ਅਕਾਲੀਆਂ ਅਤੇ ਕਾਂਗਰਸ ਵਾਲਿਆਂ ਦੀ ਹੁਣ ਸਰਕਾਰ ਦੀ ਨਹੀਂ ਜੇਲ੍ਹ ’ਚ ਜਾਣ ਦੀ ਵਾਰੀ ਆਵੇਗੀ-ਭਗਵੰਤ ਮਾਨ
ਜਗਦੇਵ ਕਲਾਂ/ ਅਜਨਾਲਾ (ਅੰਮ੍ਰਿਤਸਰ), 21 ਸਤੰਬਰ (ਸ਼ਰਨਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਢਿੱਲੋਂ) - ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਸੈਂਸਰਾ ਕਲਾਂ ਵਿਖੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹੋਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵਿਸ਼ੇਸ਼ ਤੌਰ ’ਤੇ ਪੁੱਜੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਲੋਕਾਂ ਦੇ ਵਿਸ਼ਾਲ ਇਕੱਠ ਦੌਰਾਨ ਸਿਆਸੀ ਵਿਰੋਧੀਆਂ ਅਕਾਲੀ ਦਲ ਅਤੇ ਕਾਂਗਰਸ ਪਾਰਟੀ ‘ਤੇ ਵਰ੍ਹਦਿਆਂ ਕਿਹਾ ਕਿ ਇਹ ਹੁਣ ਸਰਕਾਰ ’ਚ ਆਉਣ ਦੇ ਸੁਪਨੇ ਛੱਡ ਦੇਣ, ਇਨ੍ਹਾਂ ਦੀ ਸਰਕਾਰ ਦੀ ਨਹੀਂ ਹੁਣ ਜੇਲ੍ਹ ’ਚ ਜਾਣ ਦੀ ਵਾਰੀ ਆਵੇਗੀ। ਕਿਉਂਕਿ ਪੰਜਾਬ ਦੇ ਲੋਕਾਂ ਨੇ ਪਹਿਲਾਂ ਇਹਨਾਂ ਨੂੰ ਰਾਜ ਭਾਗ ਦੇ ਕੇ ਚੰਗੀ ਤਰ੍ਹਾਂ ਵੇਖ ਪਰਖ ਲਿਆ ਹੈ।
ਜਗਦੇਵ ਕਲਾਂ/ ਅਜਨਾਲਾ (ਅੰਮ੍ਰਿਤਸਰ), 21 ਸਤੰਬਰ (ਸ਼ਰਨਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਢਿੱਲੋਂ) - ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਸੈਂਸਰਾ ਕਲਾਂ ਵਿਖੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹੋਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵਿਸ਼ੇਸ਼ ਤੌਰ ’ਤੇ ਪੁੱਜੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਲੋਕਾਂ ਦੇ ਵਿਸ਼ਾਲ ਇਕੱਠ ਦੌਰਾਨ ਸਿਆਸੀ ਵਿਰੋਧੀਆਂ ਅਕਾਲੀ ਦਲ ਅਤੇ ਕਾਂਗਰਸ ਪਾਰਟੀ ‘ਤੇ ਵਰ੍ਹਦਿਆਂ ਕਿਹਾ ਕਿ ਇਹ ਹੁਣ ਸਰਕਾਰ ’ਚ ਆਉਣ ਦੇ ਸੁਪਨੇ ਛੱਡ ਦੇਣ, ਇਨ੍ਹਾਂ ਦੀ ਸਰਕਾਰ ਦੀ ਨਹੀਂ ਹੁਣ ਜੇਲ੍ਹ ’ਚ ਜਾਣ ਦੀ ਵਾਰੀ ਆਵੇਗੀ। ਕਿਉਂਕਿ ਪੰਜਾਬ ਦੇ ਲੋਕਾਂ ਨੇ ਪਹਿਲਾਂ ਇਹਨਾਂ ਨੂੰ ਰਾਜ ਭਾਗ ਦੇ ਕੇ ਚੰਗੀ ਤਰ੍ਹਾਂ ਵੇਖ ਪਰਖ ਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਪੰਜਾਬ ਦੇ 90% ਘਰਾਂ ਨੂੰ ਬਿਜਲੀ ਦਾ ਜ਼ੀਰੋ ਬਿੱਲ ਆ ਰਿਹਾ ਹੈ, ਨਹਿਰੀ ਪਾਣੀ ਜੋ ਪਹਿਲਾਂ ਕੇਵਲ 22 ਫੀਸਦੀ ਲੋਕਾਂ ਨੂੰ ਮਿਲ ਰਿਹਾ ਸੀ, ਜੋ ਕਿ ਸਰਕਾਰ ਦੇ ਵਲੋਂ ਕੀਤੇ ਯਤਨਾ ਸਦਕਾ ਹੁਣ 88 ਫੀਸਦੀ ਪਾਣੀ ਲੋਕਾਂ ਤੱਕ ਪਹੁੰਚ ਰਿਹਾ ਹੈ, ਸੂਬੇ ਦੇ ਲੋਕ 10 ਲੱਖ ਵਾਲੇ ਸਿਹਤ ਬੀਮਾ ਯੋਜਨਾ ਕਾਰਡ ਰਾਹੀਂ ਆਪਣਾ ਇਲਾਜ ਕਰਵਾ ਰਹੇ ਹਨ, ਸਿੱਖਿਆ ਪੱਖੋਂ ਵੀ ਪੰਜਾਬ ਸੂਬਾ ਬੁਲੰਦੀਆਂ ’ਤੇ ਪਹੁੰਚ ਗਿਆ ਹੈ। ਜਿਸ ਕਾਰਨ ਪੰਜਾਬ ਦੇ ਲੋਕ ਮੁੜ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੇਖਣਾ ਚਾਹੁੰਦੇ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿੰਡ ਸੈਂਸਰਾ ਦੀਆਂ ਤਿੰਨ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਵਾਸਤੇ 60 ਲੱਖ ਦੇ ਚੈੱਕ ਵੀ ਭੇਟ ਕੀਤੇ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿਚ 54 ਲੱਖ ਲੋਕ ਪਰਿਵਾਰਾਂ ਦੇ ਸਿਹਤ ਬੀਮਾ ਯੋਜਨਾ ਕਾਰਡ ਬਣੇ ਹਨ ਅਤੇ 11 ਲੱਖ ਬਾਕੀ ਬਣਨ ਵਾਲੇ ਹਨ ਜੋ ਕਿ ਜਲਦੀ ਹੀ ਬਣਾਏ ਜਾਣਗੇ ਅਤੇ ਮਾਵਾਂ ਧੀਆਂ ਸਨਮਾਨ ਯੋਜਨਾ ਤਹਿਤ ਔਰਤਾਂ ਦੇ ਖਾਤਿਆਂ ਵਿਚ 1 ਅਕਤੂਬਰ ਨੂੰ ਅਗਲੇ ਤਿੰਨ ਮਹੀਨਿਆਂ ਦੀ ਰਾਸ਼ੀ ਪਾ ਦਿੱਤੀ ਜਾਵੇਗੀ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ, ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਖੁਸ਼ਪਾਲ ਸਿੰਘ ਧਾਲੀਵਾਲ ਅਤੇ ਸੈਂਸਰਾ ਦੀਆਂ ਤਿੰਨਾ ਪੰਚਾਇਤਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ, ਐੱਸ.ਡੀ.ਐੱਮ. ਅਜਨਾਲਾ ਡਾ. ਚਾਰੂਮਿਤਾ, ਤਹਿਸੀਲਦਾਰ ਜਗਸੀਰ ਸਿੰਘ ਮਿੱਤਲ, ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਰਾਜਵਿੰਦਰ ਸਿੰਘ ਰਾਜੂ, ਚੇਅਰਮੈਨ ਪ੍ਰਿਥੀਪਾਲ ਸਿੰਘ ਘੋਨੇਵਾਲਾ, ਸਰਪੰਚ ਮਨਜਿੰਦਰ ਸਿੰਘ, ਗੁਰਨਾਮ ਸਿੰਘ ਸੈਦੋਗਾਜੀ, ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸ਼ਹਿਰੀ ਪ੍ਰਧਾਨ ਅਮਿਤ ਔਲ, ਸਕੱਤਰ ਸਿੰਘ ਸਾਬਾ ਸੈਂਸਰਾ, ਸਰਪੰਚ ਧਨਵੰਤ ਸਿੰਘ ਸੈਂਸਰਾ, ਸਰਪੰਚ ਹਰਪ੍ਰੀਤ ਸਿੰਘ, ਮੰਨੂੰ ਬੋਹੜ ਵਾਲਾ, ਚਰਨਜੀਤ ਸਿੰਘ ਸਿੱਧੂ, ਗੁਰਜੰਟ ਸਿੰਘ ਸੋਈ, ਪੀ.ਏ. ਮੁਖਤਾਰ ਸਿੰਘ ਤੋਂ ਇਲਾਵਾ ਹਲਕੇ ਦੇ ਪਿੰਡਾਂ ਦੇ ਪੰਚ, ਸਰਪੰਚ, ਮੁਹਤਬਰ ਅਤੇ ਔਰਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।