29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ਼ਹੀਦ ਭਗਤ ਸਿੰਘ ਸਕੂਲ ਲੋਪੋਕੇ ਵਿਖੇ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਚੋਗਾਵਾਂ 28 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਕਸਬਾ ਲੋਪੋਕੇ ਦੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਵਿਖੇ ਅੱਜ ਦੇਸ਼ ਦੇ ਮਹਾਨ ਸਪੂਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਸਕੂਲ ਦੇ ਡਾਇਰੈਕਟਰ ਪ੍ਰੀਤਮ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ।

ਅਜੀਤ ਡੈਸਕ 29-09-2026
ਚੋਗਾਵਾਂ 28 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਕਸਬਾ ਲੋਪੋਕੇ ਦੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਵਿਖੇ ਅੱਜ ਦੇਸ਼ ਦੇ ਮਹਾਨ ਸਪੂਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਸਕੂਲ ਦੇ ਡਾਇਰੈਕਟਰ ਪ੍ਰੀਤਮ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਮੁਬਾਰਕ ਦਿਹਾੜੇ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਸਕੂਲ ਦੇ ਡਾਇਰੈਕਟਰ ਪ੍ਰੀਤਮ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਦੇ ਜੀਵਨ, ਉਨ੍ਹਾਂ ਦੇ ਉੱਚੇ ਆਦਰਸ਼ਾਂ ਅਤੇ ਦੇਸ਼ ਭਗਤੀ ਦੀ ਸੋਚ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਲੋਪੋਕੇ ਰੈਲੀ ’ਚ ਉਮੜੇ ਇਕੱਠ ਨੇ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ‘ਤੇ ਲਗਾਈ ਮੋਹਰ : ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਬਸੰਤ ਸਿੰਘ ਗਿੱਲ ਦੀ ਮੌਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।