ਸੇਂਟ ਸੋਲਜਰ ਸਕੂਲ ’ਚ ਆਯੁਰਵੈਦਿਕ ਦਿਵਸ ਮਨਾਇਆ
ਜੰਡਿਆਲਾ ਗੁਰੂ, 22 ਸਤੰਬਰ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿਖੇ ਆਯੁਰਵੇਦਿਕ ਦਿਵਸ ਬੜੇ ਉਤਸ਼ਾਹ ਤੇ ਜਾਗਰੂਕਤਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਆਯੁਰਵੇਦ ਦੀ ਮਹੱਤਤਾ ਅਤੇ ਇਸ ਰਾਹੀਂ ਸਿਹਤਮੰਦ ਤੇ ਸੰਤੁਲਿਤ ਜੀਵਨ-ਸ਼ੈਲੀ ਅਪਣਾਉਣ ਸੰਬੰਧੀ ਜਾਣਕਾਰੀ ਦਿੱਤੀ ਗਈ।
ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਆਯੁਰਵੇਦ ਦੀ ਮਹੱਤਤਾ ਬਾਰੇ ਚਾਨਣਾ ਪਾਉਂਦੇ ਹੋਏ। ਤਸਵੀਰ-ਅੰਮ੍ਰਿਤ ਪਾਲ ਸਿੰਘ
23-09-2026