02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸੇਂਟ ਸੋਵਰੇਨ ਕਾਨਵੈਂਟ ਸਕੂਲ ’ਚ ਗਾਂਧੀ ਜਯੰਤੀ ਅਤੇ ਸ਼ਾਸਤਰੀ ਜਯੰਤੀ ਮਨਾਈ

ਚਵਿੰਡਾ ਦੇਵੀ, 1 ਅਕਤੂਬਰ (ਸਤਪਾਲ ਸਿੰਘ ਢੱਡੇ)—ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਜਯੰਤੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸ਼ਤਰੀ ਜੀ ਦੀ ਜਯੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਸਕੂਲ ਵਿਖੇ ਵਿਸ਼ੇਸ਼ ਅਸੈਂਬਲੀ ਕਰਵਾਈ ਗਈ, ਜਿਸ ਦੌਰਾਨ ਵਿਦਿਆਰਥੀਆਂ ਨੇ ਦੋਵੇਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ।

ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਖੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦਾ ਰੂਪ ਧਾਰਨ ਕਰਕੇ ਆਪਣੀਆਂ ਭੂਮਿਕਾਵਾਂ ਨਿਭਾਉਂਦੇ ਹੋਏ ਛੋਟੇ-ਛੋਟੇ ਵਿਦਿਆਰਥੀ। ਤਸਵੀਰ: ਸਤਪਾਲ ਸਿੰਘ ਢੱਡੇ 02-10-2026
ਚਵਿੰਡਾ ਦੇਵੀ, 1 ਅਕਤੂਬਰ (ਸਤਪਾਲ ਸਿੰਘ ਢੱਡੇ)—ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਜਯੰਤੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸ਼ਤਰੀ ਜੀ ਦੀ ਜਯੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਸਕੂਲ ਵਿਖੇ ਵਿਸ਼ੇਸ਼ ਅਸੈਂਬਲੀ ਕਰਵਾਈ ਗਈ, ਜਿਸ ਦੌਰਾਨ ਵਿਦਿਆਰਥੀਆਂ ਨੇ ਦੋਵੇਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ। ਇਸ ਮੌਕੇ ਅਧਿਆਪਕਾ ਬਲਜੀਤ ਕੌਰ ਅਤੇ ਜਸਮੀਤ ਕੌਰ ਨੇ ਮਹਾਤਮਾ ਗਾਂਧੀ ਜੀ ਦੇ ਜੀਵਨ, ਉਨ੍ਹਾਂ ਦੇ ਸੰਘਰਸ਼ ਅਤੇ ਸੱਚ ਤੇ ਅਹਿੰਸਾ ਦੇ ਸਿਧਾਂਤਾਂ ਬਾਰੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਗਾਂਧੀ ਜੀ ਨੇ ਸਾਦਗੀ ਭਰੇ ਜੀਵਨ ਰਾਹੀਂ ਉੱਚੇ ਆਦਰਸ਼ਾਂ ਦੀ ਮਿਸਾਲ ਕਾਇਮ ਕੀਤੀ। ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ, ਐੱਮ.ਡੀ. ਕੋਮਲ ਕਪੂਰ, ਡਾਇਰੈਕਟਰ ਸ਼ਵੀ ਕਪੂਰ ਅਤੇ ਪ੍ਰਿੰਸੀਪਲ ਨਿਤਿਕਾ ਸੇਠੀ ਨੇ ਕਿਹਾ ਕਿ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੇ ਆਦਰਸ਼ ਅੱਜ ਵੀ ਸਮਾਜ ਅਤੇ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹਨ। ਸਮਾਗਮ ਦੇ ਅੰਤ ਵਿਚ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਦੀ ਭਲਾਈ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ। ਇਸ ਮੌਕੇ ਕੋਆਰਡੀਨੇਟਰ ਪਾਰੁਲ ਸੁੰਦਰ, ਕੋਚ ਅੰਗਰੇਜ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਪਾਖਰਪੁਰ ਦੀ ਦਾਣਾ ਮੰਡੀ ’ਚ ਝੋਨੇ ਦੀ ਸਰਕਾਰੀ ਖਰੀਦ ਚੇਅਰਮੈਨ ਬੋਪਾਰਾਏ ਨੇ ਸ਼ੁਰੂ ਕਰਵਾਈ ਅਗਲੀ ਖ਼ਬਰ ‘ਆਮ ਆਦਮੀ ਪਾਰਟੀ’ ਐੱਸ. ਸੀ. ਭਾਈਚਾਰੇ ਨਾਲ ਚਟਾਨ ਵਾਗ ਖੜੀ-ਰਾਜਕੁਮਾਰ ਲੁੱਧੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।