਬਾ ਕੁਲਵਿੰਦਰ ਸਿੰਘ, ਬਾਬਾ ਸੰਦੀਪ ਸਿੰਘ, ਬਾਬਾ ਪ੍ਰਗਟ ਸਿੰਘ, ਬਾਬਾ ਹਰਕੀਰਤ ਸਿੰਘ, ਜਥੇਦਾਰ ਰੂੜ ਸਿੰਘ ਵਰਿਆਮ ਨੰਗਲ ਆਦਿ ਇਨਾਂ ਸਮਾਗਮਾਂ ’ਚ ਹਾਜ਼ਰੀਆਂ ਭਰਨਗੇ ਬਾਬਾ ਦਲਜੀਤ ਸਿੰਘ ਨੇ ਸਮੂਹ ਸਿੱਖ ਸੰਗਤਾਂ ਨੂੰ ਕਿਹਾ ਕਿ ਉਹ ਬਾਬਾ ਜੀਵਨਸਿੰਘ ਦੇ ਮਨਾਏ ਜਾ ਰਹੇ ਜਨਮ ਦਿਹਾੜੇ ਮੌਕੇ 20 ਨੂੰ ਹੋਣ ਵਾਲੇ ਸਮਾਗਮਾਂ ਵਿਚ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ । ਇਸ ਮੌਕੇ ਬਾਬਾ ਮਲੂਕ ਸਿੰਘ, ਤਰਸੇਮ ਸਿੰਘ, ਵਿਸਾਲ ਸਿੰਘ, ਰਣਦੀਪ ਸਿੰਘ, ਸਰਦੂਲ ਸਿੰਘ, ਵੰਸ਼ਦੀਪ ਸਿੰਘ, ਤਰਸੇਮ ਸਿੰਘ ਫੌਜੀ, ਜਸਪਾਲ ਸਿੰਘ, ਅਜੈਬ ਸਿੰਘ, ਜਗੀਰ ਸਿੰਘ, ਗਗਨਦੀਪ ਸਿੰਘ ਆਦਿ ਸੇਵਾਦਾਰ ਸ਼ਾਮਿਲ ਸਨ ।
ਪਿਛਲੀ ਖ਼ਬਰ ਦਾਣਾ ਮੰਡੀ ਮਜੀਠਾ ਵਿਖੇ ਝੋਨੇ ਦੀ ਆਮਦ ਜ਼ੋਰਾਂ ’ਤੇ, ਕਰੀਬ ਇਕ ਲੱਖ ਕੁਇੰਟਲ ਝੋਨਾ ਅਗਲੀ ਖ਼ਬਰ ਤੀਰਥ ਯਾਤਰਾ ਯੋਜਨਾ ਨੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਨੂੰ ਬਣਾਇਆ ਸੁਖਾਲਾ- ਸਵਿੰਦਰ ਸਿੰਘ ਮੁੱਛਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।