19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪੰਜਾਬੀ ਲੇਖਕਾਂ ਤੇ ਚਿੰਤਕਾਂ ਵਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ’ਚ ਉਮੀਦਵਾਰ ਡਾ. ਸਿਰਸਾ ਦੇ ਹੱਕ ਵਿਚ ਅਪੀਲ

ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)- 20 ਸਤੰਬਰ ਨੂੰ ਹੋਣ ਜਾ ਰਹੀਆਂ ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਵਿੱਚ ਉਮੀਦਵਾਰ ਡਾ. ਸੁਖਦੇਵ ਸਿੰਘ ਸਿਰਸਾ ਦੇ ਹੱਕ ਵਿੱਚ ਅੰਮ੍ਰਿਤਸਰ ਦੀਆਂ ਵੱਖ-ਵੱਖ ਸਾਹਿਤਕ ਸਭਾਵਾਂ, ਜਥੇਬੰਦੀਆਂ ਦੇ ਆਗੂਆਂ, ਲੇਖਕਾਂ ਅਤੇ ਚਿੰਤਕਾਂ ਨੇ ਸਾਂਝੀ ਅਪੀਲ ਕੀਤੀ ਹੈ।

ਅਜੀਤ ਡੈਸਕ 19-09-2026
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)- 20 ਸਤੰਬਰ ਨੂੰ ਹੋਣ ਜਾ ਰਹੀਆਂ ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਵਿੱਚ ਉਮੀਦਵਾਰ ਡਾ. ਸੁਖਦੇਵ ਸਿੰਘ ਸਿਰਸਾ ਦੇ ਹੱਕ ਵਿੱਚ ਅੰਮ੍ਰਿਤਸਰ ਦੀਆਂ ਵੱਖ-ਵੱਖ ਸਾਹਿਤਕ ਸਭਾਵਾਂ, ਜਥੇਬੰਦੀਆਂ ਦੇ ਆਗੂਆਂ, ਲੇਖਕਾਂ ਅਤੇ ਚਿੰਤਕਾਂ ਨੇ ਸਾਂਝੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿੱਦਿਆ, ਅਕਾਦਮਿਕ ਮਾਹੌਲ ਅਤੇ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਦੀ ਰਾਖੀ ਲਈ ਪ੍ਰਸਿੱਧ ਵਿਦਵਾਨ ਡਾ. ਸਿਰਸਾ ਵਰਗੇ ਬੁੱਧੀਜੀਵੀ ਅਤੇ ਤਜਰਬੇਕਾਰ ਵਿਦਵਾਨ ਨੂੰ ਸੈਨੇਟ ਚੋਣ ਵਿਚ ਵੱਡੇ ਬਹੁਮਤ ਨਾਲ ਜਿਤਾਉਣਾ ਬੇਹੱਦ ਜ਼ਰੂਰੀ ਹੈ। ਇਸ ਸਬੰਧੀ ਅਪੀਲ ਕਰਦਿਆਂ ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਡਾ. ਧਰਮ ਸਿੰਘ, ਪ੍ਰਗਤੀਸ਼ੀਲ ਲੇਖਕ ਸੰਘ ਇਕਾਈ ਅੰਮ੍ਰਿਤਸਰ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ, ਜਨਰਲ ਸਕੱਤਰ ਧਰਵਿੰਦਰ ਸਿੰਘ ਔਲਖ, ਫੋਕਲੋਰ ਰਿਸਰਚ ਅਕੈਡਮੀ ਅੰਮ੍ਰਿਤਸਰ ਦੇ ਪ੍ਰਧਾਨ ਰਮੇਸ਼ ਯਾਦਵ, ਕਮਲ ਗਿੱਲ, ਦਿਲਬਾਗ ਸਿੰਘ ਸਰਕਾਰੀਆ, ਹਰੀਸ਼ ਸਾਬਰੀ, ਡਾ. ਹੀਰਾ ਸਿੰਘ, ਡਾ. ਊਧਮ ਸਿੰਘ ਸ਼ਾਹੀ, ਪ੍ਰਗਤੀਸ਼ੀਲ ਲੇਖਕ ਸੰਘ ਇਕਾਈ ਮਜੀਠਾ ਦੇ ਸਰਪ੍ਰਸਤ ਨਿਰੰਜਨ ਸਿੰਘ ਗਿੱਲ, ਪ੍ਰਧਾਨ ਸੁਖਬੀਰ ਸਿੰਘ ਭੁੱਲਰ, ਜਨਰਲ ਸਕੱਤਰ ਨਿਰਮਲ ਕੌਰ ਕੋਟਲਾ, ਨਵਜੋਤ ਕੌਰ ਭੁੱਲਰ, ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਸਰਪ੍ਰਸਤ ਮੁਖਤਾਰ ਗਿੱਲ, ਯੁਧਬੀਰ ਸਿੰਘ ਔਲਖ, ਮਹਾਂਬੀਰ ਸਿੰਘ ਗਿੱਲ, ਸਤਨਾਮ ਜੱਸੜ, ਨਿਸ਼ਾਨ ਸਿੰਘ ਛੀਨਾ, ਡਾ. ਕੇਵਲ ਸਿੰਘ ਰੰਧਾਵਾ, ਲਾਡੀ ਹੁੰਦਲ, ਗੁਰਜਿੰਦਰ ਸਿੰਘ ਬਘੀਆੜੀ, ਜਗਰੂਪ ਸਿੰਘ ਐਮਾ, ਪ੍ਰਗਟ ਸਿੰਘ ਔਲਖ, ਕੁਲਦੀਪ ਸਿੰਘ ਦਰਾਜਕੇ, ਕੁਲਵਿੰਦਰ ਸਿੰਘ ਆਨੰਦ, ਕੁਲਵੰਤ ਸਿੰਘ ਕੰਤ, ਰਾਜ ਕੁਮਾਰ ਰਾਜ ਆਦਿ ਨੇ ਕਿਹਾ ਕਿ ਡਾ. ਸੁਖਦੇਵ ਸਿੰਘ ਸਿਰਸਾ ਨੇ ਲੰਮੇ ਸਮੇਂ ਤੋਂ ਵਿੱਦਿਅਕ , ਸਾਹਿਤਕ ਅਤੇ ਸਮਾਜਿਕ ਖੇਤਰ ਵਿਚ ਸਰਗਰਮ ਭੂਮਿਕਾ ਨਿਭਾਈ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਡਾ. ਸੁਖਦੇਵ ਸਿੰਘ ਸਿਰਸਾ ਦੇ ਹੱਕ ਵਿੱਚ ਆਪਣੀ ਕੀਮਤੀ ਵੋਟ ਪਾ ਕੇ ਉਨ੍ਹਾਂ ਨੂੰ ਵੱਡੇ ਬਹੁਮਤ ਨਾਲ ਜਿਤਾਉਣ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੇ ਸੰਬੰਧ ’ਚ ਮੀਟਿੰਗ ਹੋਈ ਅਗਲੀ ਖ਼ਬਰ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ: ਗੁਰਦੁਆਰਾ ਸ਼ਹੀਦ ਬਾਬਾ ਮਹਿਤਾਬ ਸਿੰਘ ਜੀ, ਪਿੰਡ ਚਾਟੀਵਿੰਡ ਵਿਖੇ ਵਿਸ਼ੇਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।