19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ: ਗੁਰਦੁਆਰਾ ਸ਼ਹੀਦ ਬਾਬਾ ਮਹਿਤਾਬ ਸਿੰਘ ਜੀ, ਪਿੰਡ ਚਾਟੀਵਿੰਡ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਤੇ ਪ੍ਰਬੰਧਕਾਂ ਵਲੋਂ ਆਰੰਭ ਕੀਤੀ 48 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ 6ਵਾਂ ਗੁਰਮਤਿ ਸਮਾਗਮ ਸ਼ਾਮ 7 ਵਜੇ ਤੋਂ ਰਾਤ ਕਰੀਬ 10 ਵਜੇ ਤੱਕ ਗੁਰਦੁਆਰਾ ਸ਼ਹੀਦ ਬਾਬਾ ਮਹਿਤਾਬ ਸਿੰਘ ਜੀ, ਪਿੰਡ ਚਾਟੀਵਿੰਡ ਵਿਖੇ ਸ਼ਰਧਾ ਸਹਿਤ ਸਜਾਇਆ। ਇਸ ਦੌਰਾਨ ਭਾਈ ਰਣਜੀਤ ਸਿੰਘ ਗ੍ਰੰਥੀ ਤੇ ਗਿਆਨੀ ਵਿਸ਼ਾਲ ਸਿੰਘ ਕਥਾਵਾਚਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਨੇ ਗੁਰਮਤਿ ਵਿਚਾਰਾਂ ਤੇ ਭਾਈ ਸਤਨਾਮ ਸਿੰਘ ਬੈਂਕਾਂ ਹਜ਼ੂਰੀ ਰਾਗੀ ਅਤੇ ਭਾਈ ਸੁਖਜੀਤ ਸਿੰਘ (ਬਾਬਾ ਬਕਾਲਾ ਸਾਹਿਬ) ਹਜੂਰੀ ਰਾਗੀ ਜਥਾ ਸ੍ਰੀ ਹਰਿਮੰਦਰ ਸਾਹਿਬ ਨੇ ਸ਼ਬਦ ਕੀਰਤਨ ਸਰਵਨ ਕਰਾ ਕੇ ਸੰਗਤਾਂ ਨੂੰ ਨਾਮ ਬਾਣੀ ਦੇ ਰੰਗ ਵਿਚ ਰੰਗਿਆ।

ਅਜੀਤ ਡੈਸਕ 19-09-2026
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਤੇ ਪ੍ਰਬੰਧਕਾਂ ਵਲੋਂ ਆਰੰਭ ਕੀਤੀ 48 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ 6ਵਾਂ ਗੁਰਮਤਿ ਸਮਾਗਮ ਸ਼ਾਮ 7 ਵਜੇ ਤੋਂ ਰਾਤ ਕਰੀਬ 10 ਵਜੇ ਤੱਕ ਗੁਰਦੁਆਰਾ ਸ਼ਹੀਦ ਬਾਬਾ ਮਹਿਤਾਬ ਸਿੰਘ ਜੀ, ਪਿੰਡ ਚਾਟੀਵਿੰਡ ਵਿਖੇ ਸ਼ਰਧਾ ਸਹਿਤ ਸਜਾਇਆ। ਇਸ ਦੌਰਾਨ ਭਾਈ ਰਣਜੀਤ ਸਿੰਘ ਗ੍ਰੰਥੀ ਤੇ ਗਿਆਨੀ ਵਿਸ਼ਾਲ ਸਿੰਘ ਕਥਾਵਾਚਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਨੇ ਗੁਰਮਤਿ ਵਿਚਾਰਾਂ ਤੇ ਭਾਈ ਸਤਨਾਮ ਸਿੰਘ ਬੈਂਕਾਂ ਹਜ਼ੂਰੀ ਰਾਗੀ ਅਤੇ ਭਾਈ ਸੁਖਜੀਤ ਸਿੰਘ (ਬਾਬਾ ਬਕਾਲਾ ਸਾਹਿਬ) ਹਜੂਰੀ ਰਾਗੀ ਜਥਾ ਸ੍ਰੀ ਹਰਿਮੰਦਰ ਸਾਹਿਬ ਨੇ ਸ਼ਬਦ ਕੀਰਤਨ ਸਰਵਨ ਕਰਾ ਕੇ ਸੰਗਤਾਂ ਨੂੰ ਨਾਮ ਬਾਣੀ ਦੇ ਰੰਗ ਵਿਚ ਰੰਗਿਆ। ਸਟੇਜ ਸਕੱਤਰ ਵਜੋਂ ਸੇਵਾ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਗਿਆਨੀ ਗੁਰਵਿੰਦਰ ਸਿੰਘ ਖੋਦੇਬੇਟ ਨੇ ਨਿਭਾਈ। ਇਸ ਮੌਕੇ ਭਾਈ ਗੁਰਵਿੰਦਰ ਸਿੰਘ ਗ੍ਰੰਥੀ ਗੁਰਦੁਆਰਾ ਬਾਬਾ ਮਹਿਤਾਬ ਸਿੰਘ ਤੇ ਭਾਈ ਮਲਕੀਤ ਸਿੰਘ ਚਾਟੀਵਿੰਡ ਸਮੇਤ ਗੁਰਦੁਆਰਾ ਕਮੇਟੀ ਮੈਂਬਰ ਹੋਰ ਪਿੰਡ ਵਾਸੀ ਤੇ ਆਸ-ਪਾਸ ਦੇ ਖੇਤਰ ਦੀਆਂ ਸੰਗਤਾਂ ਹਾਜ਼ਰ ਸਨ। ਮੈਨੇਜਰ ਸ: ਲਾਲ ਸਿੰਘ ਤੇ ਹੋਰ ਪ੍ਰਬੰਧਕਾਂ ਵਲੋਂ ਕਥਾਵਾਚਕਾਂ ਤੇ ਰਾਗੀ ਜਥਿਆਂ ਨੂੰ ਸਨਮਾਨਿਤ ਕੀਤਾ। ਅੱਜ ਦਾ ਸਮਾਗਮ : ਮਿਤੀ : 19 ਸਤੰਬਰ। ਸਥਾਨ: ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ ਜੀ ਪੰਜਾ ਸਾਹਿਬ, ਗੁਰੂ ਨਾਨਕ ਪੁਰਾ, ਗਲੀ ਨੰ: 6, ਕੋਟ ਬਾਬਾ ਦੀਪ ਸਿੰਘ ਜੀ। ਸਮਾਂ: ਸ਼ਾਮ 7 ਤੋਂ ਰਾਤ 9.45 ਵਜੇ ਤੱਕ।
ਪਿਛਲੀ ਖ਼ਬਰ ਪੰਜਾਬੀ ਲੇਖਕਾਂ ਤੇ ਚਿੰਤਕਾਂ ਵਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ’ਚ ਉਮੀਦਵਾਰ ਡਾ. ਸਿਰਸਾ ਦੇ ਹੱਕ ਵਿਚ ਅਪੀਲ ਅਗਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਵਿਖੇ ਅਧਿਆਪਕਾਂ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।