02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਚੇਅਰਮੈਨ ਮਾਰਕੀਟ ਕਮੇਟੀ ਮਜੀਠਾ ਨੇ ਕਰਵਾਈ ਸਰਕਾਰੀ ਖਰੀਦ ਸ਼ੁਰੂ

ਮਜੀਠਾ, 1 ਅਕਤੂਬਰ(ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਅੱਜ ਮਾਰਕੀਟ ਕਮੇਟੀ ਮਜੀਠਾ ਦੇ ਸਕੱਤਰ ਅਮਨਦੀਪ ਸਿੰਘ ਦੀ ਹਾਜ਼ਰੀ ਵਿਚ ਬਲਬੀਰ ਸਿੰਘ ਬੋਪਾਰਾਏ ਚੇਅਰਮੈਨ ਮਾਰਕੀਟ ਕਮੇਟੀ ਮਜੀਠਾ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਗੱਲਬਾਤ ਕਰਦਿਆਂ ਸਕੱਤਰ ਮਾਰਕੀਟ ਕਮੇਟੀ ਅਮਨਦੀਪ ਸਿੰਘ ਨੇ ਦੱਸਿਆ ਕਿ ਦਾਣਾ ਮੰਡੀਆਂ ਵਿਚ ਝੋਨੇ ਦੀ ਖਰੀਦ ਕਰਨ ਵਾਸਤੇ ਸਰਕਾਰੀ ਖਰੀਦ ਏਜੰਸੀਆਂ ਪੁੱਜ ਚੁੱਕੀਆਂ ਹਨ, ਬਾਰਦਾਨਾ ਵੀ ਆ ਚੁੱਕਾ ਹੈ।

ਅਜੀਤ ਡੈਸਕ 02-10-2026
ਮਜੀਠਾ, 1 ਅਕਤੂਬਰ(ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਅੱਜ ਮਾਰਕੀਟ ਕਮੇਟੀ ਮਜੀਠਾ ਦੇ ਸਕੱਤਰ ਅਮਨਦੀਪ ਸਿੰਘ ਦੀ ਹਾਜ਼ਰੀ ਵਿਚ ਬਲਬੀਰ ਸਿੰਘ ਬੋਪਾਰਾਏ ਚੇਅਰਮੈਨ ਮਾਰਕੀਟ ਕਮੇਟੀ ਮਜੀਠਾ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਗੱਲਬਾਤ ਕਰਦਿਆਂ ਸਕੱਤਰ ਮਾਰਕੀਟ ਕਮੇਟੀ ਅਮਨਦੀਪ ਸਿੰਘ ਨੇ ਦੱਸਿਆ ਕਿ ਦਾਣਾ ਮੰਡੀਆਂ ਵਿਚ ਝੋਨੇ ਦੀ ਖਰੀਦ ਕਰਨ ਵਾਸਤੇ ਸਰਕਾਰੀ ਖਰੀਦ ਏਜੰਸੀਆਂ ਪੁੱਜ ਚੁੱਕੀਆਂ ਹਨ, ਬਾਰਦਾਨਾ ਵੀ ਆ ਚੁੱਕਾ ਹੈ। ਖਰੀਦ ਕਰਨ ਵਾਸਤੇ ਬਾਕੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਚੇਅਰਮੈਨ ਬਲਬੀਰ ਸਿੰਘ ਬੋਪਾਰਾਏ ਨੇ ਕਿਹਾ ਕਿ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਦਾਣਾ ਮੰਡੀਆਂ ਵਿਚ ਸਰਕਾਰ ਵਲੋਂ ਨਿਰਧਾਰਤ ਭਾਅ ’ਤੇ ਖਰੀਦ ਕੀਤਾ ਜਾਵੇਗਾ। ਇਸ ਮੌਕੇ ਮੰਡੀ ਸੁਪਰਵਾਈਜ਼ਰ ਕੁਲਦੀਪ ਸਿੰਘ ਕਾਹਲੋਂ, ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਜ਼ਸਕਰਨ ਸਿੰਘ ਭੰਗੂ, ਅਨੂਪ ਸਿੰਘ ਸੰਧੂ, ਸੁਖਚੈਨ ਸਿੰਘ ਭੰਗਵਾਂ, ਬਲਵਿੰਦਰ ਸਿੰਘ ਭੰਗਵਾਂ, ਦਲਜੀਤ ਸਿੰਘ ਸ਼ਾਹ, ਕਾਬਲ ਸਿੰਘ ਮਜੀਠਾ, ਸੁਖਜਿੰਦਰ ਸਿੰਘ ਬਿੱਟੂ ਪ੍ਰਧਾਨ, ਸਰਪੰਚ ਲਖਵਿੰਦਰ ਸਿੰਘ ਬੇਗੇਵਾਲ, ਸਮੇਤ ਵੱਡੀ ਗਿਣਤੀ ਵਿਚ ਕਿਸਾਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੀਟਿੰਗ ਦੌਰਾਨ ਹਲਕੇ ਵਿਚ ਯੂਥ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪ੍ਰਣ ਲਿਆ ਅਗਲੀ ਖ਼ਬਰ ਪਾਖਰਪੁਰ ਦੀ ਦਾਣਾ ਮੰਡੀ ’ਚ ਝੋਨੇ ਦੀ ਸਰਕਾਰੀ ਖਰੀਦ ਚੇਅਰਮੈਨ ਬੋਪਾਰਾਏ ਨੇ ਸ਼ੁਰੂ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।