18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਾਂਝਾ ਐਕਸ਼ਨ ਫਰੰਟ ਨੇ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਨੂੰ ਸਮਰਥਨ ਦੇਣ ਉਪਰੰਤ ਕੀਤਾ ਵਿਸ਼ੇਸ਼ ਸਨਮਾਨ

ਬਾਬਾ ਬਕਾਲਾ ਸਾਹਿਬ, 17 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਂਝਾ ਐਕਸ਼ਨ ਫਰੰਟ ਦੇ ਦਫਤਰ ਵਿਖੇ ਵਿਸ਼ੇਸ਼ ਮੀਟਿੰਗ ਮੁੱਖ ਸੇਵਾਦਾਰ ਬਾਬਾ ਜੋਗਾ ਸਿੰਘ ਵਡਾਲਾ ਦੀ ਅਗਵਾਈ ਵਿਚ ਕੀਤੀ ਗਈ, ਜਿਸ ਵਿਚ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਕਿਹਾ ਕਿ ਰਾਜਨੀਤਕ ਪਾਰਟੀਆਂ ਨੂੰ ‘ਜਿਸਦੀ ਜਿੰਨੀ ਗਿਣਤੀ ਭਾਰੀ ਉਸਦੀ ਓਨੀ ਹਿੱਸੇਦਾਰੀ’ ਦੇ ਤਹਿਤ ਹੀ ਟਿਕਟਾਂ ਦੀ ਵੰਡ ਕਰਨੀ ਚਾਹੀਦੀ ਹੈ । ਉਨ੍ਹਾਂ ਕਿਹਾ ਅਜੇ ਤੱਕ ਕਿਸੇ ਵੀ ਰਾਜਨੀਤਕ ਪਾਰਟੀ ਨੇ ਗੁਰੂ ਨਗਰੀ ਬਾਬਾ ਬਕਾਲਾ ਸਾਹਿਬ ਦੇ ਵਸਨੀਕ ਨੂੰ ਇਹ ਮਾਣ ਨਹੀ ਦਿੱਤਾ ।

ਅਜੀਤ ਡੈਸਕ 18-09-2026
ਬਾਬਾ ਬਕਾਲਾ ਸਾਹਿਬ, 17 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਂਝਾ ਐਕਸ਼ਨ ਫਰੰਟ ਦੇ ਦਫਤਰ ਵਿਖੇ ਵਿਸ਼ੇਸ਼ ਮੀਟਿੰਗ ਮੁੱਖ ਸੇਵਾਦਾਰ ਬਾਬਾ ਜੋਗਾ ਸਿੰਘ ਵਡਾਲਾ ਦੀ ਅਗਵਾਈ ਵਿਚ ਕੀਤੀ ਗਈ, ਜਿਸ ਵਿਚ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਕਿਹਾ ਕਿ ਰਾਜਨੀਤਕ ਪਾਰਟੀਆਂ ਨੂੰ ‘ਜਿਸਦੀ ਜਿੰਨੀ ਗਿਣਤੀ ਭਾਰੀ ਉਸਦੀ ਓਨੀ ਹਿੱਸੇਦਾਰੀ’ ਦੇ ਤਹਿਤ ਹੀ ਟਿਕਟਾਂ ਦੀ ਵੰਡ ਕਰਨੀ ਚਾਹੀਦੀ ਹੈ । ਉਨ੍ਹਾਂ ਕਿਹਾ ਅਜੇ ਤੱਕ ਕਿਸੇ ਵੀ ਰਾਜਨੀਤਕ ਪਾਰਟੀ ਨੇ ਗੁਰੂ ਨਗਰੀ ਬਾਬਾ ਬਕਾਲਾ ਸਾਹਿਬ ਦੇ ਵਸਨੀਕ ਨੂੰ ਇਹ ਮਾਣ ਨਹੀ ਦਿੱਤਾ । ਹੁਣ ਕਿਉਂਕਿ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਸਾਹਿਬ ਦੇ ਜੰਮਪਲ ਹਨ ਅਤੇ ਇਕ ਚੰਗੇ ਸਮਾਜ ਸੇਵੀ ਅਤੇ ਧਾਰਮਿਕ ਆਗੂ ਵੀ ਹਨ, ਇਸ ਲਈ ਸਾਂਝਾ ਐਕਸ਼ਨ ਫਰੰਟ ਨੇ ਹਰ ਪੱਖ ਦੇਖਦੇ ਹੋਏ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਨੂੰ ਪੂਰਨ ਸਹਿਯੋਗ ਕਰਨ ਦਾ ਐਲਾਨ ਕੀਤਾ । ਇਸ ਮੌਕੇ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਨੂੰ ਗੁਰੂ ਸਾਹਿਬ ਜੀ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਸੂਬੇਦਾਰ ਹਰਜੀਤ ਸਿੰਘ ਨੇ ਸਾਂਝਾ ਐਕਸ਼ਨ ਫਰੰਟ ਦਾ ਕੋਟਿ ਕੋਟਿ ਧੰਨਵਾਦ ਕੀਤਾ । ਇਸ ਮੌਕੇ ਜਗਤਾਰ ਸਿੰਘ ਗਿੱਲ, ਬੀਬੀ ਸੁਖਵਿੰਦਰ ਕੌਰ, ਬੀਬੀ ਪ੍ਰਵੀਨ ਕੌਰ, ਬਲਵਿੰਦਰ ਸਿੰਘ, ਮਨਜੀਤ ਸਿੰਘ ਮਿੱਠੂ ਪ੍ਰਧਾਨ, ਅਮਰਜੀਤ ਸਿੰਘ ਬੱਲਸਰਾਂ, ਅਮਰਜੀਤ ਸਿੰਘ ਸਰਾਂ ਤਲਵੰਡੀ, ਗੁਰਮੀਤ ਸਿੰਘ ਮਾਹਲਾ ਆਦਿ ਹਾਜਰ ਸਨ ।
ਪਿਛਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ (ਚਾਹਲ) ਵਲੋਂ ਐਕਸੀਅਨ ਅਰੁਣਦੀਪ ਸਿੰਘ ਸਿੱਧੂ ਸਨਮਾਨਿਤ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਗੁਰੂ ਖਾਲਸਾ ਹਾਈ ਸਕੂਲ ਸ਼ਾਮ ਨਗਰ ਵਿਖੇ ਦੰਦਾਂ, ਅੱਖਾਂ ਅਤੇ ਜਨਰਲ ਮੈਡੀਕਲ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।