28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

28 ਨੂੰ ਲੋਪੋਕੇ ਵਿਖੇ ਕਰਵਾਈ ਜਾ ਰਹੀ ਵਿਸ਼ਾਲ ਮਹਾਂ-ਰੈਲੀ ਦੀਆਂ ਤਿਆਰੀਆਂ ਮੁਕੰਮਲ : ਲੋਪੋਕੇ

ਚੋਗਾਵਾਂ, 27 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸ਼ਹੀਦ ਭਾਈ ਮੇਵਾ ਸਿੰਘ ਸਟੇਡੀਅਮ ਲੋਪੋਕੇ ਵਿਖੇ 28 ਸਤੰਬਰ ਨੂੰ ਕਰਵਾਈ ਜਾ ਰਹੀ ਵਿਸ਼ਾਲ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਇਲਾਕੇ ਵਿਚ ਸਿਆਸੀ ਸਰਗਰਮੀਆਂ ਸਿਖਰਾਂ ’ਤੇ ਪਹੁੰਚ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਜਥੇਦਾਰ ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਹੋਣ ਵਾਲੀ ਇਸ ਮਹਾਂ-ਰੈਲੀ ਦੀਆਂ ਸਾਰੀਆਂ ਪ੍ਰਬੰਧਕੀ ਤਿਆਰੀਆਂ ਨੂੰ ਅੰਤਿਮ ਰੂਪ ਦੇ ਕੇ ਮੁਕੰਮਲ ਕਰ ਲਿਆ ਗਿਆ ਹੈ।

ਅਜੀਤ ਡੈਸਕ 28-09-2026
ਚੋਗਾਵਾਂ, 27 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸ਼ਹੀਦ ਭਾਈ ਮੇਵਾ ਸਿੰਘ ਸਟੇਡੀਅਮ ਲੋਪੋਕੇ ਵਿਖੇ 28 ਸਤੰਬਰ ਨੂੰ ਕਰਵਾਈ ਜਾ ਰਹੀ ਵਿਸ਼ਾਲ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਇਲਾਕੇ ਵਿਚ ਸਿਆਸੀ ਸਰਗਰਮੀਆਂ ਸਿਖਰਾਂ ’ਤੇ ਪਹੁੰਚ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਜਥੇਦਾਰ ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਹੋਣ ਵਾਲੀ ਇਸ ਮਹਾਂ-ਰੈਲੀ ਦੀਆਂ ਸਾਰੀਆਂ ਪ੍ਰਬੰਧਕੀ ਤਿਆਰੀਆਂ ਨੂੰ ਅੰਤਿਮ ਰੂਪ ਦੇ ਕੇ ਮੁਕੰਮਲ ਕਰ ਲਿਆ ਗਿਆ ਹੈ। ਇਸ ਸੰਬੰਧੀ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ ਅਤੇ ਯੂਥ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਨੇ ਕਿਹਾ ਕਿ ਰੈਲੀ ਦੀ ਸਫ਼ਲਤਾ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਕੀਤੀਆਂ ਗਈਆਂ ਤੂਫ਼ਾਨੀ ਮੀਟਿੰਗਾਂ ਨੂੰ ਲੋਕਾਂ ਵਲੋਂ ਅਥਾਹ ਅਤੇ ਬੇਮਿਸਾਲ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ 28 ਸਤੰਬਰ ਨੂੰ ਸਟੇਡੀਅਮ ਦੇ ਅੰਦਰ ਅਤੇ ਬਾਹਰ ਲੋਕਾਂ ਦਾ ਅਜਿਹਾ ਠਾਠਾਂ ਮਾਰਦਾ ਇਕੱਠ ਦੇਖਣ ਨੂੰ ਮਿਲੇਗਾ, ਜੋ ਹਲਕੇ ਦੀ ਸਿਆਸਤ ਵਿਚ ਇਕ ਨਵਾਂ ਮੀਲ ਪੱਥਰ ਸਾਬਤ ਹੋਵੇਗਾ ਅਤੇ ਨਵਾਂ ਇਤਿਹਾਸ ਸਿਰਜੇਗਾ। ਉਨਾਂ ਇਸ ਰੈਲੀ ਵਿਚ ਹੁੰਮ-ਹੁਮਾ ਕੇ ਪਹੁੰਚਣ ਦਾ ਜ਼ੋਰਦਾਰ ਸੱਦਾ ਦਿੱਤਾ।
ਪਿਛਲੀ ਖ਼ਬਰ ਸੁੱਖ ਔਜਲਾ ਵਲੋਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਅਤੇ ਲਕਸ਼ਮੀ ਨਰਾਇਣ ਮੰਦਰ ਲਈ ਏਅਰ ਕੰਡੀਸ਼ਨਰਾਂ ਦੀ ਕੀਤੀ ਸੇਵਾ ਅਗਲੀ ਖ਼ਬਰ ਭਿੰਡੀ ਸੈਦਾਂ ’ਚ ਵੋਟਰ ਸੂਚੀਆਂ ਦੇ ਮੁੱਦੇ ’ਤੇ ਪ੍ਰਦਰਸ਼ਨ –ਲੋਕਾਂ ਨੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।