19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਛਾਉਣੀ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਚੋਗਾਵਾਂ, 17 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਲੋਪੋਕੇ ਰੋਡ, ਚੋਗਾਵਾਂ ਸਥਿਤ ਛਾਉਣੀ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਇਲਾਕੇ ਦੀਆਂ ਸਮੂਹ ਸੰਗਤਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹਪੂਰਵਕ ਮਨਾਇਆ। ਇਸ ਮੌਕੇ ਕਰਵਾਏ ਗਏ ਵਿਸ਼ੇਸ਼ ਧਾਰਮਿਕ ਸਮਾਗਮ ਦੀ ਅਗਵਾਈ ਮੁੱਖ ਸੇਵਾਦਾਰ ਬਾਬਾ ਰਾਜਨ ਸਿੰਘ ਮੋੜੇ ਕਲਾਂ ਵਲੋਂ ਕੀਤੀ ਗਈ।

ਅਜੀਤ ਡੈਸਕ 18-09-2026
ਚੋਗਾਵਾਂ, 17 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਲੋਪੋਕੇ ਰੋਡ, ਚੋਗਾਵਾਂ ਸਥਿਤ ਛਾਉਣੀ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਇਲਾਕੇ ਦੀਆਂ ਸਮੂਹ ਸੰਗਤਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹਪੂਰਵਕ ਮਨਾਇਆ। ਇਸ ਮੌਕੇ ਕਰਵਾਏ ਗਏ ਵਿਸ਼ੇਸ਼ ਧਾਰਮਿਕ ਸਮਾਗਮ ਦੀ ਅਗਵਾਈ ਮੁੱਖ ਸੇਵਾਦਾਰ ਬਾਬਾ ਰਾਜਨ ਸਿੰਘ ਮੋੜੇ ਕਲਾਂ ਵਲੋਂ ਕੀਤੀ ਗਈ। ਸਮਾਗਮ ਦੌਰਾਨ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਬਾਬਾ ਰਾਜਨ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਮਨੁੱਖਾ ਜਨਮ ਬਹੁਤ ਅਨਮੋਲ ਹੈ, ਇਸ ਲਈ ਨੌਜਵਾਨ ਪੀੜ੍ਹੀ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਬਣਨਾ ਚਾਹੀਦਾ ਹੈ। ਇਸ ਸ਼ੁਭ ਦਿਹਾੜੇ ’ਤੇ ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਗੁਰੂ ਚਰਨਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਸੰਗਤਾਂ ਲਈ ਕਈ ਤਰ੍ਹਾਂ ਦੇ ਸਵਾਦੀ ਪਕਵਾਨਾਂ ਦੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਮੌਕੇ ਬਾਬਾ ਅਮਰੀਕ ਸਿੰਘ, ਬਾਬਾ ਸ਼ਿਵਰਾਜ ਸਿੰਘ, ਪਰਮਜੀਤ ਸਿੰਘ ਖਾਲਸਾ, ਰਣਜੀਤ ਸਿੰਘ ਟਪਿਆਲਾ, ਗੁਰਮੇਜ ਸਿੰਘ ਕਾਕੜ ਤਰੀਨ, ਬਾਬਾ ਸ਼ਰਨਜੀਤ ਸਿੰਘ ਅਤੇ ਬਲਵਿੰਦਰ ਸਿੰਘ ਨਿਹੰਗ ਹੇਤਮਪੁਰਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ਸੂਬੇ ਦੇ ਲੋਕਾਂ ਦਾ ਫਤਵਾ ਲੈ ਕੇ 2027 ’ਚ ਸਰਕਾਰ ਬਣਾ ਕੇ ਵਿਰੋਧੀਆਂ ਦੇ ਭਰਮ ਭੁਲੇਖੇ ਕਰੇਗਾ ਦੂਰ- ਮਜੀਠੀਆ ਅਗਲੀ ਖ਼ਬਰ ਦਾਣਾ ਮੰਡੀ ਮਜੀਠਾ ਵਿਖੇ ਝੋਨੇ ਦੀ ਆਮਦ ਜ਼ੋਰਾਂ ’ਤੇ, ਕਰੀਬ ਇਕ ਲੱਖ ਕੁਇੰਟਲ ਝੋਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।