‘ ਆਪ’ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਪੰਜਾਬ ਵਿਚ ਗੈਂਗਸਟਰਾਂ ਦਾ ਰਾਜ– ਸੁਖਬੀਰ ਬਾਦਲ
ਜੰਡਿਆਲਾ ਗੁਰੂ / ਟਾਂਗਰਾ, 23 ਸਤੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤਪਾਲ ਸਿੰਘ, ਹਰਜਿੰਦਰ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਕਿਹਾ ਹੈ ਕਿ ਭਗਵੰਤ ਮਾਨ ਦੀ ਸਰਕਾਰ ਲੁਟੇਰਿਆਂ ਦੀ ਸਰਕਾਰ ਹੈ ਅਤੇ ਪੰਜਾਬ ਵਿਚ ਅਮਨ ਸ਼ਾਂਤੀ ਬਹਾਲ ਰੱਖਣ ਵਿਚ ਬੁਰੀ ਤਰ੍ਹਾਂ ਅਸਫਲ ਹੋਈ ਹੈ ਅਤੇ ਪੰਜਾਬ ਵਿਚ ਗੈਂਗਸਟਰਾਂ ਦਾ ਰਾਜ ਹੈ ਅਤੇ ਇਸ ਦੌਰਾਨ ਕਤਲੋਗਾਰਤ, ਫ਼ਿਰੌਤੀਆਂ, ਲੁੱਟਾਂ ਖੋਹਾਂ ਦਾ ਬੋਲਬਾਲਾ ਹੈ, ਜਿਸ ਕਾਰਨ ਪੰਜਾਬ ਦਾ ਹਰ ਵਰਗ ਇਸ ਪਾਰਟੀ ਤੋਂ ਨਿਜਾਤ ਚਾਹੁੰਦਾ ਹੈ ਅਤੇ ਉਹ ਮੌਕੇ ਦੀ ਉਡੀਕ ਕਰ ਰਿਹਾ ਹੈ ਕਦੋਂ ਵਿਧਾਨ ਸਭਾ ਚੋਣਾਂ ਹੋਣ ਅਤੇ ਕਦੋਂ ਇਸ ਪਾਰਟੀ ਤੋਂ ਖਹਿੜਾ ਛੁਡਾਇਆ ਜਾ ਸਕੇ । ਸੁਖਬੀਰ ਸਿੰਘ ਬਾਦਲ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਸੰਦੀਪ ਸਿੰਘ ਏ.
ਸ
ਸ਼੍ਰੋਮਣੀ ਅਕਾਲੀ ਦਲ ਹਲਕਾ ਜੰਡਿਆਲਾ ਗੁਰੂ ਦੀ ਪਿੰਡ ਮੱਲੀਆਂ ਵਿਖੇ ਹੋਈ ਪੰਜਾਬ ਬਚਾਓ ਰੈਲੀ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਅਤੇ ਨਾਲ ਹਨ ਹਲਕਾ ਇੰਚਾਰਜ ਸੰਦੀਪ ਸਿੰਘ ਏ. ਆਰ. ।
ਜੰਡਿਆਲਾ ਗੁਰੂ ਹਲਕੇ ਦੀ ਪੰਜਾਬ ਬਚਾਓ ਰੈਲੀ ਦੌਰਾਨ ਹਲਕੇ ਦੇ ਲੋਕਾਂ ਦਾ ਠਾਠਾਂ ਮਾਰਦਾ ਇਕੱਠ।
24-09-2026
ਜੰਡਿਆਲਾ ਗੁਰੂ / ਟਾਂਗਰਾ, 23 ਸਤੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤਪਾਲ ਸਿੰਘ, ਹਰਜਿੰਦਰ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਕਿਹਾ ਹੈ ਕਿ ਭਗਵੰਤ ਮਾਨ ਦੀ ਸਰਕਾਰ ਲੁਟੇਰਿਆਂ ਦੀ ਸਰਕਾਰ ਹੈ ਅਤੇ ਪੰਜਾਬ ਵਿਚ ਅਮਨ ਸ਼ਾਂਤੀ ਬਹਾਲ ਰੱਖਣ ਵਿਚ ਬੁਰੀ ਤਰ੍ਹਾਂ ਅਸਫਲ ਹੋਈ ਹੈ ਅਤੇ ਪੰਜਾਬ ਵਿਚ ਗੈਂਗਸਟਰਾਂ ਦਾ ਰਾਜ ਹੈ ਅਤੇ ਇਸ ਦੌਰਾਨ ਕਤਲੋਗਾਰਤ, ਫ਼ਿਰੌਤੀਆਂ, ਲੁੱਟਾਂ ਖੋਹਾਂ ਦਾ ਬੋਲਬਾਲਾ ਹੈ, ਜਿਸ ਕਾਰਨ ਪੰਜਾਬ ਦਾ ਹਰ ਵਰਗ ਇਸ ਪਾਰਟੀ ਤੋਂ ਨਿਜਾਤ ਚਾਹੁੰਦਾ ਹੈ ਅਤੇ ਉਹ ਮੌਕੇ ਦੀ ਉਡੀਕ ਕਰ ਰਿਹਾ ਹੈ ਕਦੋਂ ਵਿਧਾਨ ਸਭਾ ਚੋਣਾਂ ਹੋਣ ਅਤੇ ਕਦੋਂ ਇਸ ਪਾਰਟੀ ਤੋਂ ਖਹਿੜਾ ਛੁਡਾਇਆ ਜਾ ਸਕੇ । ਸੁਖਬੀਰ ਸਿੰਘ ਬਾਦਲ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਸੰਦੀਪ ਸਿੰਘ ਏ. ਆਰ. ਵਲੋਂ ਜੰਡਿਆਲਾ ਗੁਰੂ ਦੇ ਨੇੜਲੇ ਪਿੰਡ ਮੱਲੀਆਂ ਵਿਖੇ ਕਰਵਾਈ ਗਈ ਪੰਜਾਬ ਬਚਾਓ ਰੈਲੀ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਨਹੀਂ ਸਗੋਂ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ ਅਤੇ ਜੋ ਲੋਕ ਫਿਰੌਤੀਆਂ ਨਹੀਂ ਦਿੰਦੇ ਉਨ੍ਹਾਂ ਦੇ ਘਰਾਂ ’ਚ ਕਾਰੋਬਾਰਾਂ ’ਤੇ ਜਾ ਕੇ ਗੋਲੀਆਂ ਮਾਰੀਆਂ ਜਾਂਦੀਆਂ ਹਨ । ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਜਥੇਬੰਦੀ ਹੈ ਗਰੀਬਾਂ ਦੀ ਜਥੇਬੰਦੀ ਹੈ ਕਿਸਾਨਾਂ ਦੀ ਜਥੇਬੰਦੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਜਦੋਂ ਵੀ ਪੰਜਾਬ ਦੇ ਲੋਕਾਂ ਦੀ ਅਗਵਾਈ ਕਰਨ ਦਾ ਮੌਕਾ ਮਿਲਿਆ ਹੈ ਤਾਂ ਉਸ ਸਮੇਂ ਲੋਕਾਂ ਦੇ ਸੁਪਨੇ ਪੂਰੇ ਹੋਏ ਅਤੇ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਦੂਰ ਹੋਈਆਂ ਅਤੇ ਟਿਊਬਵੈਲਾਂ ਦੇ ਕੁਨੈਕਸ਼ਨ ਮੁਫਤ ਅਕਾਲੀ ਦਲ ਨੇ ਦਿੱਤੇ, ਵੱਡੇ ਵੱਡੇ ਡੈਮ ਬਣਾਏ । ਉਨ੍ਹਾਂ ਕਿਹਾ ਕਿ ਕੇਵਲ ਸ਼੍ਰੋਮਣੀ ਅਕਾਲੀ ਦਲ ਹੀ ਹੈ ਜੋ ਗਰੀਬ ਲੋਕਾਂ ਦੀ ਬਾਂਹ ਫੜਦਾ ਹੈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਭਗਵੰਤ ਮਾਨ ਰਾਹੀਂ ਪੰਜਾਬ ਨੂੰ ਖੂਬ ਲੁਟ ਰਹੇ ਹਨ ਅਤੇ ਇਨ੍ਹਾਂ ਨੂੰ ਏ. ਟੀ. ਐੱਮ. ਵਾਂਗ ਵਰਤ ਰਹੇ ਹਨ ਅਤੇ ਭਗਵੰਤ ਮਾਨ ਦਾ ਓ. ਐੱਸ. ਡੀ. ਰਾਜਬੀਰ ਸਿੰਘ ਘੁੰਮਣ ਅਤੇ ਉਸ ਦੇ ਸਾਥੀ ਵੱਡੇ ਲੁਟੇਰੇ ਹਨ ਅਤੇ ਮਾਈਨਿੰਗ ਰਾਹੀਂ ਵੱਡੀ ਲੁੱਟ ਕਰ ਰਹੇ ਹਨ ਅਤੇ ਇਨ੍ਹਾਂ ਦੇ ਆਪਣੇ ਚਹੇਤੇ ਨਾਕਾਬਿਲ ਅਫਸਰਾਂ ਨੂੰ ਵੀ ਵੱਡੇ ਅਹੁਦਿਆਂ ’ਤੇ ਲਗਾਇਆ ਗਿਆ ਹੈ। ਉਨ੍ਹਾਂ ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਵੀ ਵੱਡੇ ਪੱਧਰ ’ਤੇ ਭਿ੍ਸ਼ਟਾਚਾਰ ਕੀਤੇ ਜਾਣ ਦਾ ਦੋਸ਼ ਲਗਾਇਆ। ਇਸ ਮੌਕੇ ਰੈਲੀ ਦੇ ਪ੍ਰਬੰਧਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਸੰਦੀਪ ਸਿੰਘ ਏ. ਆਰ. ਨੇ ਕਿਹਾ ਕਿ ਉਹ ਪਾਰਟੀ ਦੀ ਮਜਬੂਤੀ ਵਾਸਤੇ ਦਿਨ ਰਾਤ ਇਕ ਕਰ ਰਹੇ ਹਨ । ਉਨ੍ਹਾਂ ਨੇ ਆਈ ਲੀਡਰਸ਼ਿਪ ਅਤੇ ਵੱਡੀ ਤਾਦਾਦ ਦੇ ਵਿਚ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜਥੇਦਾਰ ਗੁਲਜਾਰ ਸਿੰਘ ਰਣੀਕੇ ਪ੍ਰਧਾਨ ਐੱਸ. ਸੀ. ਵਿੰਗ, ਵਿਰਸਾ ਸਿੰਘ ਵਲਟੋਹਾ, ਰਾਜਵਿੰਦਰ ਸਿੰਘ ਰਾਜਾ ਲਦੇਹ, ਵੀਰ ਸਿੰਘ ਲੋਪੋਕੇ, ਅਮਰਜੀਤ ਸਿੰਘ ਬੰਡਾਲਾ, ਰਵਿੰਦਰ ਪਾਲ ਸਿੰਘ ਕੁੱਕੂ ਮੈਂਬਰ ਪੀ. ਏ. ਸੀ., ਪ੍ਰੀਕਸ਼ਤ ਸ਼ਰਮਾ ਗੁੱਗਾ, ਗੁਲਜਾਰ ਸਿੰਘ ਧੀਰੇ ਕੋਟ, ਸੁਰਿੰਦਰ ਪਾਲ ਸਿੰਘ ਮਾਨਾਂਵਾਲਾ, ਰਾਣਾ ਪਲਵਿੰਦਰ ਸਿੰਘ, ਜਸਵਿੰਦਰ ਸਿੰਘ ਗਹਿਰੀ ਮੰਡੀ, ਕੁਲਵੰਤ ਸਿੰਘ ਮਲਹੋਤਰਾ, ਪ੍ਰਭਦਿਆਲ ਸਿੰਘ ਸਰਜਾ, ਤੇਜਿੰਦਰ ਸਿੰਘ ਬੇਰੀਆਣਾ, ਫਤਿਹ ਸਿੰਘ, ਸੂਬੇਦਾਰ ਮਨਜੀਤ ਸਿੰਘ, ਬਲਦੇਵ ਸਿੰਘ ਰਾਏਪੁਰ ਅਤੇ ਹੋਰ ਆਗੂ ਹਾਜ਼ਰ ਸਨ।