25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਇੰਟਰਨੈਸ਼ਨਲ ਫ਼ਤਹਿ ਅਕੈਡਮੀ ਵਿਖੇ ਅੰਤਰਰਾਸ਼ਟਰੀ ਪੰਜਾਬੀ ਦਿਵਸ ਮਨਾਇਆ

ਜੰਡਿਆਲਾ ਗੁਰੂ, 24 ਸਤੰਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਇੰਟਰਨੈਸ਼ਨਲ ਫਤਹਿ ਅਕੈਡਮੀ ਵਿਖੇ ਚੇਅਰਮੈਨ ਜਗਬੀਰ ਸਿੰਘ ਦੀ ਅਗਵਾਈ ਹੇਠ 23 ਸਤੰਬਰ ਨੂੰ ਅੰਤਰਰਾਸ਼ਟਰੀ ਪੰਜਾਬੀ ਦਿਵਸ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਸਮਰਪਿਤ ਕਰਕੇ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਵਿਰਸੇ ਨਾਲ ਆਪਣੀ ਸਾਂਝ ਨੂੰ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਪ੍ਰਗਟ ਕੀਤਾ।

ਅਜੀਤ ਡੈਸਕ 25-09-2026
ਜੰਡਿਆਲਾ ਗੁਰੂ, 24 ਸਤੰਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਇੰਟਰਨੈਸ਼ਨਲ ਫਤਹਿ ਅਕੈਡਮੀ ਵਿਖੇ ਚੇਅਰਮੈਨ ਜਗਬੀਰ ਸਿੰਘ ਦੀ ਅਗਵਾਈ ਹੇਠ 23 ਸਤੰਬਰ ਨੂੰ ਅੰਤਰਰਾਸ਼ਟਰੀ ਪੰਜਾਬੀ ਦਿਵਸ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਸਮਰਪਿਤ ਕਰਕੇ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਵਿਰਸੇ ਨਾਲ ਆਪਣੀ ਸਾਂਝ ਨੂੰ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਪ੍ਰਗਟ ਕੀਤਾ। ਸਮਾਗਮ ਦੌਰਾਨ ਇਕ ਵਿਦਿਆਰਥਣ ਵਲੋਂ ‘ਗੁਰਮੁਖੀ ਦਾ ਬੇਟਾ’ ਗੀਤ ਦੀ ਕੀਤੀ ਗਈ ਸੁਰੀਲੀ ਪੇਸ਼ਕਾਰੀ ਨੇ ਹਾਜ਼ਰੀਨ ਨੂੰ ਪ੍ਰਭਾਵਿਤ ਕੀਤਾ। ਇਸੇ ਦੌਰਾਨ ‘ਉੜਾ, ਐੜਾ, ਈੜੀ’ ਗੀਤ ’ਤੇ ਵਿਦਿਆਰਥੀਆਂ ਵਲੋਂ ਪੇਸ਼ ਕੀਤੀ ਗਈ ਕੋਰੀਓਗ੍ਰਾਫ਼ੀ ਨੇ ਸਮਾਗਮ ਵਿਚ ਪੰਜਾਬੀ ਸੱਭਿਆਚਾਰਕ ਰੰਗ ਭਰ ਦਿੱਤਾ। ਚੇਅਰਮੈਨ ਜਗਬੀਰ ਸਿੰਘ ਦੀ ਸਿੱਖਿਆ-ਦ੍ਰਿਸ਼ਟੀ ਦਾ ਜ਼ਿਕਰ ਕਰਦਿਆਂ ਦੱਸਿਆ ਗਿਆ ਕਿ ਸਿੱਖਿਆ ਦਾ ਮਕਸਦ ਵਿਦਿਆਰਥੀਆਂ ਨੂੰ ਦੁਨੀਆ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਮਾਂ-ਬੋਲੀ, ਵਿਰਸੇ ਅਤੇ ਸੱਭਿਆਚਾਰਕ ਜੜ੍ਹਾਂ ਨਾਲ ਜੋੜ ਕੇ ਰੱਖਣਾ ਵੀ ਹੈ।
ਪਿਛਲੀ ਖ਼ਬਰ 14 ਸਾਲ ਪੜ੍ਹਾਈ ਦੇ ਗੈਪ ਵਾਲੀ ਵਿਦਿਆਰਥਣ ਦਾ ਔਜੀ ਹੱਬ ਨੇ ਲਗਵਾਇਆ ਯੂ.ਕੇ. ਦਾ ਵੀਜ਼ਾ ਅਗਲੀ ਖ਼ਬਰ ਮੀਰੀ- ਪੀਰੀ ਖ਼ਾਲਸਾ ਮਾਰਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਠਿਆਲਾ ਪੁੱਜਣ ’ਤੇ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।