20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸਿਡਾਨਾ ਇੰਸਟੀਚਿਊਟਸ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਇਨਾਮ ਵੰਡ ਸਮਾਰੋਹ ਸਟੈਂਡਰਡ ਪਬਲਿਕ ਹਾਈ ਸਕੂਲ ਧੂਲਕਾ ਵਿਖੇ ਅੱਖਾਂ ਦਾ ਫ੍ਰੀ ਕੈਂਪ 27 ਨੂੰ

ਰਈਆ, 19 ਸਤੰਬਰ (ਸ਼ਰਨਬੀਰ ਸਿੰਘ ਕੰਗ) ਸਟੈਂਡਰਡ ਪਬਲਿਕ ਹਾਈ ਸਕੂਲ ਧੂਲਕਾ ਦੇ ਐੱਮ. ਡੀ.

ਪ੍ਰਿੰ: ਚਰਨਜੀਤ ਸਿੰਘ ਹੁੰਦਲ ਦੀ ਤਸਵੀਰ। 20-09-2026
ਰਈਆ, 19 ਸਤੰਬਰ (ਸ਼ਰਨਬੀਰ ਸਿੰਘ ਕੰਗ) ਸਟੈਂਡਰਡ ਪਬਲਿਕ ਹਾਈ ਸਕੂਲ ਧੂਲਕਾ ਦੇ ਐੱਮ. ਡੀ. ਪ੍ਰਿੰ: ਚਰਨਜੀਤ ਸਿੰਘ ਹੁੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧੂਲਕਾ ਵਿਚ ਸਥਿਤ ਸਟੈਂਡਰਡ ਪਬਲਿਕ ਹਾਈ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅਸਰ ਚੈਰੀਟੇਬਲ ਟਰੱਸਟ ਜਿਸ ਦੇ ਮੁੱਖ ਪ੍ਰਬੰਧਕ ਡਾ: ਇੰਦਰਪਾਲ ਸਿੰਘ ਅਤੇ ਬੀਬੀ ਹਰਮਿੰਦਰ ਕੌਰ ਇੰਗਲੈਂਡ ਵਾਲੇ ਹਨ, ਦੇ ਵਲੋਂ ਸਟੈਂਡਰਡ ਸਕੂਲ ਦੀ ਸਾਬਕਾ ਮੈਨੇਜਰ ਅਤੇ ਸਹਿ-ਸੰਸਥਾਪਕ ਸਵ: ਨਵਨੀਤ ਕੌਰ ਹੁੰਦਲ ਦੀ ਨਿੱਘੀ ਯਾਦ ਨੂੰ ਸਮਰਪਿਤ ਮੁਫ਼ਤ ਮੈਡੀਕਲ ਅਤੇ ਅੱਖਾਂ ਦਾ ਕੈਂਪ 27 ਸਤੰਬਰ ਦਿਨ ਐਤਵਾਰ ਨੂੰ ਸਵੇਰੇ 8 ਤੋਂ 12 ਵਜੇ ਤੱਕ ਸਟੈਂਡਰਡ ਪਬਲਿਕ ਸਕੂਲ ਧੂਲਕਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਲਗਾਇਆ ਜਾ ਰਿਹਾ ਹੈ । ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਅਤੇ ਐਨਕਾਂ ਬਿਲਕੁਲ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਜਿਨ੍ਹਾਂ ਮਰੀਜ਼ਾਂ ਨੂੰ ਅੱਖਾਂ ਦੇ ਅਪਰੇਸ਼ਨਾਂ ਦੀ ਜ਼ਰੂਰਤ ਹੋਵੇਗੀ, ਉਸ ਦਾ ਵੀ ਪ੍ਰਬੰਧ ਕੀਤਾ ਜਾਵੇਗਾ ।
ਪਿਛਲੀ ਖ਼ਬਰ ਡਿਜੀਟਲ ਭੁਗਤਾਨ ਨੂੰ ਉਤਸ਼ਾਹਿਤ ਕਰਨ ਵਾਲੇ ਵਪਾਰੀਆਂ ਉੱਤੇ ਵਾਧੂ ਲਾਗਤ ਦਾ ਬੋਝ ਨਾ ਪਾਇਆ ਜਾਵੇ : ਯੂਨੀਅਨ ਆਗੂ ਅਗਲੀ ਖ਼ਬਰ ਆਪ ਸਰਕਾਰ ਦੇ ਰਾਜ ਅੰਦਰ ਆਮ ਲੋਕ ਤਾਂ ਕੀ ਹੁਣ ਪੁਲਿਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ-ਭਗਵੰਤ ਪਾਲ ਸੱਚਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।