25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਵਡਾਲਾ ਭਿੱਟੇਵੱਡ ਵਿਖੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ

ਰਾਮ ਤੀਰਥ, 24 ਸਤੰਬਰ (ਧਰਵਿੰਦਰ ਸਿੰਘ ਔਲਖ)—ਪੰਜਾਬ ਦੇ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵਲੋਂ ਪਿੰਡ ਵਡਾਲਾ ਭਿੱਟੇਵੱਡ ਵਿਖੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਖੇਡ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਵਾਲੀਵਾਲ, ਫੁੱਟਬਾਲ ਅਤੇ ਕ੍ਰਿਕਟ ਦੀਆਂ ਕਿੱਟਾਂ ਤੋਂ ਇਲਾਵਾ ਖਿਡਾਰੀਆਂ ਨੂੰ ਖੇਡ ਬੂਟ ਵੀ ਮੁਹੱਈਆ ਕਰਵਾਏ ਗਏ।

ਅਜੀਤ ਡੈਸਕ 25-09-2026
ਰਾਮ ਤੀਰਥ, 24 ਸਤੰਬਰ (ਧਰਵਿੰਦਰ ਸਿੰਘ ਔਲਖ)—ਪੰਜਾਬ ਦੇ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵਲੋਂ ਪਿੰਡ ਵਡਾਲਾ ਭਿੱਟੇਵੱਡ ਵਿਖੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਖੇਡ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਵਾਲੀਵਾਲ, ਫੁੱਟਬਾਲ ਅਤੇ ਕ੍ਰਿਕਟ ਦੀਆਂ ਕਿੱਟਾਂ ਤੋਂ ਇਲਾਵਾ ਖਿਡਾਰੀਆਂ ਨੂੰ ਖੇਡ ਬੂਟ ਵੀ ਮੁਹੱਈਆ ਕਰਵਾਏ ਗਏ। ਇਸ ਮੌਕੇ ਸਰਪੰਚ ਮਦਨ ਸਿੰਘ, ਜ਼ਿਲ੍ਹਾ ਪ੍ਰਧਾਨ ਕਿਸਾਨ ਸੰਘਰਸ਼ ਕਮੇਟੀ ਅਤੇ ਐੱਸ.ਕੇ.ਐੱਮ. ਮੈਂਬਰ ਰਜਵੰਤ ਸਿੰਘ ਵਡਾਲਾ, ਪ੍ਰੇਮ ਸਿੰਘ ਪੰਚ, ਤਰਲੋਕ ਸਿੰਘ ਪੰਚ, ਮਨਜੀਤ ਸਿੰਘ ਮਨੀ ਪੰਚ, ਮਲਕੀਤ ਸਿੰਘ ਮੰਗੂ, ਬਾਪੂ ਜੋਗਿੰਦਰ ਸਿੰਘ, ਸਰਕਲ ਪ੍ਰਧਾਨ ਬਲਜੀਤ ਸਿੰਘ ਅਤੇ ਲਵਪ੍ਰੀਤ ਸਿੰਘ ਪੰਚ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਉਣ ਲਈ ਖੇਡਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ ।
ਪਿਛਲੀ ਖ਼ਬਰ ਕੁਝ ਤਾਕਤਾਂ ‘ਮੀਰੀ ਪੀਰੀ ਖ਼ਾਲਸਾ ਮਾਰਚ’ ਵਿਚ ਖੱਲਲ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਬਾਜ ਆ ਜਾਣ – ਸਿੰਘ ਸਾਹਿਬ ਜਥੇਦਾਰ... ਅਗਲੀ ਖ਼ਬਰ ਹਲਕਾ ਅਟਾਰੀ ’ਚ ‘ਆਪ’ ਨੂੰ ਪਿੰਡ ਪੱਧਰ ’ਤੇ ਮਜ਼ਬੂਤ ਕਰਨ ’ਚ ਕੋਈ ਕਸਰ ਨਹੀਂ ਛੱਡਾਂਗੀ –ਜਸਵੰਤ ਕੌਰ ਰਿਆੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।