24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਵਿਸ਼ਵ ਪੰਜਾਬੀ ਦਿਵਾਸ ਮਨਾਇਆ

ਮਜੀਠਾ, 23 ਸਤੰਬਰ (ਮਨਿੰਦਰ ਸਿੰਘ ਸੋਖੀ)- ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਵਿਸ਼ਵ ਪੰਜਾਬੀ ਦਿਵਸ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ ਦੀ ਅਗਵਾਈ ਵਿਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਇਕ ਪ੍ਰਭਾਵਸ਼ਾਲੀ ਸਮਾਗਮ ਕਰਾਇਆ ਗਿਆ, ਜਿਸ ਵਿਚ ਸਕੂਲ ਦੇ ਪੰਜਾਬੀ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਮਾਂ ਬੋਲੀ ਪੰਜਾਬੀ ਦੀ ਮਹੱਤਤਾ, ਪੰਜਾਬੀ ਭਾਸ਼ਾ, ਸਾਹਿਤ ਅਤੇ ਪੰਜਾਬੀ ਸਭਿਆਚਾਰ ਨਾਲ ਜੁੜਨ ਲਈ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ।

ਅਜੀਤ ਡੈਸਕ 24-09-2026
ਮਜੀਠਾ, 23 ਸਤੰਬਰ (ਮਨਿੰਦਰ ਸਿੰਘ ਸੋਖੀ)- ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਵਿਸ਼ਵ ਪੰਜਾਬੀ ਦਿਵਸ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ ਦੀ ਅਗਵਾਈ ਵਿਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਇਕ ਪ੍ਰਭਾਵਸ਼ਾਲੀ ਸਮਾਗਮ ਕਰਾਇਆ ਗਿਆ, ਜਿਸ ਵਿਚ ਸਕੂਲ ਦੇ ਪੰਜਾਬੀ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਮਾਂ ਬੋਲੀ ਪੰਜਾਬੀ ਦੀ ਮਹੱਤਤਾ, ਪੰਜਾਬੀ ਭਾਸ਼ਾ, ਸਾਹਿਤ ਅਤੇ ਪੰਜਾਬੀ ਸਭਿਆਚਾਰ ਨਾਲ ਜੁੜਨ ਲਈ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ। ਸਮਾਗਮ ਵਿਚ ਅਧਿਆਪਕਾਂ ਦੀ ਅਗਵਾਈ ਵਿਚ ਵਿਦਿਆਰਥੀਆਂ ਵਲੋਂ ਪੰਜਾਬੀ ਕਵਿਤਾਵਾਂ, ਕਵਿਤਾ ਉਚਾਰਨ, ਭਾਸ਼ਣ, ਪੰਜਾਬੀ ਸੁੰਦਰ ਲਿਖਾਈ, ਸ਼ਬਦਾਵਲੀ ਅਤੇ ਪੰਜਾਬੀ ਭਾਸ਼ਾ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਗਿਆ। ਮੈਨੇਜ਼ਮੈਂਟ ਕਮੇਟੀ ਦੇ ਐੱਮ.ਡੀ. ਡਾ: ਮੰਗਲ ਸਿੰਘ ਕਿਸ਼ਨਪੁਰੀ,ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ, ਮੁੱਖ ਪ੍ਰਬੰਧਕ ਮੈਡਮ ਹਰਜਿੰਦਰਪਾਲ ਕੌਰ, ਡਾਇਰੈਕਟਰ ਡਾ: ਅਮਨਦੀਪ ਕੌਰ ਥਿੰਦ, ਪ੍ਰਿੰ: ਮੀਨਾਕਸ਼ੀ ਤਰੇਹਨ, ਵਾਈਸ ਪ੍ਰਿੰ: ਮੈਡਮ ਸ਼ਿਖਾ ਵਲੋਂ ਵਿਦਿਆਰਥੀਆਂ ਅਤੇ ਪੰਜਾਬੀ ਵਿਭਾਗ ਦੇ ਅਧਿਆਪਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ । ਸਮਾਗਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਵਲੋਂ ਸਰਟੀਫਿਕੇਟ ਅਤੇ ਮੈਡਲ ਦੇਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਪਿੰਡ ਸ਼ਾਹਪੁਰ ਤੋਂ ਬਾਬਾ ਚਰਨਜੀਤ ਸਿੰਘ ਸਮਰਥਕਾਂ ਸਮੇਤ ਭਾਜਪਾ ਵਿਚ ਸ਼ਾਮਿਲ ਅਗਲੀ ਖ਼ਬਰ ਭਿੰਡੀ ਸੈਦਾਂ ਵਿਖੇ ਐਕਸਾਈਜ਼ ਵਿਭਾਗ ਅਤੇ ਪੁਲਿਸ ਦੀ ਵੱਡੀ ਕਾਰਵਾਈ: 2 ਲੱਖ ਲੀਟਰ ਕੱਚੀ ਲਾਹਣ ਅਤੇ 400 ਬੋਤਲਾਂ ਦੇਸੀ ਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।